ਨਵ ਵਿਆਹੀ ਲਾੜੀ ਦੇ ਘਰ ਚੋਰਾਂ ਨੇ ਕਰ ਦਿੱਤਾ ਇਹ ਵੱਡਾ ਕਾਂਡ,ਪਰਿਵਾਰ ਦਾ ਹੋਇਆ ਬੁਰਾ ਹਾਲ

Uncategorized

ਅੱਜਕੱਲ੍ਹ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ।ਇਥੋਂ ਦੇ ਪਿੰਡ ਬਾਗੜੀਆਂ ਦੇ ਸਾਬਕਾ ਸਰਪੰਚ ਦੇ ਘਰ ਚੋਰੀ ਹੋਈ ਹੈ।ਜਾਣਕਾਰੀ ਮੁਤਾਬਕ ਇਨ੍ਹਾਂ ਦੇ ਘਰ ਕਰੀਬ ਢਾਈ ਲੱਖ ਰੁਪਏ ਦੀ ਚੋਰੀ ਹੋਈ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸਰਪੰਚ ਦੇ ਪੁੱਤਰ ਦਾ ਵਿਆਹ ਕੁੱਝ ਸਮਾਂ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦੀ ਨੂੰਹ ਦੇ ਸ਼ਗਨਾਂ ਦੇ ਪੈਸੇ ਉਨ੍ਹਾਂ ਦੀ ਅਲਮਾਰੀ ਦੇ ਵਿੱਚ ਪਏ ਸੀ।ਚੋਰ ਰਾਤ ਦੇ ਸਮੇਂ ਇਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਏ ਅਤੇ ਇਨ੍ਹਾਂ ਦੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਰਿਵਾਰਕ ਮੈਂਬਰ ਇਸ

ਘਟਨਾ ਤੋਂ ਬਾਅਦ ਕਾਫੀ ਜ਼ਿਆਦਾ ਡਰੇ ਹੋਏ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਨੂੰ ਨੁਕਸਾਨ ਵੀ ਪਹੁੰਚਾ ਸਕਦੇ ਸੀ।ਇਸ ਲਈ ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਸਾਬਕਾ ਸਰਪੰਚ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਦੋਸ਼ੀਆਂ ਦੇ ਨੰਬਰ ਟਰੇਸ ਕੀਤੇ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਚੋਰ ਉਨ੍ਹਾਂ ਦੇ ਪਿੰਡ ਦੇ ਹੀ ਹਨ।ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਵਲੋਂ ਸੀਸੀਟੀਵੀ

ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਛਾਣਬੀਣ ਕੀਤੀ ਜਾ ਰਹੀ ਹੈ।ਦੂਜੇ ਪਾਸੇ ਪੁਲੀਸ ਮੁਲਾਜ਼ਮਾਂ ਦਾ ਵੀ ਇਹੋ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਿਨ੍ਹਾਂ ਲੋਕਾਂ ਉਤੇ ਸ਼ੱਕ ਹੈ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਵੱਲੋਂ ਭਰੋਸਾ ਦਿਵਾਇਆ ਜਾ ਰਿਹਾ ਹੈ

ਕਿ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਇਨ੍ਹਾਂ ਦਾ ਸਾਮਾਨ ਇਨ੍ਹਾਂ ਨੂੰ ਵਾਪਸ ਲਿਆ ਦਿੱਤਾ ਜਾਵੇ

Leave a Reply

Your email address will not be published. Required fields are marked *