ਮਾਪਿਆਂ ਦੀ ਲਾਪਤਾ ਧੀ ਲੱਭੀ ਪਰ ਪੁਲਸ ਨੇ ਦੇਣ ਤੋਂ ਕੀਤਾ ਇਨਕਾਰ

Uncategorized

ਅੱਜਕੱਲ੍ਹ ਸਾਡੇ ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ।ਅਜਿਹਾ ਲੱਗਦਾ ਹੈ ਕਿ ਹਰ ਇੱਕ ਮਾਮਲੇ ਨੂੰ ਸੁਲਝਾਉਣ ਦੇ ਲਈ ਅੱਜ ਧਰਨਾ ਪ੍ਰਦਰਸ਼ਨ ਕਰਨਾ ਜ਼ਰੂਰੀ ਹੋ ਗਿਆ ਹੈ।ਕਿਉਂਕਿ ਜਦੋਂ ਤਕ ਲੋਕ ਇਕੱਠੇ ਹੋ ਕੇ ਨਾਅਰੇਬਾਜ਼ੀ ਨਹੀਂ ਕਰਦੇ ਅਤੇ ਆਵਾਜ਼ ਨਹੀਂ ਉਠਾਉਂਦੇ ਉਸ ਸਮੇਂ ਤਕ ਕਿਸੇ ਵੀ ਮਾਮਲੇ ਦੇ ਚ ਸੁਣਵਾਈ ਨਹੀਂ ਹੁੰਦੀ ਜਾਂ ਫਿਰ ਇਨਸਾਫ਼ ਨਹੀਂ ਹੁੰਦਾ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਤੇਰਾਂ ਸਾਲ ਦੀ ਬੱਚੀ ਅੱਜ ਤੋਂ ਬਾਈ ਦਿਨ ਪਹਿਲਾਂ ਲਾ-ਪ-ਤਾ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਲੱਭ ਰਹੇ ਸੀ।

ਪਰ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ ਇਹ ਬੱਚੀ ਨੂੰ ਕਿਸੇ ਨੇ ਸਿਵਲ ਹਸਪਤਾਲ ਵਿੱਚ ਪਹੁੰਚਾ ਦਿੱਤਾ ਸੀ।ਉਸ ਤੋਂ ਬਾਅਦ ਇਸ ਨੂੰ ਬਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇੱਕ ਆਸ਼ਰਮ ਦੇ ਵਿੱਚ ਛੱਡਿਆ ਗਿਆ ਹੈ।ਪਰ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦੀ ਲੜਕੀ ਕਿੱਥੇ ਹੈ।ਜਿਸ ਲਈ ਉਨ੍ਹਾਂ ਵੱਲੋਂ ਲਗਾਤਾਰ ਇਕੋ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਦੀ ਬੱਚੀ ਉਨ੍ਹਾਂ ਤਕ ਪਹੁੰਚਾਈ ਜਾਵੇ।ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਸੀ, ਜਿਸ ਲਈ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਪਰਿਵਾਰਕ ਮੈਂਬਰਾਂ

ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੱਚੀ ਨਾਲ ਕੁਝ ਗਲਤ ਹੋਇਆ ਹੈ।ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਭੇਜਿਆ ਗਿਆ ਅਤੇ ਹੁਣ ਜਾਣਬੁੱਝ ਕੇ ਮਾਪਿਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ ਭਾਵੇਂ ਕਿ ਬੱਚੀ ਦੇ ਮਾਪਿਆਂ ਨੇ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਦਿੱਤੀ ਹੈ ਅਤੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਬਚੀ ਇਨ੍ਹਾਂ ਦੀ ਹੈ। ਪਰ ਫਿਰ ਵੀ ਇਨ੍ਹਾਂ ਨੂੰ ਇਨ੍ਹਾਂ ਦੀ ਲੜਕੀ ਨਹੀਂ ਦਿੱਤੀ ਜਾ ਰਹੀ,

ਜਿਸ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

Leave a Reply

Your email address will not be published. Required fields are marked *