ਕਿਸਾਨੀ ਅੰਦੋਲਨ ਦੀ ਸਟੇਜ ਤੋਂ ਕਾਕਾ ਹੋ ਗਿਆ ਗਰਮ, ਵੇਖੋ ਕਿਸ ਕਿਸ ਨੂੰ ਪਾਈਆਂ ਲਾਹਨਤਾਂ

Uncategorized

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਬਹੁਤ ਸਾਰੇ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ।ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸੀਬਤਾਂ ਝੱਲੀਆਂ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼ੁਰੂਆਤੀ ਦਿਨਾਂ ਦੇ ਵਿੱਚ ਕਿਸਾਨੀ ਅੰਦੋਲਨ ਦੇ ਵਿਚ ਕਾਫੀ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਸੀ। ਪਰ ਛੱਬੀ ਜਨਵਰੀ ਦੀ ਘਟਨਾ ਤੋਂ ਬਾਅਦ ਬਹੁਤ ਸਾਰੇ ਨੌਜਵਾਨ ਕਿਸਾਨੀ ਅੰਦੋਲਨ ਤੋਂ ਦੂਰ ਹੋਏ ਹਨ।ਇਸ ਕਿਸਾਨੀ ਅੰਦੋਲਨ ਵਿਚ ਕਲਾਕਾਰਾਂ ਨੇ ਵੀ ਬਹੁਤ

ਅਹਿਮ ਭੂਮਿਕਾ ਨਿਭਾਈ ਹੈ।ਬਹੁਤ ਸਾਰੇ ਕਲਾਕਾਰ ਅਜਿਹੇ ਹਨ, ਜੋ ਲੰਬੇ ਸਮੇਂ ਤੋਂ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ। ਪਰ ਕੁਝ ਕਲਾਕਾਰ ਅਜਿਹੇ ਹਨ,ਜੋ ਕਿਸਾਨੀ ਅੰਦੋਲਨ ਵਿੱਚ ਸਿਰਫ਼ ਗੇੜਾ ਲਗਾਉਣ ਲਈ ਜਾਂਦੇ ਹਨ।ਜਿਸ ਸਮੇਂ ਇਹ ਕਲਾਕਾਰ ਕਿਸਾਨੀ ਅੰਦੋਲਨ ਵਿੱਚ ਪਹੁੰਚਦੇ ਹਨ ਤਾਂ ਉਸ ਸਮੇਂ ਬਹੁਤ ਸਾਰੇ ਨੌਜਵਾਨ ਵੀ ਇਨ੍ਹਾਂ ਨਾਲ ਜਾਂਦੇ ਹਨ ਅਤੇ ਇਨ੍ਹਾਂ ਦੇ ਨਾਲ ਹੀ ਵਾਪਸ ਆ ਜਾਂਦੇ ਹਨ।ਸੋ ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕਾਕਾ ਵੀ ਕਿਸਾਨੀ ਅੰਦੋਲਨ ਵਿੱਚ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਕਲਾਕਾਰਾਂ ਨਾਲ ਆਉਂਦੇ ਹਨ ਅਤੇ

ਉਨ੍ਹਾਂ ਨਾਲ ਹੀ ਵਾਪਸ ਚਲੇ ਜਾਂਦੇ ਹਨ ਉਨ੍ਹਾਂ ਨੂੰ ਉਹ ਵਧੀਆ ਨਹੀਂ ਮੰਨਦੇ। ਨਾਲ ਹੀ ਉਨ੍ਹਾਂ ਨੇ ਇੱਕ ਕਿਤਾਬ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਅਜੇ ਵੀ ਇਹ ਛੱਤ ਹੈ ਕਿ ਕਿਸਾਨੀ ਅੰਦੋਲਨ ਸਹੀ ਹਨ ਅਤੇ ਕਿਸਾਨ ਬਿਨਾਂ ਵਜ੍ਹਾ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਬੈਠੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਕਿਤਾਬ ਇਕ ਐਡਵੋਕੇਟ ਨੇ ਲਿਖੀ ਹੈ।ਜਿਸ ਵਿੱਚ ਤਿੰਨਾਂ ਕਾਨੂੰਨਾਂ ਬਾਰੇ ਬੜੀ ਸਰਲ ਭਾਸ਼ਾ ਦੇ ਵਿੱਚ ਲਿਖਿਆ ਗਿਆ ਹੈ ਅਤੇ ਸਰਕਾਰ ਕੋਲੋਂ ਸਵਾਲ ਪੁੱਛੇ ਗਏ ਹਨ। ਜੇਕਰ ਸਰਕਾਰ ਇਨ੍ਹਾਂ ਸਵਾਲਾਂ ਦੇ ਜਵਾਬ ਦੇ ਦਿੰਦੀ ਹੈ ਤਾਂ ਸਾਰੇ ਮੰਨ ਲੈਣਗੇ ਕਿ ਇਹ ਕਾਨੂੰਨ ਲੋਕਾਂ ਲਈ ਸਹੀ ਹਨ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ

ਅੰਦੋਲਨ ਵਿਚ ਸਿਰਫ਼ ਕਿਸਾਨਾਂ ਨੂੰ ਨਹੀਂ,ਬਲਕਿ ਮਜ਼ਦੂਰਾਂ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਹੋਣਾ ਚਾਹੀਦਾ ਹੈ।ਕਿਉਂਕਿ ਇਨ੍ਹਾਂ ਕਾਨੂੰਨਾਂ ਨਾਲ ਸਿਰਫ਼ ਕਿਸਾਨਾਂ ਨੂੰ ਨਹੀਂ,ਬਲਕਿ ਸਾਰਿਆਂ ਨੂੰ ਹੀ ਨੁਕਸਾਨ ਹੋਵੇਗਾ।

Leave a Reply

Your email address will not be published. Required fields are marked *