ਲਵ ਮੈਰਿਜ ਕਰਵਾਉਣ ਤੋਂ ਬਾਅਦ ਨੌਜਵਾਨ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਨੌਜਵਾਨ ਆ-ਤ-ਮ-ਹੱ-ਤਿ-ਆ ਦੇ ਰਾਹ ਤੇ ਤੁਰ ਰਹੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਨੌਜਵਾਨ ਲੜਕੇ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਆਪਣੀ ਜ਼ਿੰਦਗੀ ਖਤਮ ਕਰ ਦਿੱਤੀ। ਜਾਣਕਾਰੀ ਮੁਤਾਬਕ ਇਸ ਲੜਕੇ ਦਾ ਆਪਣੀ ਪਤਨੀ ਨਾਲ ਕਲੇਸ਼ ਚੱਲ ਰਿਹਾ ਸੀ ਅਤੇ ਇਸ ਦੀ ਪਤਨੀ ਅਤੇ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਇਸ ਦੇ ਪਰਿਵਾਰਕ ਮੈਂਬਰਾਂ ਦੀ ਬੇਇੱਜ਼ਤੀ ਕੀਤੀ ਗਈ।ਜਿਸ ਨੂੰ ਇਸ ਲੜਕੇ ਨੇ ਨਹੀਂ ਸਹਾਰਿਆ ਅਤੇ ਆਖ਼ਰਕਾਰ

ਇਸ ਨੇ ਆਪਣੀ ਜ਼ਿੰਦਗੀ ਖਤਮ ਕੀਤੀ ਅਤੇ ਮਰਨ ਤੋਂ ਪਹਿਲਾਂ ਇਸ ਨੇ ਆਪਣੀ ਇਕ ਵੀਡੀਓ ਵੀ ਬਣਾਈ।ਜਿਸ ਵੀਡੀਓ ਵਿੱਚ ਹੈ ਇਹ ਦੱਸ ਰਿਹਾ ਹੈ ਕਿ ਇਸ ਦੀ ਪਤਨੀ ਰਤਨਜੋਤ ਕੌਰ ਅਤੇ ਉਸ ਦੇ ਚਾਚੇ ਤਾਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫੀ ਜ਼ਿਆਦਾ ਤੰਗ ਪ੍ਰੇਸ਼ਾਨ ਕਰ ਰਹੇ ਸੀ।ਜਿਸ ਕਾਰਨ ਇਹ ਜ਼ਹਿਰੀਲੀ ਚੀਜ਼ ਖਾ ਕੇ ਆ-ਤ-ਮ-ਹੱ-ਤਿ-ਆ ਕਰਨ ਜਾ ਰਿਹਾ ਹੈ। ਇਹ ਵੀਡੀਓ ਬਣਾ ਕੇ ਇਸ ਨੇ ਆਪਣੀ ਛੋਟੀ ਭੈਣ ਨੇ ਫੋਨ ਤੇ ਭੇਜੀ ਤੁਰੰਤ ਹੀ ਪਰਿਵਾਰਕ ਮੈਂਬਰ ਇਸ ਦੇ ਕੋਲ ਆਏ,ਪਰ ਉਸ ਸਮੇਂ ਤਕ ਇਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਅਤੇ ਇਸ

ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਇੱਥੇ ਇਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।ਦੂਜੇ ਪਾਸੇ ਇਸ ਵਿਅਕਤੀ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਉਪਰ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।ਉਸ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਇਸ ਕੋਲੋਂ ਦਾਜ ਦਹੇਜ ਦੀ ਮੰਗ ਕੀਤੀ ਜਾਂਦੀ ਸੀ।ਕਿਉਂਕਿ ਇਨ੍ਹਾਂ ਦੀ ਲਵ ਮੈਰਿਜ ਹੋਈ ਸੀ ਅਤੇ ਇਹ ਬਿਨਾਂ ਕੋਈ ਦਾਜ ਦਹੇਜ ਦਾ ਸਾਮਾਨ ਲਏ ਇਨ੍ਹਾਂ ਦੇ ਘਰ ਆਈ ਸੀ।ਸੋ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *