ਨਵਜੋਤ ਸਿੱਧੂ ਨੇ ਵਗਾਹ ਕੇ ਮਾਰਿਆ ਸੀ ਸਿਰੋਪਾਓ, ਸੰਗਤਾਂ ਵਲੋਂ ਨਵਜੋਤ ਸਿੱਧੂ ਦਾ ਸਖਤ ਵਿਰੋਧ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਸਿਰੋਪਾਓ ਨੂੰ ਵਗਾਹ ਕੇ ਮਾਰਿਆ ਸੀ।ਜਾਣਕਾਰੀ ਮੁਤਾਬਕ ਇਹ ਉਸ ਦਿਨ ਦੀ ਵੀਡੀਓ ਹੈ, ਜਦੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਕੀਤੀ ਗਈ ਸੀ ਅਤੇ ਉਸ ਤੋਂ ਅਗਲੇ ਦਿਨ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਗਏ ਸਨ।ਇਸ ਸਮੇਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਗਲ ਵਿੱਚ ਸਿਰੋਪਾ ਪਾਇਆ ਗਿਆ। ਉਸ ਤੋਂ ਬਾਅਦ ਉਨ੍ਹਾਂ ਨੇ ਸਿਰੋਪਾ ਨੂੰ ਆਪਣੇ ਗਲ ਵਿੱਚੋਂ ਉਤਾਰ ਕੇ ਆਪਣੇ ਇੱਕ ਸਮਰਥਕ ਵੱਲ ਵਗਾਹ ਕੇ ਮਾਰਿਆ ਸੀ।ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ

ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੀਡਰਾਂ ਨੂੰ ਸਰੋਪਾ ਪਾਉਣਾ ਹੀ ਨਹੀਂ ਚਾਹੀਦਾ ਅਤੇ ਹੁਣ ਰੂਪਨਗਰ ਦੇ ਕੁਝ ਲੋਕਾਂ ਨੇ ਇਕੱਠੇ ਹੋ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਹੈ ਉਨ੍ਹਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਇਸ ਗਲਤੀ ਦੀ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਉਸ ਸਮੇਂ ਤਕ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ

ਜਾਵੇਗਾ।ਜਦੋਂ ਤੱਕ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਮੁਆਫ਼ੀ ਨਹੀਂ ਮੰਗਣਗੇ।ਇਸ ਮਾਮਲੇ ਬਾਰੇ ਬਹੁਤ ਸਾਰੇ ਲੋਕਾਂ ਨੇ ਆਪਣੇ ਵਿਚਾਰ ਰੱਖੇ ਹਨ। ਜ਼ਿਆਦਾਤਰ ਲੋਕਾਂ ਦਾ ਇਹੋ ਕਹਿਣਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਨੂੰ ਸਿਰੋਪਾਓ ਪਾਉਣਾ ਹੀ ਨਹੀਂ ਚਾਹੀਦਾ।ਕਿਉਂਕਿ ਉਨ੍ਹਾਂ ਨੇ ਕੋਈ ਪੰਥ ਦੇ ਲਈ ਮਹਾਨ ਕੰਮ ਨਹੀਂ ਕੀਤਾ ਜੋ ਉਨ੍ਹਾਂ ਦੇ ਗਲਾਂ ਦੇ ਵਿਚ ਸਿਰੋਪਾਓ ਪਾਏ ਜਾਂਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ, ਜੋ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੇ ਕਾਫੀ

ਜ਼ਿਆਦਾ ਖੁਸ਼ ਦਿਖਾਈ ਦਿੱਤੇ ਸੀ।ਅਜਿਹੇ ਲੋਕਾਂ ਤੋਂ ਸਵਾਲ ਕੀਤੇ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੇ ਕੀ ਉਨ੍ਹਾਂ ਦੇ ਮਸਲੇ ਹੱਲ ਹੋ ਚੁੱਕੇ ਹਨ।

Leave a Reply

Your email address will not be published. Required fields are marked *