ਲਵਪ੍ਰੀਤ ਸਿੰਘ ਦੇ ਪਿਤਾ ਨੇ ਕੈਮਰੇ ਸਾਹਮਣੇ ਆ ਖੋਲ੍ਹੇ ਵੱਡੇ ਰਾਜ

Uncategorized

ਭਾਵੇਂ ਕਿ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ਼ ਦਿਵਾਉਣ ਵਾਸਤੇ ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਆਵਾਜ਼ ਚੁੱਕੀ,ਪਰ ਫਿਰ ਵੀ ਇਸ ਮਾਮਲੇ ਵਿਚ ਕੁਝ ਖਾਸ ਕਾਰਵਾਈ ਨਹੀਂ ਹੋ ਸਕੀ।ਲਵਪ੍ਰੀਤ ਸਿੰਘ ਲਾਡੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਲਵਪ੍ਰੀਤ ਸਿੰਘ ਲਾਡੀ ਨੂੰ ਇਨਸਾਫ ਦਿਵਾ ਸਕਣ ਅਤੇ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕਰਵਾ ਕੇ ਉਸਦੇ ਖਿਲਾਫ ਬਣਦੀ ਕਾਰਵਾਈ ਕਰਵਾ ਸਕਣ। ਇਸ ਦੌਰਾਨ ਲਵਪ੍ਰੀਤ ਸਿੰਘ ਲਾਡੀ ਦਾ ਚਾਚਾ ਬਹੁਤ ਸਾਰੀਆਂ ਇੰਟਰਵਿਊਜ਼ ਦੇ ਵਿਚ ਦਿਖਾਈ ਦਿੰਦਾ ਹੈ ਅਤੇ ਉਨ੍ਹਾਂ ਵੱਲੋਂ

ਦੱਸਿਆ ਜਾਂਦਾ ਹੈ ਕਿ ਕਿਸ ਤਰੀਕੇ ਨਾਲ ਲਵਪ੍ਰੀਤ ਸਿੰਘ ਲਾਡੀ ਨਾਲ ਧੋ-ਖਾ ਹੋਇਆ ਅਤੇ ਉਸ ਦੀ ਜਾਨ ਚਲੀ ਗਈ।ਜੇਕਰ ਦੇਖਿਆ ਜਾਵੇ ਤਾਂ ਇਸ ਮਾਮਲੇ ਵਿਚ ਲਵਪ੍ਰੀਤ ਸਿੰਘ ਲਾਡੀ ਦੇ ਚਾਚੇ ਨੇ ਬੁਲੰਦ ਆਵਾਜ਼ ਚੁੱਕੀ।ਜਿਸ ਕਾਰਨ ਬਹੁਤ ਸਾਰੇ ਲੋਕ ਇਸ ਮਾਮਲੇ ਨਾਲ ਜੁੜੇ ਹਨ ਅਤੇ ਬੇਅੰਤ ਕੌਰ ਬਾਜਵਾ ਨੂੰ ਗ਼ਲਤ ਮੰਨਦੇ ਹਨ ਅਤੇ ਉਸ ਨੂੰ ਡਿਪੋਰਟ ਕਰਵਾਉਣ ਦੀ ਮੰਗ ਚੁੱਕਦੇ ਹਨ।ਪਰ ਇਸ ਗੱਲ ਤੋਂ ਬੇਅੰਤ ਕੌਰ ਬਾਜਵਾ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਹੋ ਰਹੀ ਹੈ ਕਿ ਇਸ ਮਾਮਲੇ ਵਿੱਚ ਲਵਪ੍ਰੀਤ ਸਿੰਘ ਲਾਡੀ

ਦਾ ਚਾਚਾ ਬੋਲਦਾ ਹੈ। ਉਸ ਨੇ ਇੱਕ ਇੰਟਰਵਿਊ ਦੇ ਵਿੱਚ ਵੀ ਕਿਹਾ ਸੀ ਕਿ ਲਵਪ੍ਰੀਤ ਸਿੰਘ ਲਾਡੀ ਦਾ ਚਾਚਾ ਪਹਿਲਾਂ ਕਦੀ ਉਨ੍ਹਾਂ ਦੇ ਘਰ ਨਹੀਂ ਆਇਆ।ਪਰ ਜਾਣਬੁੱਝ ਕੇ ਹੁਣ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ।ਇਸ ਮਾਮਲੇ ਉੱਤੇ ਲਵਪ੍ਰੀਤ ਸਿੰਘ ਲਾਡੀ ਦੇ ਪਿਤਾ ਨੇ ਬੋਲਦੇ ਹੋਏ ਕਿਹਾ ਕਿ ਉਹ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਪਾਉਂਦੇ, ਕਿਉਂਕਿ ਉਨ੍ਹਾਂ ਨੇ ਆਪਣਾ ਜਵਾਨ ਪੁੱਤਰ ਖੋਹਿਆ ਹੈ।ਜਿਸ ਕਾਰਨ ਉਨ੍ਹਾਂ ਦੇ ਸੀਨੇ ਵਿੱਚ ਦਰਦ ਹੈ ਅਤੇ ਜਦੋਂ ਪੱਤਰਕਾਰ ਉਨ੍ਹਾਂ ਕੋਲੋਂ ਸਵਾਲ ਪੁੱਛਦੇ ਹਨ ਤਾਂ ਉਹ ਭਾਵੁਕ ਹੋ ਜਾਂਦੇ ਹਨ। ਜਦੋਂ ਇਸ ਮਾਮਲੇ ਬਾਰੇ ਪੱਤਰਕਾਰਾਂ ਵੱਲੋਂ ਲਵਪ੍ਰੀਤ ਸਿੰਘ ਲਾਡੀ ਦੇ ਪਿਤਾ ਕੋਲੋਂ ਸਵਾਲ ਪੁੱਛਿਆ ਜਾ ਰਿਹਾ ਸੀ ਅਤੇ ਉਹ ਜਵਾਬ ਦੇ ਰਹੇ ਸੀ ਤਾਂ ਉਸ ਸਮੇਂ ਵੀ ਉਹ ਰੋਂਦੇ ਹੋਏ ਦਿਖਾਈ ਦਿੱਤੇ। ਇਸ ਇੰਟਰਵਿਊ ਨੂੰ ਦੇਖ ਕੇ ਬਹੁਤ ਸਾਰੇ ਲੋਕ ਭਾਵੁਕ ਹੋਏ ਹਨ ਅਤੇ ਲਗਾਤਾਰ ਬੇਅੰਤ

ਕੌਰ ਬਾਜਵਾ ਨੂੰ ਲਾਹਨਤਾਂ ਪਾ ਰਹੇ ਹਨ ਕਿ ਗਲਤੀ ਕਰਨ ਤੋਂ ਬਾਅਦ ਵੀ ਬੇਅੰਤ ਕੌਰ ਬਾਜਵਾ ਗ਼ਲਤੀ ਨੂੰ ਨਹੀਂ ਮੰਨ ਰਹੀ।

Leave a Reply

Your email address will not be published. Required fields are marked *