ਪਠਾਨਕੋਟ ਵਿਖੇ ਡੈਮ ਦੇ ਵਿੱਚ ਡਿੱਗਿਆ ਫੌਜ ਦਾ ਹੈਲੀਕਾਪਟਰ

Uncategorized

ਭਾਰਤੀ ਸੈਨਾ ਵਿਚ ਭਰਤੀ ਹੋਏ ਜਵਾਨ ਹਮੇਸ਼ਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਿੰਦੇ ਹਨ ਉਹ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ ਅਤੇ ਦੇਸ਼ ਦੇ ਲੋਕਾਂ ਦੀ ਰੱਖਿਆ ਕਰਦੇ ਹਨ।ਪਰ ਕਈ ਵਾਰ ਉਨ੍ਹਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜੋ ਕਿ ਬਹੁਤ ਜ਼ਿਆਦਾ ਮੰਦਭਾਗੀਆਂ ਹੁੰਦੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਇਹ ਪ੍ਰਭਾਵਿਤ ਕਰ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਮੰਦਭਾਗੀ ਘਟਨਾ ਉਸ ਸਮੇਂ ਵਾਪਰੀ ਜਦੋਂ ਭਾਰਤੀ ਸੈਨਾ ਦਾ ਇਕ ਜਹਾਜ਼ ਕ੍ਰੈਸ਼ ਹੋ ਗਿਆ। ਜਾਣਕਾਰੀ ਮੁਤਾਬਕ ਇਹ ਜਹਾਜ਼ ਕਰੈਸ਼ ਹੋ ਕੇ ਪਠਾਨਕੋਟ ਦੇ ਰਣਜੀਤ ਸਾਗਰ ਝੀਲ ਦੇ ਵਿੱਚ ਡਿੱਗਿਆ। ਇਸ ਜਹਾਜ਼ ਦੇ ਵਿਚ ਤਿੰਨ ਜਵਾਨ ਸਵਾਰ ਸੀ।

ਪਰ ਉਨ੍ਹਾਂ ਦੀ ਖੁਸ਼ਕਿਸਮਤੀ ਸੀ ਕਿ ਉਹ ਸੁਰੱਖਿਅਤ ਬਾਹਰ ਆ ਗਏ ਅਤੇ ਉਨ੍ਹਾਂ ਦੀ ਜਾਨ ਬਚ ਗਈ।ਇਸ ਘਟਨਾ ਦਾ ਪਤਾ ਲੱਗਣ ਤੇ ਭਾਰਤੀ ਸੈਨਾ ਦੇ ਉੱਚ ਅਧਿਕਾਰੀ ਮੌਕੇ ਤੇ ਘਟਨਾ ਸਥਲ ਤੇ ਪਹੁੰਚੇ।ਜਿੱਥੇ ਉਨ੍ਹਾਂ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਇਹ ਪਤਾ ਕੀਤਾ ਜਾ ਰਿਹਾ ਹੈ ਕਿ ਜਹਾਜ਼ ਕ੍ਰੈਸ਼ ਹੋਣ ਦਾ ਅਸਲ ਕਾਰਨ ਕੀ ਸੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।ਸੋ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ ਭਾਰਤੀ ਸੈਨਾ ਵਿੱਚ ਸੇਵਾ ਨਿਭਾਅ ਰਹੇ।ਸੈਨਿਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਨਾ ਪਵੇ

ਅਤੇ ਉਹ ਹਮੇਸ਼ਾਂ ਹੀ ਖ਼ੁਸ਼ੀ ਖ਼ੁਸ਼ੀ ਦੇਸ਼ ਦੀ ਰੱਖਿਆ ਕਰਦੇ ਰਹਿਣਉਂਕਿ ਜਦੋਂ ਕੋਈ ਵੀ ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਉਸ ਨਾਲ ਪੂਰੇ ਦੇਸ਼ ਨੂੰ ਨੁਕਸਾਨ ਹੁੰਦਾ ਹੈ।ਇਨ੍ਹਾਂ ਜਵਾਨਾਂ ਦੇ ਪਰਿਵਾਰ ਰੁਲ ਜਾਂਦੇ ਹਨ,ਇਸ ਲਈ ਲੋਕ ਇਨ੍ਹਾਂ ਜਵਾਨਾਂ ਦੀ ਚੰਗੀ ਸਿਹਤ ਲਈ ਦੁਆਵਾਂ ਕਰ ਰਹੇ ਹਨ।ਇਸ ਘਟਨਾ ਦੇ ਨਾਲ ਸਾਰੇ ਹੀ ਲੋਕਾਂ ਨੂੰ ਬਹੁਤ ਜ਼ਿਆਦਾ ਦੁੱਖ ਲੱਗਿਆ ਹੈ ਕਿਉਂਕਿ ਹਰ ਇੱਕ ਵਿਅਕਤੀ ਚਾਹੁੰਦਾ ਹੈ ਕਿ ਦੇਸ਼

ਦੀ ਸੇਵਾ ਕਰਨ ਵਾਲੇ ਨੌਜਵਾਨ ਹਮੇਸ਼ਾ ਸੁਰੱਖਿਅਤ ਹਨ

Leave a Reply

Your email address will not be published. Required fields are marked *