ਨਵਜੋਤ ਸਿੰਘ ਸਿੱਧੂ ਨੇ ਸਿਰੋਪਾਓ ਦੀ ਕੀਤੀ ਬੇਅਦਬੀ

Uncategorized

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਫੀ ਵਿਵਾਦ ਹੋ ਰਹੇ ਹਨ।ਪਿਛਲੇ ਦਿਨੀਂ ਉਹ ਸ੍ਰੀ ਚਮਕੌਰ ਸਾਹਿਬ ਵਿਖੇ ਗਏ ਸੀ, ਜਿਥੇ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਨਵਜੋਤ ਸਿੰਘ ਸਿੱਧੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਨਵਜੋਤ ਸਿੰਘ ਸਿੱਧੂ ਸਿਰੋਪਾਓ ਦੀ ਬੇਅਦਬੀ ਕਰਦੇ ਹੋਏ। ਦਿਖਾਈ ਦੇ ਰਹੇ ਹਨ ਜਾਣਕਾਰੀ ਮੁਤਾਬਕ ਇਹ ਵੀਡੀਓ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈ, ਜਿੱਥੇ ਨਵਜੋਤ ਸਿੰਘ ਸਿੱਧੂ ਆਪਣੀ ਤਾਜਪੋਸ਼ੀ ਤੋਂ ਬਾਅਦ ਪਹੁੰਚੇ ਸੀ।

ਇੱਥੇ ਉਨ੍ਹਾਂ ਦੇ ਕੁਝ ਸਮਰਥਕ ਇਕੱਠੇ ਹੋਏ ਸੀ ਇਨ੍ਹਾਂ ਸਮਰਥਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਗਲ ਵਿੱਚ ਸਿਰੋਪਾ ਪਾਇਆ ਸੀ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਜੋਸ਼ ਵਿੱਚ ਆ ਕੇ ਸਿਰੋਪਾਓ ਨੂੰ ਆਪਣੇ ਗਲ ਵਿੱਚੋਂ ਉਤਾਰਿਆ ਅਤੇ ਆਪਣੇ ਸਮਰਥਕਾਂ ਵੱਲ ਸੁੱਟ ਦਿੱਤਾ।ਸਿੱਖ ਸੰਗਤਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਇਸ ਹਰਕਤ ਨੂੰ ਗ਼ਲਤ ਠਹਿਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਸਿਰੋਪਾਓ ਦਾ ਅਪਮਾਨ ਕੀਤਾ ਗਿਆ ਹੈ।ਇਸ ਲਈ ਇਕ ਸਿੱਖ ਜਥੇਬੰਦੀ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਨੇ

ਅਕਾਲ ਤਖਤ ਸਾਹਿਬ ਅੱਗੇ ਇਹ ਬੇਨਤੀ ਕੀਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਇਸ ਗਲਤੀ ਤੇ ਮੁਆਫੀ ਮੰਗਣੀ ਹੋਵੇਗੀ ਨਹੀਂ ਤਾਂ ਉਨ੍ਹਾਂ ਦਾ ਸਖ਼ਤ ਵਿਰੋਧ ਹੋਵੇਗਾ। ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ।ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਇਨ੍ਹਾਂ ਨੇਤਾਵਾਂ ਨੂੰ ਸਿਰੋਪਾਓ ਦੀ ਇੱਜ਼ਤ ਕਰਨੀ ਨਹੀਂ ਆਉਂਦੀ,ਇਸ ਲਈ ਅਜਿਹੇ ਨੇਤਾਵਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਨਹੀਂ ਕੀਤਾ ਜਾਣਾ ਚਾਹੀਦਾ।ਬਹੁਤ ਸਾਰੇ ਲੋਕ ਨਵਜੋਤ ਸਿੰਘ ਸਿੱਧੂ ਕੋਲੋਂ ਇਹ ਮੰਗ ਕਰ ਰਹੇ ਹਨ ਕਿ

ਉਹ ਆਪਣੀ ਇਸ ਗਲਤੀ ਦੀ ਮੁਆਫੀ ਮੰਗਣ। ਪਰ ਅਜੇ ਤਕ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮਾਮਲੇ ਉਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ।

Leave a Reply

Your email address will not be published. Required fields are marked *