ਲੱਖੇ ਸਿਧਾਣੇ ਤੋਂ ਸੁਣੋ ਨਵਜੋਤ ਸਿੰਘ ਸਿੱਧੂ ਬਾਰੇ ਸੱਚੀਆਂ ਗੱਲਾਂ

Uncategorized

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਸਪੀਚ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਇਕ ਬਿਆਨ ਦਿੱਤਾ ਕਿ ਉਹ ਕਿਸਾਨੀ ਅੰਦੋਲਨ ਵਿਚ ਨੰਗੇ ਪੈਰੀਂ ਚੱਲ ਕੇ ਜਾਣਗੇ। ਪਰ ਬਹੁਤ ਸਾਰੇ ਲੋਕ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ। ਪਰ ਉਥੇ ਹੀ ਕਾਂਗਰਸੀ ਸਮਰਥਕ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਢੋਲ ਵਜਾ ਰਹੇ ਹਨ ਅਤੇ ਭੰਗੜੇ ਪਾ ਰਹੇ ਹਨ ਤਾਂ ਇੱਥੇ ਕਿਸਾਨੀ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਲੱਖਾ ਸਧਾਣਾ ਨੇ ਕੁੱਝ ਸਵਾਲ ਇਨ੍ਹਾਂ ਲੋਕਾਂ ਤੋਂ ਕੀਤੇ ਹਨ,ਜੋ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਕਾਫੀ ਜ਼ਿਆਦਾ ਖੁਸ਼

ਨਜ਼ਰ ਆ ਰਹੇ ਹਨ।ਲੱਖਾ ਸਧਾਣਾ ਨੇ ਪੁੱਛਿਆ ਕਿ ਜਿਹੜੇ ਲੋਕ ਭੰਗੜੇ ਪਾ ਰਹੇ ਹਨ ਕਿ ਉਨ੍ਹਾਂ ਦੇ ਸਾਰੇ ਮੁੱਦੇ ਹੱਲ ਹੋ ਗਏ ਹਨ।ਪੰਜਾਬ ਵਿੱਚ ਅੱਜ ਵੀ ਨਸ਼ਾ ਬੇਰੁਜ਼ਗਾਰੀ ਮਹਿੰਗਾਈ ਅਤੇ ਬੇਅਦਬੀ ਵਰਗੇ ਮੁੱਦੇ ਲਗਾਤਾਰ ਸਾਹਮਣੇ ਆ ਰਹੇ ਹਨ।ਨਵਜੋਤ ਸਿੰਘ ਸਿੱਧੂ ਵੱਲੋਂ ਸਿਰਫ਼ ਭਾਸ਼ਣਬਾਜ਼ੀ ਕੀਤੀ ਜਾ ਰਹੀ ਹੈ।ਪਰ ਅਜੇ ਤਕ ਕੋਈ ਅਜਿਹਾ ਐਲਾਨ ਨਹੀਂ ਕੀਤਾ ਗਿਆ ਜਿਸ ਨਾਲ ਇਨ੍ਹਾਂ ਮੁੱਦਿਆਂ ਵਿੱਚੋਂ ਕਿਸੇ ਵੀ ਇੱਕ ਮੁੱਦੇ ਦਾ ਹੱਲ ਹੋ ਸਕੇ।ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਇਹ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਨੰਗੇ ਪੈਰੀਂ ਕਿਸਾਨੀ ਅੰਦੋਲਨ ਵਿੱਚ ਆਉਣ ਦੀ ਜ਼ਰੂਰਤ ਨਹੀਂ

ਹੈ,ਕਿਉਂਕਿ ਜੇਕਰ ਉਹ ਇੰਨੇ ਹੀ ਜ਼ਿਆਦਾ ਕਿਸਾਨਾਂ ਦੇ ਹਮਾਇਤੀ ਹਨ ਤਾਂ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿੱਚ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਲੱਖਾ ਸਧਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਉੱਤੇ ਵੀ ਨਿਸ਼ਾਨਾ ਸਾਧਿਆ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਸਮੇਂ ਤਿੰਨ ਕਾਲੇ ਕਾਨੂੰਨ ਬਣੇ ਸੀ।ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਲੀਡਰ ਇਨ੍ਹਾਂ ਕਾਨੂੰਨਾਂ ਦੀ ਹਿਮਾਇਤ ਕਰ ਰਹੇ ਸੀ। ਇੱਥੋਂ ਤਕ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਪੈਸ਼ਲ ਇੱਕ ਵੀਡੀਓ ਬਣਾ ਕੇ ਲੋਕਾਂ ਦੇ ਨਾਲ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਵਧੀਆ ਦੱਸ ਰਹੇ ਸੀ।ਪਰ ਜਦੋਂ ਪੰਜਾਬ ਦੇ ਲੋਕਾਂ ਨੇ ਇਸਦਾ ਵਿਰੋਧ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਕਿ ਉਨ੍ਹਾਂ ਦਾ ਨੁਕਸਾਨ ਹੋ ਜਾਵੇਗਾ ਤਾਂ ਬਾਅਦ ਵਿੱਚ ਉਨ੍ਹਾਂ ਨੇ ਆਪਣਾ ਪਾਸਾ ਪਲਟਿਆ ਅਤੇ ਲੋਕਾਂ ਨੂੰ ਗੁੰਮਰਾਹ

ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਲੱਖਾ ਸਧਾਣਾ ਨੇ ਪੰਜਾਬ ਦੇ ਲੋਕਾਂ ਨੂੰ ਚੁਕੰਨੇ ਰਹਿਣ ਦੀ ਸਲਾਹ ਦਿੱਤੀ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀਆਂ ਗੱਲਾਂ ਵਿੱਚ ਆਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਇਹ ਹਮੇਸ਼ਾਂ ਹੀ ਲੋਕਾਂ ਨੂੰ ਲੁੱਟਦੇ ਆਏ ਹਨ ਅਤੇ ਇਨ੍ਹਾਂ ਦੀ ਇਹੀ ਆਦਤ ਰਹੇਗੀ।

Leave a Reply

Your email address will not be published. Required fields are marked *