ਭਗਵੰਤ ਮਾਨ ਨੇ ਬਣਾਈ ਸਿੱਧੂ ਅਤੇ ਸੁਖਬੀਰ ਬਾਦਲ ਦੀ ਰੇਲ ,ਦੇਖੋ ਸੁਣਾਈਆਂ ਖਰ੍ਹੀਆਂ ਖਰ੍ਹੀਆਂ

Uncategorized

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ,ਜਿਸ ਕਾਰਨ ਪੰਜਾਬ ਵਿਚ ਰਾਜਨੀਤੀ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ।ਬਹੁਤ ਸਾਰੇ ਸਿਆਸੀ ਲੀਡਰ ਪਿੰਡਾਂ ਵਿੱਚ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਕਿਸਾਨਾਂ ਵੱਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਂਦਾ ਹੈ।ਪਿਛਲੇ ਦਿਨੀਂ ਕੁਝ ਖ਼ਬਰਾਂ ਸਾਹਮਣੇ ਆਈਆਂ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਾਜਾਇਜ਼ ਮਾਈਨਿੰਗ ਫੜੀ ਸੀ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦਾ ਇਹੋ ਕਹਿਣਾ ਸੀ ਕਿ ਵੋਟਾਂ ਦੇ ਸਮੇਂ ਤੇ ਆ ਕੇ ਜਾਣਬੁੱਝ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ।ਇਸ ਮਾਮਲੇ ਵਿਚ ਬੋਲਦੇ ਹੋਏ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਬਾਦਲ ਪਰਿਵਾਰ ਇਕੋ ਪਾਰਟੀ ਹੈ,ਉਹ ਪੰਜਾਬ ਨੂੰ ਟਰੱਕ ਦੀ ਤਰ੍ਹਾਂ ਚਲਾ ਰਹੇ ਹਨ।ਜਿਵੇਂ ਟਰੱਕ ਡਰਾੲੀਵਰ ਥੱਕ ਜਾਣ ਤੋਂ ਬਾਅਦ ਆਪਣੇ ਸਹਾਇਕ ਨੂੰ ਡਰਾਈਵਰੀ ਕਰਨ ਲਾ ਦਿੰਦਾ ਹੈ ਉਸੇ ਤਰੀਕੇ ਨਾਲ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਕੀਤਾ ਜਾਂਦਾ ਰਿਹਾ ਹੈ।ਪਰ ਹੁਣ ਪੰਜਾਬ ਦੇ ਲੋਕਾਂ ਨੂੰ ਸਮਝ ਆ ਰਹੀ ਹੈ ਕਿ ਕਿਸ ਤਰੀਕੇ ਨਾਲ ਇਨ੍ਹਾਂ ਦੋਨਾਂ ਸਰਕਾਰਾਂ ਨੇ ਉਨ੍ਹਾਂ ਨੂੰ

ਲੁੱਟਿਆ ਹੈ ਉਨ੍ਹਾਂ ਕਿਹਾ ਕਿ ਦੋ ਹਜਾਰ ਸਤਾਰਾਂ ਵਿੱਚ ਆਮ ਆਦਮੀ ਪਾਰਟੀ ਦਾ ਤਜਰਬਾ ਜ਼ਿਆਦਾ ਨਹੀਂ ਸੀ।ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਉੱਤੇ ਵਿਸ਼ਵਾਸ ਨਹੀਂ ਹੋ ਸਕਿਆ।ਪਰ ਹੁਣ ਆਮ ਆਦਮੀ ਪਾਰਟੀ ਦਾ ਤਜਰਬਾ ਕਾਫੀ ਜ਼ਿਆਦਾ ਬਦਲ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਲੋਕ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦੇਣਗੇ ਅਤੇ ਉਨ੍ਹਾਂ ਵੱਲੋਂ ਵੀ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਲੋਕਾਂ ਲਈ ਵੱਧ ਤੋਂ ਵੱਧ ਕੰਮ ਕੀਤਾ ਜਾਵੇ।ਨਾਲ ਹੀ ਭਗਵੰਤ ਮਾਨ ਨੇ ਕਿਸਾਨੀ ਅੰਦੋਲਨ ਬਾਰੇ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਜਾਵੇ ਤਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾ ਸਕਦੀ ਹੈ।ਪਰ ਕਾਂਗਰਸ ਪਾਰਟੀ ਵੱਲੋਂ

ਇਹ ਤਾਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ।ਪਰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

Leave a Reply

Your email address will not be published. Required fields are marked *