ਫਿਲਮੀ ਸੀਨ ਵਾਂਗ ਮਾਰੀ ਪੁਲਸ ਨੇ ਇਸ ਪਿੰਡ ਵਿੱਚ ਰੇਡ, ਦੇਖੋ ਕੋਠਿਆਂ ਤੇ ਭੱਜਦੇ ਪੁਲਿਸ ਵਾਲੇ

Uncategorized

ਪੰਜਾਬ ਵਿੱਚ ਸ਼ਰਾਬ ਦੀ ਨਸ਼ਾ ਤਸਕਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ,ਜਿਸ ਕਾਰਨ ਪੰਜਾਬ ਪੁਲੀਸ ਵੱਲੋਂ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਦੇ ਵਿਚ ਛਾਪੇਮਾਰੀ ਕੀਤੀ ਜਾਂਦੀ ਹੈ।ਇਸ ਦੌਰਾਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਂਦਾ ਹੈ, ਪਰ ਕਈ ਵਾਰ ਦੋਸ਼ੀ ਭੱਜਣ ਵਿਚ ਕਾਮਯਾਬ ਹੋ ਜਾਂਦੇ ਹਨ। ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਹਮਣੇ ਆ ਰਿਹਾ ਹੈ,ਇਸ ਅਧੀਨ ਆਉਂਦੇ ਇਕ ਪਿੰਡ ਦੇ ਘਰ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਛਾਪੇਮਾਰੀ ਕੀਤੀ ਗਈ।ਕਿਉਂਕਿ ਪੁਲਸ ਮੁਲਾਜ਼ਮਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਇਸ ਘਰ ਵਿੱਚ ਰਹਿਣ ਵਾਲੇ ਲੋਕ ਸ਼ਰਾਬ ਨੂੰ ਨਾਜਾਇਜ਼ ਤਰੀਕੇ ਨਾਲ ਦੇਖਦੇ ਹਨ।ਜਾਣਕਾਰੀ ਮੁਤਾਬਕ ਇਸ ਦੌਰਾਨ ਘਰ ਦੇ ਮੈਂਬਰਾਂ ਅਤੇ

ਪੁਲੀਸ ਮੁਲਾਜ਼ਮਾਂ ਦੇ ਵਿਚਕਾਰ ਕਾਫੀ ਜ਼ਿਆਦਾ ਬਹਿਸਬਾਜ਼ੀ ਹੋਈ। ਕਿਉਂਕਿ ਘਰ ਦੇ ਮੈਂਬਰ ਆਪਣੇ ਘਰ ਦੀ ਤਲਾਸ਼ੀ ਨਹੀਂ ਕਰਵਾਉਣਾ ਚਾਹੁੰਦੇ ਸੀ।ਪਰ ਜਦੋਂ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤਾਲਮੇਲ ਬਣਾਉਣ ਲਈ ਕਿਹਾ ਤਾਂ ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਘਰ ਦੀ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਇਕ ਪੇਟੀ ਵਿਚੋਂ ਚੌਦਾਂ ਸ਼ਰਾਬ ਦੀਆਂ ਪੇਟੀਆਂ ਮਿਲੀਆਂ ਹਨ, ਜੋ ਨਾਜਾਇਜ਼ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਨ।ਜਿਸ ਸਮੇਂ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਸੀ ਉਸ ਸਮੇਂ ਘਰ ਵਿੱਚ ਮੌਜੂਦ ਦੋ ਦੋਸ਼ੀ ਮੌਕੇ ਤੋਂ ਫ਼ਰਾਰ ਹੋ

ਗਏ। ਪੁਲੀਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਮੁਲਾਜ਼ਮ ਇਨ੍ਹਾਂ ਨੂੰ ਨਹੀਂ ਫੜ ਸਕੇ।ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਠੇਕੇਦਾਰਾਂ ਨੇ ਸ਼ਿਕਾਇਤ ਕੀਤੀ ਸੀ ਕਿ ਇਸ ਪਿੰਡ ਦੇ ਕੁਝ ਲੋਕਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚੀ ਜਾ ਰਹੀ ਹੈ।ਜਿਸ ਕਾਰਨ ਉਨ੍ਹਾਂ ਨੂੰ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ।ਜਿਸ ਕਾਰਨ ਇਨ੍ਹਾਂ ਵੱਲੋਂ ਇੱਥੇ ਛਾਪੇਮਾਰੀ ਕੀਤੀ ਗਈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਪਰ ਇੱਥੇ ਲੋਕਾਂ ਦਾ ਸਵਾਲ ਇਹ ਹੈ

ਕਿ ਚਿੱਟੇ ਨੂੰ ਵੇਚਣ ਵਾਲੇ ਦੋਸ਼ੀਆਂ ਨੂੰ ਕਦੋਂ ਗ੍ਰਿਫਤਾਰ ਕੀਤਾ ਜਾਵੇਗਾ,ਕਿਉਂਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਚਿੱਟੇ ਦੀ ਲਪੇਟ ਵਿੱਚ ਆ ਕੇ ਆਪਣੀ ਜ਼ਿੰਦਗੀ ਖਤਮ ਕਰ ਰਹੇ ਹਨ।

Leave a Reply

Your email address will not be published. Required fields are marked *