ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੀਪ ਸਿੱਧੂ ਨੇ ਕਰ ਦਿੱਤਾ ਇਹ ਵੱਡਾ ਐਲਾਨ,ਸਰਕਾਰ ਨੂੰ ਪਵੇਗਾ ਹੁਣ ਝੁਕਣਾ

Uncategorized

ਦੀਪ ਸਿੱਧੂ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ।ਭਾਵੇਂ ਕਿ ਉਨ੍ਹਾਂ ਤੇ ਛੱਬੀ ਜਨਵਰੀ ਦੀ ਘਟਨਾ ਵਿੱਚ ਹੋਈ ਹਿੰਸਾ ਦਾ ਇਲਜ਼ਾਮ ਲੱਗਿਆ ਸੀ।ਇਸ ਲਈ ਉਹ ਕੁਝ ਸਮੇਂ ਲਈ ਜੇਲ੍ਹ ਵਿੱਚ ਵੀ ਗਏ ਸੀ,ਉਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ। ਇਸ ਦੌਰਾਨ ਦੀਪ ਸਿੱਧੂ ਕਿਸਾਨੀ ਅੰਦੋਲਨ ਵਿੱਚ ਨਹੀਂ ਪਹੁੰਚੇ,ਪਰ ਫਿਰ ਵੀ ਕਿਸਾਨਾਂ ਨੂੰ ਇੱਕੋ ਗੱਲ ਕਹਿ ਰਹੇ ਹਨ ਕਿ ਉਹ ਕਿਸਾਨੀ ਅੰਦੋਲਨ ਨਾਲ ਜੁੜਨ ਤਾਂ ਜੋ ਕਿਸਾਨੀ ਸੰਘਰਸ਼ ਨੂੰ ਜਿੱਤਿਆ ਜਾ ਸਕੇ।ਇਸ ਤੋਂ ਇਲਾਵਾ ਦੀਪ ਸਿੱਧੂ ਦਾ ਇਹੋ ਕਹਿਣਾ ਹੈ ਕਿ ਜੇਕਰ ਅਸੀਂ ਇਨਸਾਫ ਲੈਣਾ ਚਾਹੁੰਦੇ ਹਾਂ ਤਾਂ ਉਸ ਲਈ ਖ਼ੂਨ ਡੋਲ੍ਹਣਾ ਹੋਵੇਗਾ।ਕਿਉਂਕਿ ਇਤਿਹਾਸ ਵੱਲ ਨਿਗ੍ਹਾ ਮਾਰੀਏ ਤਾਂ

ਅੱਜ ਤੱਕ ਜੇਕਰ ਕਿਸੇ ਮਾਮਲੇ ਵਿਚ ਇਨਸਾਫ ਮਿਲਿਆ ਹੈ ਤਾਂ ਉਥੇ ਖੂਨ ਵੀ ਜ਼ਰੂਰ ਡੁੱਲ੍ਹਿਆ ਹੈ।ਨਾਲ ਹੀ ਉਨ੍ਹਾਂ ਨੇ ਛੱਬੀ ਜਨਵਰੀ ਦੀ ਘਟਨਾ ਬਾਰੇ ਵੀ ਗੱਲਬਾਤ ਕੀਤੀ।ਉਨ੍ਹਾਂ ਨੇ ਕਿਹਾ ਕਿ ਛੱਬੀ ਜਨਵਰੀ ਨੂੰ ਜੋ ਵੀ ਹੋਇਆ ਸੀ ਉਸ ਵਿੱਚ ਕਿਸਾਨਾਂ ਦੀ ਕੋਈ ਗਲਤੀ ਨਹੀਂ ਸੀ,ਜਾਣ ਬੁੱਝ ਕੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਅਤੇ ਲਾਲ ਕਿਲੇ ਤੇ ਉਹ ਪਹੁੰਚੇ ਸੀ।ਉਸ ਤੋਂ ਬਾਅਦ ਜੋ ਕੁਝ ਵੀ ਹੋਇਆ ਉਹ ਜੋਸ਼ ਵਿੱਚ ਹੋਇਆ ਇਸ ਵਿੱਚ ਅਜਿਹਾ ਕੁਝ ਵੀ ਨਹੀਂ ਹੋਇਆ ਸੀ,ਜਿਸ ਉਤੇ ਲਾਠੀਚਾਰਜ ਕਰਨਾ ਬਣਦਾ ਸੀ। ਪਰ ਫਿਰ ਵੀ ਦਿੱਲੀ ਪੁਲੀਸ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ

ਗਿਆ ਸੀ।ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਅੱਗੇ ਵੀ ਇਹ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲਬਾਤ ਹੋਣੀ ਚਾਹੀਦੀ ਹੈ।ਕਿਉਂਕਿ ਇਕ ਪਾਸੇ ਦੇਸ਼ ਦੇ ਲੋਕ ਸਰਕਾਰ ਇਸ ਲਈ ਬਣਾਉਂਦੇ ਹਨ ਤਾਂ ਜੋ ਉਨ੍ਹਾਂ ਦੀ ਗੱਲਬਾਤ ਸੁਣੀ ਜਾਵੇ।ਪਰ ਕੇਂਦਰ ਸਰਕਾਰ ਦਾ ਜੋ ਵਤੀਰਾ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ।ਕਿਸਾਨ ਨਹੀਂ ਚਾਹੁੰਦੇ ਕਿ ਇਹ ਕਾਨੂੰਨ ਲਾਗੂ ਹੋਣ ਪਰ ਫਿਰ ਵੀ ਧੱਕੇ ਨਾਲ ਇਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।ਇਸ ਨਾਲ ਲੋਕਤੰਤਰ ਦਾ ਗਲਾ ਘੋਟਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ

ਰਹੀ ਹੈ।ਨਾਲ ਹੀ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਵੀ ਇਹ ਸਲਾਹ ਦਿੱਤੀ ਹੈ ਕਿ ਉਹ ਇਸ ਕਿਸਾਨੀ ਅੰਦੋਲਨ ਲਈ ਨਵੇਂ ਪ੍ਰੋਗਰਾਮ ਸਿਰਜਣ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।

Leave a Reply

Your email address will not be published. Required fields are marked *