ਨਵੀਂ ਵਿਆਹੀ ਕੁੜੀ ਨੇ ਸਹੁਰੇ ਘਰ ਵਿੱਚ ਜਾ ਕੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਵਿਆਹ ਤੋਂ ਬਾਅਦ ਲਡ਼ਕੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਆਖਿਰਕਾਰ ਉਨ੍ਹਾਂ ਨੂੰ ਮੌਤ ਦਾ ਮੂੰਹ ਦੇਖਣਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਨਵ ਵਿਆਹੁਤਾ ਲੜਕੀ ਜਿਸਦਾ ਨਾਮ ਰੁਬੀਨਾ ਦੱਸਿਆ ਜਾ ਰਿਹਾ ਹੈ ਉਸ ਨੂੰ ਆ-ਤ-ਮ-ਹੱ-ਤਿ-ਆ ਕਰਨੀ ਪਈ। ਕਿਉਂਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।ਜਾਣਕਾਰੀ ਮੁਤਾਬਕ ਰੁਬੀਨਾ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਉਸ ਦੇ ਪੇਟ ਵਿਚ ਇਕ ਬੱਚਾ ਵੀ ਪਾਲ ਰਿਹਾ ਸੀ।ਇਸੇ ਦੌਰਾਨ ਉਸ ਨੇ

ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਤੋਂ ਬਾਅਦ ਰੁਬੀਨਾ ਦੇ ਪੇਕੇ ਪਰਿਵਾਰ ਵਾਲੇ ਉਸ ਦੇ ਸਹੁਰੇ ਘਰ ਪਹੁੰਚੇ ਉਨ੍ਹਾਂ ਨੇ ਉਸ ਦੇ ਸਹੁਰੇ ਪਰਿਵਾਰ ਉੱਤੇ ਇਹ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੁਬੀਨਾ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ ਇਥੇ ਪਹੁੰਚੇ ਉਨ੍ਹਾਂ ਨੇ ਮੌਕੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਦੇ ਲਈ ਭੇਜਿਆ ਗਿਆ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਦੇ ਆਉਣ ਤੋਂ ਬਾਅਦ

ਇਹ ਸਾਬਿਤ ਹੋ ਜਾਵੇਗਾ ਕਿ ਰੁਬੀਨਾ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ। ਨਾਲ ਹੀ ਉਨ੍ਹਾਂ ਨੇ ਰੁਬੀਨਾ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਮੁਤਾਬਕ ਇਸ ਮਾਮਲੇ ਨੂੰ ਦਰਜ ਕੀਤਾ ਹੈ।ਨਾਲ ਹੀ ਉਨ੍ਹਾਂ ਨੇ ਰੁਬੀਨਾ ਦੇ ਪਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ, ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਸੋ ਅੱਜਕੱਲ੍ਹ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਘਰੇਲੂ

ਝਗੜਿਆਂ ਦੇ ਚਲਦੇ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ।ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਲੈਣ ਵਾਸਤੇ ਠੋਕਰਾਂ ਖਾਣੀਆਂ ਪੈਂਦੀਆਂ ਹਨ।

Leave a Reply

Your email address will not be published. Required fields are marked *