ਬੇਅੰਤ ਕੌਰ ਦੇ ਮਾਮਲੇ ਵਿੱਚ ਆਈ ਇਹ ਵੱਡੀ ਖ਼ਬਰ,

Uncategorized

ਲਵਪ੍ਰੀਤ ਸਿੰਘ ਲਾਡੀ ਅਤੇ ਬੇਅੰਤ ਕੌਰ ਬਾਜਵਾ ਦਾ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਗਰਮਾਇਆ। ਪਰ ਪੁਲਸ ਪ੍ਰਸ਼ਾਸਨ ਵੱਲੋਂ ਇਸ ਬਾਰੇ ਕੁੱਝ ਖਾਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਲਾਡੀ ਦੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਪਰੇਸ਼ਾਨ ਹਨ ਅਤੇ ਉਹ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਦਿਵਾਉਣਾ ਚਾਹੁੰਦੇ ਹਨ। ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਹਨ, ਪਰ ਫਿਰ ਵੀ ਪੁਲਸ ਪ੍ਰਸ਼ਾਸਨ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ।ਇਸੇ ਲਈ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਹ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਬੇਅੰਤ

ਕੌਰ ਬਾਜਵਾ ਨੂੰ ਡਿਪੋਟ ਕਰਵਾ ਕੇ ਹੀ ਰਹਿਣਗੇ।ਸੋ ਇਸੇ ਲਈ ਬਰਨਾਲਾ ਸ਼ਹਿਰ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਇਕੱਠੇ ਹੋ ਕੇ ਲਵਪ੍ਰੀਤ ਸਿੰਘ ਲਾਡੀ ਦੇ ਪੋਸਟਰ ਹੱਥਾਂ ਵਿੱਚ ਫੜ ਕੇ ਕੈਂਡਲ ਮਾਰਚ ਕੱਢਿਆ ਅਤੇ ਬੇਅੰਤ ਕੌਰ ਬਾਜਵਾ ਦੇ ਖਿਲਾਫ ਨਾਅਰੇਬਾਜ਼ੀ ਵੀ ਹੋਈ ਅਤੇ ਉਸ ਨੂੰ ਡਿਪੋਰਟ ਕਰਵਾਉਣ ਦੀ ਮੰਗ ਵੀ ਉਠਾਈ ਜਾ ਰਹੀ ਹੈ।ਦੱਸ ਦਈਏ ਕਿ ਇਸ ਕੈਂਡਲ ਮਾਰਚ ਦੇ ਵਿੱਚ ਬਹੁਤ ਸਾਰੇ ਲੋਕ ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਨਾਲ ਮੌਜੂਦ ਸਨ। ਇੱਥੇ ਲੋਕਾਂ ਦਾ ਕਹਿਣਾ ਹੈ

ਕਿ ਜਦੋਂ ਕਿਸੇ ਆਦਮੀ ਨਾਲ ਕਿਸੇ ਵੀ ਪ੍ਰਕਾਰ ਦਾ ਧੋਖਾ ਹੁੰਦਾ ਹੈ ਤਾਂ ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੁੰਦੀ ਜਿਸ ਕਾਰਨ ਬਹੁਤ ਸਾਰੀਆਂ ਔਰਤਾਂ ਵੱਲੋਂ ਉਨ੍ਹਾਂ ਲਈ ਬਣੇ ਹੋਏ ਕਾਨੂੰਨਾਂ ਦਾ ਗਲਤ ਫਾਇਦਾ ਚੁੱਕਿਆ ਜਾ ਰਿਹਾ ਹੈ।ਜਿਸ ਕਾਰਨ ਆਦਮੀਆਂ ਨੂੰ ਇਨਸਾਫ਼ ਨਹੀਂ ਮਿਲ ਪਾਉਂਦਾ ਅਤੇ ਉਹ ਦਰ ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਆਖਿਰਕਾਰ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਨੂੰ ਖਤਮ ਕਰ ਲੈਂਦੇ ਹਨ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਲਵਪ੍ਰੀਤ ਸਿੰਘ ਦਾ ਮਾਮਲਾ ਨਹੀਂ ਹੈ, ਬਲਕਿ ਜੇਕਰ ਇਸ ਮਾਮਲੇ ਵਿਚ ਇਨਸਾਫ ਨਹੀਂ ਹੁੰਦਾ ਤਾਂ ਬਹੁਤ ਸਾਰੇ ਨੌਜਵਾਨਾਂ ਦੀ ਉਮੀਦ ਟੁੱਟ ਜਾਵੇਗੀ ਕਿ ਉਨ੍ਹਾਂ ਨੂੰ ਵੀ ਕਦੇ ਇਨਸਾਫ ਮਿਲ ਸਕਦਾ ਹੈ।ਕਿਉਂਕਿ ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ

ਚੁੱਕੇ ਹਨ,ਜਿੱਥੇ ਲਵਪ੍ਰੀਤ ਸਿੰਘ ਲਾਡੀ ਦੀ ਤਰ੍ਹਾਂ ਵਿਦੇਸ਼ ਜਾਣ ਤੋਂ ਬਾਅਦ ਲੜਕੀਆਂ ਉਨ੍ਹਾਂ ਨੂੰ ਵਿਦੇਸ਼ ਲਿਜਾਣ ਤੋਂ ਮੁੱਕਰ ਜਾਂਦੀਆਂ ਹਨ।

Leave a Reply

Your email address will not be published. Required fields are marked *