ਆਪਣੀਆਂ ਸੋਸ਼ਲ ਮੀਡੀਆ ਤੇ ਫੋਟੋ ਵੇਖ ਕੇ ਭੜਕੀ ਅਨਮੋਲ ਗਗਨ ਮਾਨ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ,ਜਿਨ੍ਹਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਜਾਂਦਾ ਹੈ।ਇਸੇ ਤਰਾਂ ਦੀਆਂ ਕੁਝ ਤਸਵੀਰਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਦੀਆਂ ਹਨ,ਜਿਨ੍ਹਾਂ ਉੱਤੇ ਕਾਫ਼ੀ ਜ਼ਿਆਦਾ ਵਿਵਾਦ ਹੋ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਨਮੋਲ ਗਗਨ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੋਣ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੀ ਆਗੂ ਵੀ ਹੈ।ਅਕਸਰ ਹੀ ਉਹ ਆਪਣੇ ਬਿਆਨਾਂ ਕਰਕੇ ਵਿਵਾਦਾਂ ਵਿੱਚ ਰਹਿੰਦੇ ਹਨ ਅਤੇ ਕਾਫ਼ੀ ਵਾਰ ਅਜਿਹੀ ਭਾਸ਼ਣਬਾਜ਼ੀ ਕਰਦੇ ਹਨ, ਜਿਸ ਕਾਰਨ ਆਮ

ਆਦਮੀ ਪਾਰਟੀ ਦੇ ਵਰਕਰਾਂ ਦੇ ਵਿਚ ਕਾਫੀ ਜ਼ਿਆਦਾ ਜੋਸ਼ ਆਉਂਦਾ ਹੈ। ਕੁਝ ਲੋਕ ਉਨ੍ਹਾਂ ਦਾ ਸਮਰਥਨ ਵੀ ਕਰਦੇ ਹਨ ਅਤੇ ਕੁਝ ਲੋਕ ਅਜਿਹੇ ਹਨ ਜੋ ਅਨਮੋਲ ਗਗਨ ਮਾਨ ਦੇ ਖਿਲਾਫ ਵੀ ਬੋਲਦੇ ਹਨ।ਇਸੇ ਤਰ੍ਹਾਂ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰਟ ਦਿਖਾਈ ਦੇ ਰਹੀ ਹੈ।ਇਹ ਦੋ ਤਸਵੀਰਾਂ ਕਾਫੀ ਜ਼ਿਆਦਾ ਦੇਖੀਆਂ ਜਾ ਚੁੱਕੀਆਂ ਹਨ।ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ,ਪਰ ਜਦੋਂ ਇਨ੍ਹਾਂ ਤਸਵੀਰਾਂ ਦੀ ਸੱਚਾਈ ਪਤਾ ਕੀਤੀ ਗਈ ਤਾਂ ਇਹ ਗੱਲ ਸਾਹਮਣੇ

ਆਈ ਕਿ ਇਹ ਤਸਵੀਰਾਂ ਅਸਲ ਨਹੀਂ ਹਨ। ਭਾਵ ਇਨ੍ਹਾਂ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ ਅਨਮੋਲ ਗਗਨ ਮਾਨ ਨੇ ਦੋ ਹਜਾਰ ਅਠਾਰਾਂ ਅਤੇ ਉਨੀ ਦੇ ਵਿਚ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਾਂਝਾ ਕੀਤਾ ਸੀ।ਪਰ ਇਨ੍ਹਾਂ ਤਸਵੀਰਾਂ ਨੂੰ ਕਿਸੇ ਵੱਲੋਂ ਐਡਿਟ ਕੀਤਾ ਗਿਆ ਅਤੇ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰਟ ਦਿਖਾਈ ਗਈ ਹੈ।ਜਿਸ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਕਾਫ਼ੀ ਜਗ੍ਹਾ ਵਿਰੋਧ ਵੀ ਹੋ ਰਿਹਾ ਹੈ ਅਤੇ ਉਸ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ।ਅਨਮੋਲ ਗਗਨ ਮਾਨ ਦਾ ਇਨ੍ਹਾਂ ਤਸਵੀਰਾਂ ਉੱਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ। ਪਰ ਆਮ ਆਦਮੀ

ਪਾਰਟੀ ਦੇ ਬਹੁਤ ਸਾਰੇ ਸਮਰਥਕ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾ ਰਹੇ ਹਨ, ਜੋ ਅਨਮੋਲ ਗਗਨ ਮਾਨ ਦੀਆਂ ਤਸਵੀਰਾਂ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰ ਰਹੇ ਹਨ।

Leave a Reply

Your email address will not be published. Required fields are marked *