ਕੀ ਮਨਦੀਪ ਸਿੰਘ ਮੰਨਾ ਜਾਵੇਗਾ ਆਮ ਆਦਮੀ ਪਾਰਟੀ ਵਿੱਚ, ਸੁਣੋ ਤਾਜ਼ਾ ਇੰਟਰਵਿਊ

Uncategorized

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ,ਜਿਸ ਕਾਰਨ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਚ ਕੁਝ ਲੀਡਰ ਪਾਰਟੀ ਛੱਡ ਰਹੇ ਹਨ ਅਤੇ ਕੁਝ ਉਹ ਪਾਰਟੀ ਦੇ ਵਿਚ ਆ ਰਹੇ ਹਨ।ਇਸੇ ਦੌਰਾਨ ਮਨਦੀਪ ਸਿੰਘ ਮੰਨਾ, ਜੋ ਕਿ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ ਅਤੇ ਪੰਜਾਬ ਦੇ ਬਹੁਤ ਸਾਰੇ ਅਜਿਹੇ ਮੁੱਦਿਆਂ ਉੱਤੇ ਬੋਲਦੇ ਹੋਏ ਦਿਖਾਈ ਦਿੰਦੇ ਹਨ ਜੋ ਪੰਜਾਬ ਦੇ ਸਾਂਝੇ ਹੁੰਦੇ ਹਨ ਉਨ੍ਹਾਂ ਦੀ ਨਿਗ੍ਹਾ ਹਰੇਕ ਸਿਆਸੀ ਪਾਰਟੀ ਦੇ ਕੰਮ ਉੱਤੇ ਰਹਿੰਦੀ ਹੈ ਅਤੇ ਅਕਸਰ ਹੀ ਉਹ ਸਿਆਸੀ ਪਾਰਟੀਆਂ ਦੇ ਕੰਮਾਂ ਉੱਤੇ ਆਪਣਾ ਪੱਖ ਰੱਖਦੇ ਹੋਏ ਦਿਖਾਈ ਦਿੰਦੇ ਹਨ।ਮਨਦੀਪ ਮੰਨਾ ਨਾਲ ਜਦੋਂ ਇੰਟਰਵਿਊ ਕੀਤੀ ਗਈ ਤਾਂ ਉਨ੍ਹਾਂ ਨੇ

ਦੱਸਿਆ ਕਿ ਜੇਕਰ ਆਮ ਆਦਮੀ ਪਾਰਟੀ ਦਾ ਵਿਜ਼ਨ ਉਨ੍ਹਾਂ ਨੂੰ ਵਧੀਆ ਲੱਗਿਆ ਤਾਂ ਉਹ ਪਾਰਟੀ ਦੇ ਵਿਚ ਜਾ ਸਕਦੇ ਹਨ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚੋਂ ਲੜ ਸਕਦੇ ਹਨ।ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਜ਼ਿਆਦਾ ਅਹਿਮੀਅਤ ਦਿੰਦੇ ਹਨ ਤਾਂ ਇੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਦੀ ਸੋਚਣੀ ਗ਼ਲਤ ਹੈ।ਕਿਉਂਕਿ ਜਿਸ ਤਰੀਕੇ ਨਾਲ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਦੇ ਵਿਚਕਾਰ ਵਿਤਕਰਾ ਦਿਖਾਇਆ ਜਾ ਰਿਹਾ ਹੈ,ਉਸ ਹੱਦ ਤਕ ਲੋਕ ਇੱਕ ਦੂਜੇ ਤੋਂ ਅਲੱਗ ਨਹੀਂ ਹਨ।ਨਾਲ ਹੀ ਉਨ੍ਹਾਂ ਨੇ ਇਹ ਤ੍ਰਾਸਦੀ ਵੀ ਜਤਾਈ ਹੈ ਕਿ ਪੰਜਾਬ ਵਿੱਚ

ਪੌਣੇ ਤਿੰਨ ਕਰੋੜ ਦੀ ਆਬਾਦੀ ਹੈ,ਪਰ ਅਰਵਿੰਦ ਕੇਜਰੀਵਾਲ ਵਰਗਾ ਬੰਦਾ ਉਨ੍ਹਾਂ ਨੂੰ ਇੰਨੀ ਵੱਡੀ ਆਬਾਦੀ ਵਿੱਚੋਂ ਕਿਉਂ ਨਹੀਂ ਲੱਭ ਰਿਹਾ।ਇਸ ਦੌਰਾਨ ਉਹ ਕਾਂਗਰਸ ਪਾਰਟੀ ਉੱਤੇ ਨਿਸ਼ਾਨੇ ਸਾਧਦੇ ਹੋਏ ਵੀ ਦਿਖਾਈ ਦਿੱਤੇ।ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਨੇ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ।ਜਿਸ ਨਾਲ ਉਹ ਕਹਿ ਸਕਣ ਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ।ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਤੇ ਵੀ ਨਿਸ਼ਾਨੇ ਸਾਧੇ ਕੇ ਕਦੀ ਉਹ ਕਿਸੇ ਦੀ ਬੁਰਾਈ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਹੀ ਲੋਕਾਂ ਨਾਲ ਚਾਹ ਪੀਂਦੇ ਹੋਏ ਦਿਖਾਈ ਦਿੰਦੇ ਹਨ। ਸੋ ਇਸ ਦੌਰਾਨ ਮਨਦੀਪ ਮੰਨਾ ਨੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਹਨ।ਜਿਨ੍ਹਾਂ ਨਾਲ ਪੰਜਾਬ ਦੇ ਕੁਝ ਲੋਕ ਸਹਿਮਤ ਹਨ ਅਤੇ ਕੁਝ ਲੋਕ ਉਨ੍ਹਾਂ ਦੀਆਂ ਗੱਲਾਂ ਤੇ ਵਿਚਾਰ ਕਰ ਰਹੇ

ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *