ਆਸ਼ਕੀ ਵਿਚ ਫੜੇ ਜਾਣ ਤੇ ਮਾਮਲੇ ਨੂੰ ਬਦਲਣ ਜਾ ਰਹੇ ਸੀ ਬੇਅਦਬੀ ਦੇ ਵਿੱਚ ,ਦੇਖੋ ਕਿੰਝ ਲੋਕਾਂ ਨੇ ਲਾੲੀਅਾਂ ਸ਼ਰਮਾ

Uncategorized

ਜ਼ਿਲ੍ਹਾ ਸੰਗਰੂਰ ਦੇ ਬਲਾਕ ਨਾਭਾ ਦੇ ਪਿੰਡ ਖੁਰਦ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਗ੍ਰੰਥੀ ਸਿੰਘ ਦੀ ਲੜਕੀ ਦਾ ਪਿੰਡ ਦੇ ਕਿਸੇ ਲੜਕੇ ਨਾਲ ਪ੍ਰੇਮ ਸੰਬੰਧ ਸੀ।ਉਸਤੋਂ ਬਾਅਦ ਉਹ ਲੜਕਾ ਗੁਰਦੁਆਰਾ ਸਾਹਿਬ ਵਿੱਚ ਬਣੇ ਕੁਆਰਟਰ ਵਿੱਚ ਰਹਿ ਰਹੇ ਗ੍ਰੰਥੀ ਸਿੰਘ ਦੇ ਘਰ ਪਹੁੰਚ ਜਾਂਦਾ ਹੈ। ਪਰ ਇਸੇ ਦੌਰਾਨ ਇਹ ਲੜਕਾ ਫੜਿਆ ਜਾਂਦਾ ਹੈ। ਉਸ ਤੋਂ ਬਾਅਦ ਇਸ ਦੀ ਇਕ ਵੀਡੀਓ ਬਣਾਈ ਜਾਂਦੀ ਹੈ,ਜਿਸ ਵਿਚ ਇਹ ਦਿਖਾਇਆ ਜਾ ਰਿਹਾ ਹੈ ਕਿ ਇਸ ਲੜਕੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਗ੍ਰੰਥੀ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ ਲਿਆ ਹੈ ਅਤੇ ਉਸ ਦੀ

ਕੁੱਟਮਾਰ ਵੀ ਕੀਤੀ ਗਈ ਹੈ।ਇਹ ਵੀਡੀਓ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਤੋਂ ਬਾਅਦ ਲੋਕ ਇਸ ਲੜਕੇ ਨੂੰ ਲਾਹਨਤਾਂ ਪਾ ਰਹੇ ਸੀ। ਪਰ ਇਸੇ ਦੌਰਾਨ ਇਹ ਮਾਮਲਾ ਸਿੱਖ ਜਥੇਬੰਦੀਆਂ ਅਤੇ ਪੁਲਸ ਮੁਲਾਜ਼ਮਾਂ ਕੋਲ ਪਹੁੰਚਿਆ। ਜਿਸ ਤੋਂ ਬਾਅਦ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਗਈ ਅਤੇ ਇਹ ਗੱਲਬਾਤ ਸਾਹਮਣੇ ਆਈ ਹੈ ਕਿ ਗ੍ਰੰਥੀ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਣ ਬੁੱਝ ਕੇ ਲਡ਼ਕੇ ਉੱਪਰ ਝੂਠੇ ਇਲਜ਼ਾਮ ਲਗਾਏ ਗਏ ਕਿ ਇਹ ਲੜਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਲਈ ਆਇਆ ਸੀ।ਕਿਉਂਕਿ ਇਹ

ਲੜਕਾ ਅਜਿਹਾ ਕੰਮ ਨਹੀਂ, ਬਲਕਿ ਗ੍ਰੰਥੀ ਸਿੰਘ ਦੀ ਲੜਕੀ ਨੂੰ ਮਿਲਣ ਲਈ ਆਇਆ ਸੀ।ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਗ੍ਰੰਥੀ ਸਿੰਘ,ਉਸ ਦੀ ਪਤਨੀ ਅਤੇ ਉਸ ਦੀ ਲੜਕੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।ਕਿਉਂਕਿ ਇਨ੍ਹਾਂ ਤਿੰਨਾਂ ਨੇ ਹੀ ਲਡ਼ਕੇ ੳੁੱਤੇ ਝੂਠਾ ਇਲਜ਼ਾਮ ਲਗਾਇਆ ਸੀ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ

ਇਨ੍ਹਾਂ ਤਿੰਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *