ਮਲਕੀਤ ਰੌਣੀ ਦੀਆਂ ਇਹ ਗੱਲਾਂ ਤੁਸੀਂ ਆਪਣੇ ਰਿਸ਼ਤੇਦਾਰਾਂ ਨੂੰ ਜ਼ਰੂਰ ਸੇਅਰ ਕਰਿਓ

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ।ਪਰ ਫਿਰ ਵੀ ਬਹੁਤ ਸਾਰੇ ਕਿਸਾਨ ਅਜਿਹੇ ਹਨ, ਜੋ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਵਿਚ ਕਲਾਕਾਰਾਂ ਨੇ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਸ਼ੁਰੂਆਤੀ ਦਿਨਾਂ ਦੇ ਵਿੱਚ ਬਹੁਤ ਸਾਰੇ ਕਲਾਕਾਰ ਵੱਡੀ ਗਿਣਤੀ ਵਿਚ ਕਿਸਾਨੀ ਅੰਦੋਲਨ ਵਿੱਚ ਪੁੱਜੇ। ਪਰ ਅੱਜਕੱਲ੍ਹ ਬਹੁਤ ਘੱਟ ਕਲਾਕਾਰ ਕਿਸਾਨੀ ਅੰਦੋਲਨ ਵਿਚ ਪਹੁੰਚ ਰਹੇ ਹਨ।

ਪਰ ਜਿਹੜੇ ਕਲਾਕਾਰ ਕਿਸਾਨੀ ਅੰਦੋਲਨਾਂ ਵਿਚ ਆਪਣਾ ਸਹਿਯੋਗ ਕਰ ਰਹੇ ਹਨ।ਉਨ੍ਹਾਂ ਦਾ ਲੋਕਾਂ ਨੂੰ ਇੱਕੋ ਕਹਿਣਾ ਹੈ ਕਿ ਸਾਰੇ ਲੋਕ ਇਸ ਕਿਸਾਨੀ ਅੰਦੋਲਨ ਦੇ ਨਾਲ ਜੋੜਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਇਸ ਦੌਰਾਨ ਫਿਲਮੀ ਅਦਾਕਾਰ ਮਲਕੀਤ ਰੌਣੀ ਜਿਨ੍ਹਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਦੇ ਵਿੱਚ ਕੰਮ ਕੀਤਾ ਹੈ ਅਤੇ ਲੋਕ ਇਨ੍ਹਾਂ ਦੇ ਕੰਮ ਨੂੰ ਬਹੁਤਾ ਜ਼ਿਆਦਾ ਪਸੰਦ ਕਰਦੇ ਹਨ।ਪਿਛਲੇ ਦਿਨੀਂ ਆਪਣੇ ਬਹੁਤ ਸਾਰੇ ਸਾਥੀਆਂ ਦੇ ਨਾਲ ਕਿਸਾਨੀ ਅੰਦੋਲਨ ਵਿਚ ਪਹੁੰਚੇ।ਜਿੱਥੇ

ਇਨ੍ਹਾਂ ਨੇ ਸਟੇਜ ਉਤੇ ਇਕ ਜੋਸ਼ ਭਰੀ ਸਪੀਚ ਦਿੱਤੀ।ਜਿਸ ਵਿੱਚ ਇਨ੍ਹਾਂ ਦਾ ਕਹਿਣਾ ਸੀ ਕਿ ਇਹ ਉਨ੍ਹਾਂ ਕਿਸਾਨਾਂ ਨੂੰ ਸਲਾਮ ਕਰਦੇ ਹਨ, ਜਿਹੜੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਨੂੰ ਝੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਉੱਥੇ ਹੀ ਅਜਿਹੇ ਲੋਕਾਂ ਨੂੰ ਲਾਹਨਤਾਂ ਵੀ ਪਾਈਆਂ ਗਈਆਂ, ਜੋ ਸ਼ਰਾਬ ਦੀਆਂ ਬੋਤਲਾਂ ਪਿੱਛੇ ਵਿਕ ਕੇ ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਜਾਂਦੇ ਹਨ। ਉਨ੍ਹਾਂ ਨੇ ਗੱਲਬਾਤ ਕੀਤੀ ਕਿ ਪਿਛਲੇ ਕੁਝ ਸਮਿਆਂ ਦੇ ਵਿੱਚ ਸਿਆਸੀ ਪਾਰਟੀਆਂ ਦੀਆਂ ਕੁਝ ਰੈਲੀਆਂ ਹੋਈਆਂ ਜਾਂ ਫਿਰ ਸਮਾਗਮ ਹੋਏ ਉੱਥੇ ਲੋਕ ਸ਼ਰਾਬ ਦੀਆਂ ਬੋਤਲਾਂ ਪਿੱਛੇ ਵਿਕ ਜਾਂਦੇ ਹਨ ਅਤੇ ਭੁੱਲ ਜਾਂਦੇ ਹਨ ਕਿ ਇਨ੍ਹਾਂ ਲੀਡਰਾਂ ਨੇ ਹੀ ਸਾਡੇ ਦੇਸ਼ ਦਾ ਬੇੜਾ ਗਰਕ ਕਰ ਰੱਖਿਆ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਕਿਸਾਨੀ ਅੰਦੋਲਨ ਦੇ ਨਾਲ ਜੋੜਨ ਤਾਂ ਜੋ

ਇਸ ਅੰਦੋਲਨ ਨੂੰ ਜਿੱਤਿਆ ਜਾ ਸਕੇ। ਕਿਉਂਕਿ ਇਹ ਅੰਦੋਲਨ ਕਾਫੀ ਲੰਬਾ ਜਾ ਚੁੱਕਿਆ ਹੈ। ਕਿਸਾਨ ਲੰਬੇ ਸਮੇਂ ਤੋਂ ਆਪਣਾ ਕੰਮ ਕਾਰ ਛੱਡ ਕੇ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।

Leave a Reply

Your email address will not be published. Required fields are marked *