ਜੰਤਰ ਮੰਤਰ ਵਿਖੇ ਕਿਸਾਨਾਂ ਦੀ ਮਦਦ ਲਈ ਪਹੁੰਚੀ ਇਹ ਦਿੱਲੀ ਦੀ ਧੀ,

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਬਹੁਤ ਸਾਰੇ ਲੋਕ ਇਸ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ ਭਾਵੇਂ ਕਿ ਉਹ ਪਿੰਡਾਂ ਦੇ ਵਿੱਚ ਰਹਿੰਦੇ ਹਨ ਜਾਂ ਫਿਰ ਸ਼ਹਿਰਾਂ ਦੇ ਵਿੱਚ ਰਹਿੰਦੇ ਹਨ।ਦਿੱਲੀ ਦੇ ਲੋਕਾਂ ਦੀ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੰਦੇ ਹਨ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਕਿਸਾਨਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਉਹ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਸਕਣ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਕਿਸਾਨ ਸੰਸਦ ਲਗਾਈ

ਜਾ ਰਹੀ ਹੈ।ਜਿਸ ਲਈ ਦੋ ਸੌ ਕਿਸਾਨ ਇਸ ਸੰਸਦ ਵਿੱਚ ਪਹੁੰਚਦੇ ਹਨ ਅਤੇ ਤਿੰਨ ਕਾਲੇ ਕਾਨੂੰਨਾਂ ਉੱਤੇ ਗੱਲਬਾਤ ਕਰਦੇ ਹਨ।ਇਸ ਦੌਰਾਨ ਬਹੁਤ ਸਾਰੇ ਲੋਕ ਇਸ ਦਾ ਸੰਸਦ ਵਿੱਚ ਭਾਗੀਦਾਰ ਬਣਨਾ ਚਾਹੁੰਦੇ ਹਨ।ਪਰ ਇਨ੍ਹਾਂ ਕਿਸਾਨਾਂ ਦੇ ਲਈ ਬਹੁਤ ਜ਼ਿਆਦਾ ਸਕਿਓਰਿਟੀ ਲਗਾਈ ਗਈ ਹੈ ਤਾਂ ਜੋ ਹੋਰ ਕੋਈ ਇਨ੍ਹਾਂ ਕਿਸਾਨਾਂ ਦੇ ਨਾਲ ਖੜ੍ਹੇ ਹੋ ਸਕੇ।ਇਸੇ ਦੌਰਾਨ ਇਕ ਦਿੱਲੀ ਵਿੱਚ ਰਹਿਣ ਵਾਲੀ ਪੰਜਾਬੀ ਲੜਕੀ ਕਿਸਾਨਾਂ ਦੀ ਸੰਸਦ ਵਿੱਚ ਪਹੁੰਚੀ।ਪਰ ਉਸ ਦੇ ਸਾਹਮਣੇ ਬਹੁਤ ਸਾਰੀਆਂ ਮੁਸ਼ਕਲਾਂ ਆਈਆਂ।ਉਹ

ਜੰਤਰ ਮੰਤਰ ਜ਼ਰੂਰ ਪਹੁੰਚ ਗਈ,ਪਰ ਉਸ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ। ਕਿਉਂਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਵੱਡੀ ਗਿਣਤੀ ਦੇ ਵਿਚ ਪੁਲਿਸ ਫੋਰਸ ਲਗਾਈ ਗਈ ਹੈ।ਇਸੇ ਦੌਰਾਨ ਲੜਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਸਾਰਿਆਂ ਨੂੰ ਕਿਸਾਨੀ ਅੰਦੋਲਨ ਦਾ ਸਾਥ ਦੇਣਾ ਚਾਹੀਦਾ ਹੈ।ਕਿਉਂਕਿ ਸਾਰੇ ਹੀ ਖੇਤੀ ਨਾਲ ਜੁੜੇ ਹੋਏ ਹਨ ਜੇਕਰ ਕਿਸਾਨ ਹੀ ਨਾ ਰਹੇ ਤਾਂ ਉਨ੍ਹਾਂ ਨੂੰ ਭੋਜਨ ਵੀ ਨਹੀਂ ਮਿਲੇਗਾ ਅਤੇ ਭੁੱਖ ਨਾਲ ਲੋਕ ਮਰ ਜਾਣਗੇ।ਉਨ੍ਹਾਂ ਦੱਸਿਆ ਕਿ ਦਿੱਲੀ ਦੇ ਬਹੁਤ ਸਾਰੇ ਲੋਕ ਕਿਸਾਨੀ ਅੰਦੋਲਨ ਦਾ ਸਾਥ ਦੇ ਰਹੇ ਹਨ। ਜਿਹੜੇ ਨੌਜਵਾਨ ਪੜ੍ਹੇ ਲਿਖੇ ਹਨ ਉਹ ਖਾਸ ਕਰ ਕਿਸਾਨੀ

ਅੰਦੋਲਨ ਦਾ ਸਮਰਥਨ ਕਰ ਰਹੇ ਹਨ।ਪਰ ਜਿਹੜੇ ਲੋਕ ਮੋਦੀ ਭਗਤ ਹਨ,ਉਹ ਕਦੇ ਕਦਾਈਂ ਕਿਸਾਨਾਂ ਦੇ ਵਿਰੁੱਧ ਬੋਲਦੇ ਹਨ ਤਾਂ ਇਹ ਲੋਕ ਵੀ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੰਦੇ ਹਨ।

Leave a Reply

Your email address will not be published. Required fields are marked *