ਅਮਰਨਾਥ ਵਿਖੇ ਫਟ ਗਿਆ ਬੱਦਲ, ਦੇਖੋ ਮਿੰਟਾਂ ਵਿੱਚ ਕਿੰਝ ਹੋਈ ਤਬਾਹੀ

Uncategorized

ਅੱਜਕੱਲ੍ਹ ਦੇਸ਼ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ,ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਮਹਾਰਾਸ਼ਟਰ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ,ਜਿੱਥੇ ਹੜ੍ਹ ਵਰਗੇ ਮਾਹੌਲ ਪੈਦਾ ਹੋ ਚੁੱਕੇ ਹਨ। ਕਿਉਂਕਿ ਇੱਥੇ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।ਹੁਣ ਇਸੇ ਤਰ੍ਹਾਂ ਦੀਆਂ ਕੁਝ ਤਸਵੀਰਾਂ ਸ੍ਰੀ ਅਮਰਨਾਥ ਗੁਫਾ ਤੋਂ ਸਾਹਮਣੇ ਆ ਰਹੀਆਂ ਹਨ।ਜਿੱਥੇ ਨਜ਼ਦੀਕੀ ਪਹਾੜਾਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਨਾਲ ਹੀ ਬੱਦਲ

ਫਟਣ ਦੀ ਖਬਰ ਸਾਹਮਣੇ ਆ ਰਹੀ ਹੈ।ਇਸ ਦੀ ਇਕ ਵੀਡੀਓ ਵੀ ਸਾਹਮਣੇ ਆ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਝਰਨੇ ਦਾ ਪਾਣੀ ਬਹੁਤ ਜ਼ਿਆਦਾ ਤੇਜ਼ ਵਹਾਅ ਦੇ ਨਾਲ ਵਹਿ ਰਿਹਾ ਹੈ।ਦੂਰ ਖੜ੍ਹੇ ਹੋਏ ਲੋਕਾਂ ਵੱਲੋਂ ਇਸ ਝਰਨੇ ਦੀ ਵੀਡੀਓ ਬਣਾਈ ਜਾ ਰਹੀ ਹੈ। ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਵੱਡੇ ਵੱਡੇ ਪੱਥਰ ਹੇਠਾਂ ਰੁੜ੍ਹਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਲੋਕਾਂ ਦੀ ਜਾਨ ਖ਼ਤਰੇ ਵਿੱਚ ਹੈ ਬਹੁਤ ਸਾਰੇ ਲੋਕ ਸੀਟੀਆਂ ਵਜਾਉਂਦੇ ਹੋਏ ਦੂਸਰੇ ਲੋਕਾਂ ਨੂੰ ਚੌਕੰਨਾ ਕਰ ਰਹੇ ਹਨ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੋਕਾਂ ਦੀ ਜੋ ਤੰਬੂ ਲੱਗੇ ਹੋਏ ਸੀ ਉਹ ਬੁਰੀ ਤਰ੍ਹਾਂ ਨਾਲ ਤਬਾਹ ਹੋ ਚੁੱਕੇ ਹਨ ਅਤੇ ਲੋਕ ਆਪਣੀ ਜਾਨ ਦੀ ਪ੍ਰਵਾਹ ਕਰਦੇ ਹੋਏ ਦਿਖਾਈ ਦੇ ਰਹੇ ਹਨ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਅਜਿਹੇ ਬਹੁਤ ਸਾਰੀਆਂ ਵੀਡੀਓਜ਼ ਸਾਡੇ ਸਾਹਮਣੇ ਆ ਰਹੀਆਂ ਹਨ,ਜਿੱਥੇ ਕੁਦਰਤ ਵੱਲੋਂ ਕਹਿਰ ਮਚਾਇਆ ਜਾ ਰਿਹਾ ਹੈ ਅਤੇ ਲੋਕਾਂ ਦੀ ਜਾਨ ਜਾ ਰਹੀ ਹੈ।ਪਰ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਕੁਦਰਤ ਦਾ ਕਹਿਰ ਨਹੀਂ,ਬਲਕਿ ਇਨਸਾਨ ਵੱਲੋਂ ਕੀਤੀ ਗਈ ਕੁਦਰਤ ਨਾਲ ਛੇੜ ਛਾੜ ਦਾ ਨਤੀਜਾ ਹੈ। ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਇਨਸਾਨ ਵੱਲੋਂ ਬਹੁਤ ਜ਼ਿਆਦਾ ਅਜਿਹੇ ਕੰਮ ਕੀਤੇ ਜਾ ਰਹੇ

ਹਨ।ਜਿਸ ਕਾਰਨ ਕੁਦਰਤ ਦਾ ਨੁਕਸਾਨ ਹੋ ਰਿਹਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *