ਦੇਖੋ ਜਦੋਂ ਨਵਜੋਤ ਸਿੰਘ ਸਿੱਧੂ ਤੇ ਠੋਕੋ ਕਹਿਣ ਤੇ ਪਈਆਂ ਜੁੱਤੀਆਂ

Uncategorized

ਜਦੋਂ ਤੋਂ ਨਵਜੋਤ ਸਿੰਘ ਸਿੱਧੂ ਦੀ ਚਾਰਜ ਪੋਸੀ ਹੋਈ ਹੈ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਨਾਮ ਤੇ ਕਾਫ਼ੀ ਜਗ੍ਹਾ ਵਿਵਾਦ ਛਿੜ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਪਣੀ ਤਾਜਪੋਸ਼ੀ ਵਾਲੇ ਦਿਨ ਨਵਜੋਤ ਸਿੰਘ ਸਿੱਧੂ ਨੇ ਜੋ ਸਪੀਚ ਦਿੱਤੀ ਸੀ,ਉਸ ਵਿੱਚ ਕੁਝ ਅਜਿਹੇ ਸ਼ਬਦ ਬੋਲੇ ਸਨ ਜਿਨ੍ਹਾਂ ਉੱਤੇ ਕਾਫੀ ਜ਼ਿਆਦਾ ਵਿਵਾਦ ਛਿੜਿਆ।ਉਸ ਤੋਂ ਬਾਅਦ ਜਦੋਂ ਉਹ ਸ੍ਰੀ ਚਮਕੌਰ ਸਾਹਿਬ ਮੱਥਾ ਟੇਕਣ ਲਈ ਗਏ ਤਾਂ ਉਸ ਸਮੇਂ ਉਨ੍ਹਾਂ ਨੇ ਬਹੁਤ ਜ਼ਿਆਦਾ ਲੋਕ ਦਿਖਾਵਾ ਕੀਤਾ,ਜਿਸ ਨੂੰ ਲੈ ਕੇ ਲੋਕਾਂ ਨੇ ਨਵਜੋਤ ਸਿੰਘ ਸਿੱਧੂ ਉੱਤੇ ਕਾਫੀ ਜ਼ਿਆਦਾ ਤੰਜ ਕੱਸੇ।ਜਦੋਂ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਸਾਹਿਬ ਗਏ ਤਾਂ ਉਸ ਸਮੇਂ ਉਨ੍ਹਾਂ ਨੇ ਸਿਰਪਾਓ ਦੀ

ਬੇਅਦਬੀ ਕੀਤੀ।ਇਸ ਤੋਂ ਇਲਾਵਾ ਜਦੋਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕ ਰਹੇ ਸੀ ਤਾਂ ਉਸ ਸਮੇਂ ਇੱਕ ਬਜ਼ੁਰਗ ਨੂੰ ਮੱਥਾ ਟੇਕਣ ਤੋਂ ਰੋਕਿਆ ਗਿਆ,ਜਿਸ ਨੂੰ ਲੈ ਕੇ ਲੋਕ ਕਾਫੀ ਗੁੱਸੇ ਵਿੱਚ ਆਏ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਜਾ ਕੇ ਸੰਗਤਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਹੈ।ਸੋ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਨਵਜੋਤ ਸਿੰਘ ਸਿੱਧੂ ਨੂੰ ਖਰੀਆਂ ਖੋਟੀਆਂ ਸੁਣਾਈਆਂ ਜਾ ਰਹੀਆਂ ਹਨ ਅਤੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ

ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਬੱਚੇ ਨਵਜੋਤ ਸਿੰਘ ਸਿੱਧੂ ਦੀ ਨਕਲ ਕਰਦੇ ਹੋਏ ਦਿਖਾਈ ਦੇ ਰਹੇ ਹਨ।ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਠੋਕੋ ਤਾਲੀ ਨੂੰ ਬਹੁਤ ਜ਼ਿਆਦਾ ਬੋਲਦੇ ਹਨ ਤਾਂ ਉਸੇ ਨੂੰ ਇਨ੍ਹਾਂ ਬੱਚਿਆਂ ਨੇ ਨਕਲ ਕੀਤਾ ਹੈ ਅਤੇ ਬਹੁਤ ਸਾਰੇ ਅਜਿਹੇ ਸ਼ਬਦ ਵੀ ਵਰਤੇ ਹਨ,ਜਿਸ ਨਾਲ ਨਵਜੋਤ ਸਿੰਘ ਸਿੱਧੂ ਉੱਤੇ ਸਵਾਲ ਖੜ੍ਹੇ ਹੁੰਦੇ ਹਨ ਕਿ ਕਦੇ ਉਹ ਕਾਂਗਰਸ ਪਾਰਟੀ ਵਿੱਚ ਚਲੇ ਜਾਂਦੇ ਹਨ ਅਤੇ ਕਦੇ ਭਾਜਪਾ ਪਾਰਟੀ ਵਿੱਚ ਚਲੇ ਜਾਂਦੇ ਹਨ ਅਤੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਹਮੇਸ਼ਾਂ ਹੀ ਭੰਡਦੇ ਹੋਏ ਦਿਖਾਈ ਦਿੰਦੇ ਹਨ।ਇਸ ਤੋਂ ਇਲਾਵਾ ਜਿਸ

ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਨੇ ਤਾਜਪੋਸ਼ੀ ਵਾਲੇ ਦਿਨ ਕਿਹਾ ਸੀ ਕਿ ਪਿਆਸਾ ਖੂਹ ਕੋਲ ਜਾਂਦਾ ਹੈ,ਪਰ ਖੂਹ ਕਦੇ ਵੀ ਪਿਆਸੇ ਕੋਲ ਨਹੀਂ ਜਾਂਦਾ ਤਾਂ ਇਸ ਗੱਲ ਨੂੰ ਲੈ ਕੇ ਵੀ ਕਾਫ਼ੀ ਵਿਵਾਦ ਬਣਿਆ ਹੋਇਆ ਹੈ।

Leave a Reply

Your email address will not be published. Required fields are marked *