ਭਾਈ ਬਲਦੇਵ ਸਿੰਘ ਵਡਾਲਾ ਅਤੇ ਸ਼੍ਰੋਮਣੀ ਕਮੇਟੀ ਦੇ ਵਿਚਕਾਰ ਹੋਈ ਧੱਕਾ ਮੁੱਕੀ, ਮਾਹੌਲ ਹੋਇਆ ਤਨਾਅਪੂਰਣ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ੍ਰੀ ਦਰਬਾਰ ਸਾਹਿਬ ਵਿੱਚੋਂ ਖੁਦਾਈ ਦੇ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੀ ਇੱਕ ਸਰ੍ਹਾਂ ਮਿਲੀ।ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਦੀ ਥਾਂ ਤੇ ਉਜਰ ਨਵੀਂ ਇਮਾਰਤ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ।ਜਦੋਂ ਤੋਂ ਇਹ ਸਰਾਂ ਬਾਰੇ ਪਤਾ ਚੱਲਿਆ ਹੈ, ਉਸ ਸਮੇਂ ਤੋਂ ਲੈ ਕੇ ਸਿੱਖ ਜਥੇਬੰਦੀਆਂ ਇਕੋ ਕੋਸ਼ਿਸ਼ਾਂ ਵਿੱਚ ਲੱਗੀਆਂ ਹਨ ਕਿ ਇਸ ਸਰਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਬਚਾਇਆ ਜਾਵੇ ਤਾਂ ਜੋ ਸਾਡਾ ਇਤਿਹਾਸ ਦਾ ਬਚਿਆ ਰਹੇ।ਇਨ੍ਹਾਂ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਇਸ ਤਰਾਂ ਢਾਹ ਦਿੱਤੀ ਜਾਂਦੀ ਹੈ ਤਾਂ ਸਾਡੇ

ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਬਾਰੇ ਨਹੀਂ ਪਤਾ ਚੱਲੇਗਾ ਕਿ ਕਿਸ ਤਰੀਕੇ ਨਾਲ ਸਾਡੇ ਗੁਰੂਆਂ ਨੇ ਸਾਡੇ ਲਈ ਕੁਰਬਾਨੀਆਂ ਕੀਤੀਆਂ,ਕਿਉਂਕਿ ਜੇਕਰ ਉਨ੍ਹਾਂ ਨੂੰ ਇਸ ਇਤਿਹਾਸ ਉੱਤੇ ਵਿਸ਼ਵਾਸ ਦਿਵਾਉਣਾ ਹੈ ਤਾਂ ਉਸ ਦੇ ਲਈ ਤੁਹਾਨੂੰ ਆਪਣੀਆਂ ਇਤਿਹਾਸਕ ਇਮਾਰਤਾਂ ਨੂੰ ਸਾਂਭ ਕੇ ਰੱਖਣਾ ਹੋਵੇਗਾ।ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਦੀ ਗੱਲਬਾਤ ਨਹੀਂ ਸੁਣੀ ਜਾ ਰਹੀ,ਜਿਸ ਲਈ ਕਾਫੀ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਦਾ ਵਿਰੋਧ

ਕੀਤਾ ਜਾ ਰਿਹਾ ਹੈ।ਦਸ ਦਈਏ ਕਿ ਭਾਈ ਬਲਦੇਵ ਸਿੰਘ ਵਡਾਲਾ ਦੇ ਨਾਲ ਉਨ੍ਹਾਂ ਦੀ ਜਥੇਬੰਦੀ ਸ੍ਰੀ ਦਰਬਾਰ ਚ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸੀ।ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਲਈ ਸਿੱਧਾ ਰਸਤਾ ਨਹੀਂ,ਬਲਕਿ ਉਲਟਾ ਰਸਤਾ ਅਪਣਾਇਆ ਸੀ।ਪਰ ਪੁਲਸ ਮੁਲਾਜ਼ਮਾਂ ਨੂੰ ਇਸ ਦੀ ਭਣਕ ਲੱਗੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਉਥੇ ਪਹੁੰਚੀ ਅਤੇ ਦੋਨਾਂ ਧਿਰਾਂ ਦੇ ਵਿਚਕਾਰ ਕਾਫ਼ੀ ਜ਼ਿਆਦਾ ਧੱ-ਕਾ- ਮੁੱ-ਕੀ ਦੇਖਣ ਨੂੰ ਮਿਲੀ।ਇੱਥੇ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਤਿੱਨ ਸੌ ਅਠਾਈ ਸਰੂਪਾਂ ਦਾ ਇਨਸਾਫ਼ ਨਹੀਂ ਮਿਲਿਆ ਅਤੇ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ

ਗਲਤ ਫੈਸਲੇ ਲੈ ਕੇ ਸਾਡੇ ਇਤਿਹਾਸ ਨੂੰ ਹਟਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਬਾਦਲ ਪਰਿਵਾਰ ਦੇ ਤਲਵੇ ਚੱਟੇ ਜਾ ਰਹੇ ਹਨ।

Leave a Reply

Your email address will not be published. Required fields are marked *