ਪੰਜਾਬੀ ਦਾ ਮਸ਼ਹੂਰ ਗਾਇਕ ਕਾਕਾ ਪਹੁੰਚ ਗਿਆ ਦਿੱਲੀ ਧਰਨੇ ਦੇ ਉੱਪਰ ,ਕਹਿ ਦਿੱਤੀ ਇਹ ਵੱਡੀ ਗੱਲ

Uncategorized

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਕਾਕਾ ਪਹਿਲੀ ਵਾਰ ਸੰਯੁਕਤ ਕਿਸਾਨ ਮੋਰਚਾ ਦੀ ਸਟੇਜ ਉੱਤੇ ਪਹੁੰਚੇ।ਉਨ੍ਹਾਂ ਨੇ ਕਿਸਾਨਾਂ ਨਾਲ ਬਹੁਤ ਸਾਰੀਆਂ ਗੱਲਾਂ ਬਾਤਾਂ ਕੀਤੀਆਂ।ਨਾਲ ਹੀ ਦੱਸਿਆ ਕਿ ਉਹ ਅੱਜ ਤਕ ਕਿਸਾਨੀ ਸਟੇਜ ਤੋਂ ਦੂਰ ਕਿਉਂ ਰਹੇ ਹਨ ਜਾਂ ਫਿਰ ਉਹ ਇਸ ਅੰਦੋਲਨ ਨਾਲ ਕਿਉਂ ਨਹੀਂ ਜੁਡ਼ੇ। ਉਨ੍ਹਾਂ ਕਿਹਾ ਕਿ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਵਿਚ ਕੁਝ ਵੀ ਗਲਤ ਨਹੀਂ ਹੈ।ਕਿਸਾਨ ਬਿਨਾਂ ਵਜ੍ਹਾ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ। ਕਿਸੇ ਸਮੇਂ ਇਨ੍ਹਾਂ ਦੇ ਦਿਮਾਗ ਵਿਚ ਵੀ ਇਹ ਸੀ ਕਿ ਇਨ੍ਹਾਂ ਕਾਨੂੰਨਾਂ ਦੇ ਵਿੱਚ ਕੁਝ ਗ਼ਲਤ ਹੈ ਜਾਂ ਨਹੀਂ।ਪਰ ਇਨ੍ਹਾਂ ਨੇ ਇੱਕ ਕਿਤਾਬ ਪੜ੍ਹੀ ਹੈ,ਜਿਸ ਕਿਤਾਬ ਨੂੰ ਇਕ ਐਡਵੋਕੇਟ ਨੇ ਲਿਖਿਆ

ਹੈ ਇਸ ਕਿਤਾਬ ਦੀ ਭਾਸ਼ਾ ਬਹੁਤ ਜ਼ਿਆਦਾ ਸਰਲ ਹੈ।ਜਿਸ ਵਿੱਚ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਖੁੱਲ੍ਹ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਕਿਸ ਤਰੀਕੇ ਨਾਲ ਇਹ ਖੇਤੀ ਕਾਨੂੰਨ ਕਿਸਾਨਾਂ ਅਤੇ ਬਾਕੀ ਵਰਗ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਉਣਗੇ ਅਤੇ ਇਸ ਕਿਤਾਬ ਦੇ ਵਿਚ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਗਏ ਹਨ। ਜੇਕਰ ਸਰਕਾਰ ਇਨ੍ਹਾਂ ਸਵਾਲਾਂ ਦੇ ਜਵਾਬ ਦੇ ਦਿੰਦੀ ਹੈ ਤਾਂ ਸਾਰੇ ਮੰਨ ਲੈਣਗੇ ਕਿ ਇਹ ਖੇਤੀ ਕਾਨੂੰਨ ਸਾਰਿਆਂ ਦੇ ਲਈ ਸਹੀ ਹਨ ਅਤੇ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਛੱਡ ਕੇ ਘਰਾਂ ਨੂੰ ਵਾਪਸ ਪਰਤ ਜਾਣਗੇ।ਉਨ੍ਹਾਂ ਕਿਹਾ ਕਿ ਇਸ ਕਿਤਾਬ ਨੂੰ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਫਿਰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪਡ਼੍ਹਨ ਅਤੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ।ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਜੋ ਲਿਖਿਆ ਹੈ ਉਸ ਤੋਂ ਸਮਝ

ਲੱਗਦੀ ਹੈ ਕਿ ਇਹ ਖੇਤੀ ਕਾਨੂੰਨ ਨਾ ਸਿਰਫ ਕਿਸਾਨਾਂ ਨੂੰ ਨਹੀਂ, ਬਲਕਿ ਹਰ ਵਰਗ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਉਣਗੇ।ਨਾਲ ਹੀ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਗਲਤ ਦੱਸਿਆ ਜਿਹੜੇ ਕਲਾਕਾਰਾਂ ਦੇ ਪਿੱਛੇ ਲੱਗ ਕੇ ਕਿਸਾਨੀ ਅੰਦੋਲਨ ਵਿੱਚ ਆਉਂਦੇ ਹਨ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਹੀ ਵਾਪਸ ਚਲੇ ਜਾਂਦੇ ਹਨ।ਉਨ੍ਹਾਂ ਨੇ ਕਿਸਾਨੀ ਅੰਦੋਲਨ ਵਿੱਚ ਡਟੇ ਹੋਏ ਬਜ਼ੁਰਗਾਂ ਅਤੇ ਮਾਤਾਵਾਂ ਨੂੰ ਅਸਲੀ ਯੋਧੇ ਕਿਹਾ ਹੈ।ਨਾਲ ਹੀ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਿਰਫ਼ ਕਿਸਾਨਾਂ ਦਾ ਅੰਦੋਲਨ ਨਹੀਂ ਹੈ।ਇਨ੍ਹਾਂ ਖੇਤੀ ਕਾਨੂੰਨਾਂ ਦੇ ਲਾਗੂ ਰਹਿਣ ਤੇ ਸਾਰਿਆਂ ਨੂੰ ਨੁਕਸਾਨ ਹੋਵੇਗਾ ਇਸ ਲਈ ਹਰ ਵਰਗ ਦੇ ਲੋਕਾਂ ਨੂੰ ਇਸ

ਅੰਦੋਲਨ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਇਸ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *