ਪਰਚੇ ਨੂੰ ਲੈ ਕੇ ਕਿਸਾਨਾਂ ਅਤੇ ਪੁਲਸ ਦੇ ਵਿੱਚ ਹੋਈਆਂ ਝੜਪਾਂ,ਦੇਖੋ ਕਿਵੇਂ ਚੱਲੀਆਂ ਡਾਗਾਂ

Uncategorized

ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ,ਜਿਸ ਚ ਪੁਲੀਸ ਮੁਲਾਜ਼ਮ ਅਤੇ ਕਿਸਾਨ ਆਪਸ ਵਿੱਚ ਭਿੜਦੇ ਹੋਏ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਹ ਤਰਨਤਾਰਨ ਦੇ ਇਕ ਪਿੰਡ ਦੀਆਂ ਤਸਵੀਰਾਂ ਹਨ,ਜਿੱਥੇ ਇਕ ਕਾਂਗਰਸੀ ਆਗੂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਪਰ ਉਸੇ ਦੌਰਾਨ ਜੋ ਪੁਲੀਸ ਮੁਲਾਜ਼ਮ ਇੱਥੇ ਪਹੁੰਚੇ ਸੀ।ਉਨ੍ਹਾਂ ਨੇ ਕਿਸਾਨਾਂ ਨਾਲ ਧੱ-ਕੇ-ਸ਼ਾ-ਹੀ ਕਰਨੀ ਸ਼ੁਰੂ ਕਰ ਦਿੱਤੀ,ਜਿਸ ਤੋਂ ਬਾਅਦ ਕੁਝ ਕਿਸਾਨਾਂ ਦੀਆਂ ਪੱਗਾਂ ਵੀ ਲੱਥੀਆਂ ਹਨ ਅਤੇ ਉਨ੍ਹਾਂ ਨਾਲ ਸ਼ਰ੍ਹੇਆਮ ਧੱ-ਕਾ-ਮੁੱ-ਕੀ ਕੀਤੀ ਗਈ।ਜਿਸ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ

 

ਕਾਫੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ,ਪਰ ਉੱਥੇ ਹੀ ਇਕ ਪੁਲਸ ਮੁਲਾਜ਼ਮ ਦੀ ਪੱਗ ਲੱਥ ਗਈ। ਜੋ ਵੀਡੀਓ ਵਿੱਚ ਪੱਗ ਚੁੱਕ ਕੇ ਦਿਖਾ ਰਿਹਾ ਹੈ ਕਿ ਕਿਸਾਨਾਂ ਨੇ ਉਸ ਦੀ ਪੱਗ ਉਤਾਰ ਦਿੱਤੀ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮ ਅਕਸਰ ਹੀ ਵੱਡੇ ਲੀਡਰਾਂ ਦੇ ਤਲਵੇ ਚੱਟ ਰਹੇ ਹਨ ਅਤੇ ਆਮ ਲੋਕਾਂ ਦਾ ਸਾਥ ਨਹੀਂ ਦਿੰਦੇ।ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਪੁਲੀਸ ਮੁਲਾਜ਼ਮ ਆਮ ਲੋਕਾਂ ਨਾਲ ਧੱ-ਕੇ-ਸ਼ਾ-ਹੀ ਕਰਦੇ ਹੋਏ ਦਿਖਾਈ ਦਿੰਦੇ ਹਨ।

ਜਿਸ ਕਾਰਨ ਉਹ ਲੋਕਾਂ ਦੀ ਨ-ਫ਼-ਰ-ਤ ਦਾ ਸ਼ਿਕਾਰ ਹੋ ਰਹੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਿੰਨਾਂ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਉੱਤੇ ਕਿਸਾਨ ਲੰਬੇ ਸਮੇਂ ਤੋਂ ਬੈਠੇ ਹੋਏ ਹਨ ਤਾਂ ਜੋ ਕੇਂਦਰ ਸਰਕਾਰ ਨੂੰ ਚੁਕਾਇਆ ਜਾ ਸਕੇ।ਪਰ ਕੇਂਦਰ ਸਰਕਾਰ ਕਿਸਾਨਾਂ ਦੀ ਇੱਕ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ ਅਤੇ ਦੂਜੇ ਪਾਸੇ ਕਾਂਗਰਸ ਸਰਕਾਰ ਨੇ ਵੀ ਪੰਜਾਬ ਦਾ ਬੇੜਾ ਗਰਕ ਕਰਨ ਲਈ ਕੋਈ ਕਸਰ ਨਹੀਂ ਛੱਡੀ ਹੋਈ।ਕਾਂਗਰਸ ਸਰਕਾਰ ਦੇ ਵਿਧਾਇਕਾਂ ਦੇ ਵਿਚਕਾਰ ਆਪਸੀ ਕਲੇਸ਼ ਚੱਲਦਾ ਰਹਿੰਦਾ ਹੈ।ਉਹ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਵਿਚ ਹੀ ਵਿਅਸਤ ਰਹਿੰਦੇ ਹਨ।ਪਰ ਲੋਕਾਂ ਦਾ ਦੁੱਖ ਦਰਦ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ।ਜਿਸ ਕਾਰਨ ਪੰਜਾਬ ਵਿੱਚ

ਬੇਰੁਜ਼ਗਾਰੀ,ਮਹਿੰਗਾਈ,ਨਸ਼ੇ, ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਪਰ ਲੀਡਰਾਂ ਨੂੰ ਇਨ੍ਹਾਂ ਮਾਮਲਿਆਂ ਨਾਲ ਕੋਈ ਵੀ ਮਤਲਬ ਨਹੀਂ ਹੈ।

Leave a Reply

Your email address will not be published. Required fields are marked *