ਪੁਲਸ ਨੇ ਘੜੀਸ ਘੜੀਸ ਕੁੱਟੇ ਕੈਪਟਨ ਦਾ ਘਰ ਘੇਰਨ ਆਏ ਅਧਿਆਪਕ

Uncategorized

ਪਿਛਲੇ ਲੰਬੇ ਸਮੇਂ ਤੋਂ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਟਿਆਲਾ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੱਜ ਇੱਕ ਵਾਰ ਫਿਰ ਤੋਂ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਮੋਤੀ ਮਹਿਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।ਪਰ ਇਸੇ ਦੌਰਾਨ ਪੰਜਾਬ ਪੁਲੀਸ ਦੁਆਰਾ ਇਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ।ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਪੁਲੀਸ ਮੁਲਾਜ਼ਮ ਮਹਿਲਾ ਅਧਿਆਪਕਾਂ ਉਤੇ ਵੀ ਲਾ-ਠੀ-ਚਾ-ਰ-ਜ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਨਾਲ ਸ਼ਰ੍ਹੇਆਮ

ਧੱ-ਕਾ-ਮੁੱ-ਕੀ ਕੀਤੀ ਜਾ ਰਹੀ ਹੈ।ਇਸੇ ਦੌਰਾਨ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕ ਵੀ ਕਾਫੀ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ।ਉਨ੍ਹਾਂ ਦੀ ਮੰਗ ਹੈ ਕਿ ਈਟੀਟੀ ਦੀਆਂ ਦਸ ਹਜ਼ਾਰ ਪੋਸਟਾਂ ਕੱਢੀਆਂ ਜਾਣ ਅਤੇ ਈਟੀਟੀ ਵਾਲਿਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।ਪਿਛਲੇ ਲੰਬੇ ਸਮੇਂ ਤੋਂ ਸੁਰਿੰਦਰ ਪਾਲ ਸਿੰਘ ਨਾਂ ਦਾ ਨੌਜਵਾਨ ਟਾਵਰ ਉੱਤੇ ਬੈਠਾ ਹੋਇਆ ਹੈ।ਪਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਕੋਈ ਵੀ ਚਿੰਤਾ ਨਹੀਂ ਹੈ ਕਿ ਉਸ ਦੀ ਜਾਨ ਵੀ ਉੱਥੇ ਜਾ ਸਕਦੀ ਹੈ।ਦੱਸ ਦਈਏ ਕਿ ਅੱਜ

ਕੈਪਟਨ ਅਮਰਿੰਦਰ ਸਿੰਘ ਦਾ ਘੱਗਰ ਦਰਿਆ ਦਾ ਦੌਰਾ ਕਰ ਰਹੇ ਹਨ,ਇਸ ਲਈ ਉਹ ਹਵਾਈ ਯਾਤਰਾ ਤੇ ਹਨ।ਪਰ ਦੂਜੇ ਪਾਸੇ ਉਨ੍ਹਾਂ ਦੀ ਰਿਹਾਇਸ਼ ਨੌੰ ਅਧਿਆਪਕਾਂ ਵੱਲੋਂ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਨਾਲ ਧੱ-ਕਾ-ਮੁੱ-ਕੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਉਥੋਂ ਪਛਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਬਹੁਤ ਸਾਰੇ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋਏ ਹਨ।ਪਰ ਉਨ੍ਹਾਂ ਦੀ ਇੱਕੋ ਮੰਗ ਹੈ ਕਿ

ਜਦੋਂ ਤੱਕ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ ਉਸ ਸਮੇਂ ਤਕ ਇਹ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।

Leave a Reply

Your email address will not be published. Required fields are marked *