ਸਮਰਾਲਾ ਦੇ ਵਿਚ ਕਲਜੁਗੀ ਪੋਤੇ ਅਤੇ ਨੂੰਹ ਨੇ ਬਜ਼ੁਰਗ ਦੇ ਨਾਲ ਕੀਤੀ ਇਹ ਸ਼ਰਮਨਾਕ ਹਰਕਤ ,ਦੇਖ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ,ਜਿਸ ਵਿਚ ਇਕ ਬਜ਼ੁਰਗ ਵਿਅਕਤੀ ਨੂੰ ਉਸ ਦੀ ਨੂੰਹ ਅਤੇ ਉਸ ਦੇ ਪੋਤਿਆਂ ਵੱਲੋਂ ਪੁੱਟਿਆ ਮਾਰਿਆ ਜਾ ਰਿਹਾ ਹੈ।ਇਸ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਜ਼ੁਰਗ ਵਿਅਕਤੀ ਦੇ ਵਾਲ ਖੁੱਲ੍ਹੇ ਹੋਏ ਹਨ ਅਤੇ ਉਸ ਨੂੰ ਲਗਾਤਾਰ ਕੁੱਟਿਆ ਮਾਰਿਆ ਜਾ ਰਿਹਾ ਹੈ ਅਤੇ ਉਸ ਦੇ ਪੋਤੇ ਉਸ ਨੂੰ ਬੜੀ ਬੇਰਹਿਮੀ ਨਾਲ ਧੱਕੇ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਕਿਸੇ ਗੁਆਂਢੀ ਵੱਲੋਂ ਚੋਰੀ ਛਿਪੇ ਬਣਾ ਲਿਆ ਗਿਆ ਅਤੇ ਸੋਸ਼ਲ ਮੀਡੀਆ ਉੱਤੇ ਪਾਇਆ ਗਿਆ ਸੋਸ਼ਲ ਮੀਡੀਆ ਉਤੇ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਲੋਕਾਂ ਵੱਲੋਂ ਬਜ਼ੁਰਗ ਵਿਅਕਤੀ ਦੀ ਨੂੰਹ ਅਤੇ ਉਸ ਦੇ ਪੋਤਿਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ

ਹਨ। ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਇਹ ਮਾਮਲਾ ਸਮਰਾਲਾ ਦੇ ਇਕ ਪਿੰਡ ਦਾ ਹੈ।ਹੁਣ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਤਕ ਵੀ ਪਹੁੰਚ ਚੁੱਕਿਆ ਹੈ।ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਹੁਣ ਬਜ਼ੁਰਗ ਵਿਅਕਤੀ ਹਸਪਤਾਲ ਵਿਚ ਦਾਖਲ ਹੈ

ਉਸ ਦਾ ਕਹਿਣਾ ਹੈ ਕਿ ਉਸ ਦੀ ਨੂੰਹ ਅਤੇ ਪੋਤੇ ਉਸ ਨੂੰ ਬਹੁਤ ਜ਼ਿਆਦਾ ਕੁੱਟਦੇ ਮਾਰਦੇ ਹਨ ਅਤੇ ਉਸ ਨੂੰ ਘਰੋਂ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।ਉਸ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰਹ ਵੀ ਇਨ੍ਹਾਂ ਨੇ ਘਰੋਂ ਕੱਢ ਰੱਖਿਆ ਹੈ ਅਤੇ ਇਨ੍ਹਾਂ ਦਾ ਸਾਥ ਇਕ ਪੁਲਸ ਮੁਲਾਜ਼ਮ ਦੀ ਰਿਹਾ ਹੈ।ਜਿਸ ਦੀ ਸ਼ਹਿ ਤੇ ਇਹ ਅਜਿਹਾ ਕੰਮ ਕਰ ਰਹੇ ਹਨ।ਇਸ ਬਜ਼ੁਰਗ ਵਿਅਕਤੀ ਦੇ ਬਾਕੀ ਪੁੱਤਰ ਅਤੇ ਨੂੰਹਾਂ ਦਾ ਵੀ ਇਹੋ ਕਹਿਣਾ ਹੈ ਕਿ ਇਨ੍ਹਾਂ ਨਾਲ ਜੋ ਵੀ ਹੋਇਆ ਹੈ।ਬਿਲਕੁਲ ਗਲਤ ਹੋਇਆ ਹੈ ਅਤੇ ਜਿਸ ਨੇ ਵੀ ਅਜਿਹਾ ਕੀਤਾ ਹੈ, ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਪਿੰਡ ਦੇ ਸਰਪੰਚ ਨੇ ਵੀ ਇਸ ਘਟਨਾ ਦਾ ਜਾਇਜ਼ਾ ਲਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ

ਪਿੰਡ ਵਿੱਚ ਅਜਿਹਾ ਬਿਲਕੁਲ ਨਹੀਂ ਹੋਣਾ ਚਾਹੀਦਾ ਇਸ ਲਈ ਉਹ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹਨ।

Leave a Reply

Your email address will not be published. Required fields are marked *