ਬੀਬੀ ਜੰਗੀਰ ਕੌਰ ਭਾਈ ਮਾਝੀ ਨੂੰ ਬੋਲੀ ਸੀ ਗ਼ਲਤ ,ਅੱਜ ਭਾਈ ਮਾਝੀ ਨੇ ਕਰਵਾਈ ਪੂਰੀ ਤਸੱਲੀ

Uncategorized

ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਹੁਤ ਵਾਰ ਬੇਅਦਬੀ ਹੋ ਚੁੱਕੀ ਹੈ,ਪਰ ਇਨ੍ਹਾਂ ਮਾਮਲਿਆਂ ਵਿੱਚ ਅਜੇ ਤੱਕ ਕੋਈ ਵੀ ਇਨਸਾਫ ਨਹੀਂ ਹੋਇਆ।ਪੰਥ ਨੇ ਜਿਨ੍ਹਾਂ ਨੂੰ ਪ੍ਰਧਾਨਗੀ ਦਿੱਤੀ ਹੋਈ ਹੈ ਉਹ ਵੀ ਸਵਾਲਾਂ ਤੋਂ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਜਿਸ ਸਮੇਂ ਪਿੰਡ ਜੌਲੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤਾਂ ਉਸ ਸਮੇਂ ਭਾਈ ਹਰਜਿੰਦਰ ਸਿੰਘ ਮਾਝੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਚਾਰ ਸਵਾਲ ਪੁੱਛੇ ਸੀ।ਉਸ ਸਮੇਂ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਉਹ ਲਿਖਤੀ ਰੂਪ ਵਿੱਚ ਇਨ੍ਹਾਂ ਸਵਾਲਾਂ ਦੇ

ਜਵਾਬ ਦੇਣਗੇ।ਪਰ ਇਕ ਮਹੀਨਾ ਹੋ ਚੁੱਕਿਆ ਹੈ ਅਜੇ ਤਕ ਬੀਬੀ ਜਗੀਰ ਕੌਰ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ,ਬਲਕਿ ਉਹ ਪਿਛਲੇ ਦਿਨੀਂ ਇਕ ਸਮਾਗਮ ਦੌਰਾਨ ਪ੍ਰਚਾਰ ਕਰਦੇ ਹੋਏ ਦਿਖਾਈ ਦਿੱਤੇ ਕਿ ਉਹ ਕਿਸੇ ਵੀ ਪ੍ਰਕਾਰ ਦੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਦਿੰਦੇ ਅਤੇ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਮਾਝੀ ਦੇ ਨਾਮ ਨੂੰ ਵੀ ਤੋੜ ਮਰੋੜ ਕੇ ਲਿਆ।ਇਸ ਸਮੇਂ ਭਾਈ ਹਰਜਿੰਦਰ ਸਿੰਘ ਮਾਝੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਮ ਨੂੰ ਜਿਸ ਤਰੀਕੇ ਨਾਲ ਲਿਆ ਗਿਆ ਹੈ।ਉਸ ਦਾ ਉਨ੍ਹਾਂ ਨੂੰ ਕੋਈ ਵੀ ਦੁੱਖ ਨਹੀਂ ਹੈ, ਪਰ ਉਨ੍ਹਾਂ ਉਤੇ ਗੁਰੂ ਸਾਹਿਬ ਦੀ ਕਿਰਪਾ ਹੋਈ ਹੈ ਕਿ ਉਨ੍ਹਾਂ ਦੇ ਵਿੱਚ ਹਿੰਮਤ ਆਈ ਕਿ ਉਹ ਪੰਥ ਨਾਲ ਗੱਦਾਰੀ ਕਰ ਰਹੇ ਲੋਕਾਂ

ਤੋਂ ਸਵਾਲ ਪੁੱਛਣ ਅਤੇ ਜਿਸ ਤਰੀਕੇ ਨਾਲ ਬੀਬੀ ਜਗੀਰ ਕੌਰ ਸਤਿਕਾਰ ਕਮੇਟੀ ਅਤੇ ਇਨ੍ਹਾਂ ਉੱਤੇ ਭਟਕਦੇ ਹੋਏ ਦਿਖਾਈ ਦਿੱਤੇ।ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਦਾ ਤੀਰ ਬਿਲਕੁਲ ਨਿਸ਼ਾਨੇ ਤੇ ਲੱਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਕੋਲ ਇਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਹਨ।ਜਿਸ ਕਾਰਨ ਉਹ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਬਾਦਲ ਪਰਿਵਾਰ ਨੂੰ ਵੀ ਘੇਰੇ ਵਿੱਚ ਲਿਆ।ਉਨ੍ਹਾਂ ਨੇ ਕਿਹਾ ਕਿ ਬਾਦਲ ਪਰਿਵਾਰ ਵਿਚ ਹਿੰਮਤ ਨਹੀਂ ਹੈ ਕਿ ਉਹ ਸੱਚ ਦਾ ਸਾਹਮਣਾ ਕਰ ਸਕਣ।ਬੀਬੀ ਜਗੀਰ ਕੌਰ ਦਾ ਕਹਿਣਾ ਸੀ ਕਿ ਬਹਿਬਲ ਕਲਾਂ ਗੋਲੀ ਕਾਂਡ ਦਾ ਕੇਸ ਹਾਈ ਕੋਰਟ ਨੇ ਨਿਬੇੜ ਦਿੱਤਾ ਹੈ।ਪਰ ਫਿਰ ਵੀ ਸਤਿਕਾਰ

ਕਮੇਟੀ ਵੱਲੋਂ ਬਾਹਰੋਂ ਬਾਹਰ ਇਸ ਦੀ ਗੱਲ ਕੀਤੀ ਜਾਂਦੀ ਹੈ।ਦਸ ਦਈਏ ਕਿ ਇਸ ਮਸਲੇ ਦੇ ਵਿੱਚੋਂ ਬਹੁਤ ਸਾਰੇ ਲੋਕ ਭਾਈ ਹਰਜਿੰਦਰ ਸਿੰਘ ਮਾਝੀ ਦਾ ਸਾਥ ਦੇ ਰਹੇ ਹਨ ਅਤੇ ਬੀਬੀ ਜਗੀਰ ਕੌਰ ਕੋਲੋਂ ਸਵਾਲਾਂ ਦੇ ਜਵਾਬ ਜਾਨਣਾ ਚਾਹੁੰਦੇ ਹਨ।

Leave a Reply

Your email address will not be published. Required fields are marked *