ਭੈਣ ਭਰਾ ਦੇ ਰਿਸ਼ਤੇ ਦੀ ਸਭ ਤੋਂ ਵੱਡੀ ਮਿਸਾਲ ,ਭੈਣ ਨੂੰ ਬਚਾਉਣ ਲਈ 10 ਸਾਲ ਦਾ ਬੱਚਾ ਵੇਚ ਰਿਹਾ ਹੈ ਪੰਛੀਆਂ ਦਾ ਖਾਣਾ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ,ਜੋ ਸਾਰਿਆਂ ਨੂੰ ਹੈਰਾਨ ਵੀ ਕਰ ਦਿੰਦੀਆਂ ਹਨ ਅਤੇ ਭਾਵੁਕ ਵੀ ਕਰ ਦਿੰਦੀਆਂ ਹਨ।ਇਸੇ ਤਰ੍ਹਾਂ ਦੀ ਇੱਕ ਖ਼ਬਰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਦਸ ਸਾਲ ਦਾ ਇੱਕ ਬੱਚਾ ਪੰਛੀਆਂ ਦਾ ਦਾਣਾ ਵੇਚਦਾ ਹੋਇਆ ਦਿਖਾਈ ਦੇ ਰਿਹਾ ਹੈ।ਜਾਣਕਾਰੀ ਮੁਤਾਬਕ ਇਹ ਖ਼ਬਰ ਤਿਲੰਗਾਨਾ ਦੀ ਹੈ,ਜਿਥੇ ਇਸ ਭਰਾ ਨੂੰ ਕੁਝ ਪੈਸਿਆਂ ਦੀ ਜ਼ਰੂਰਤ ਹੈ ।ਕਿਉਂਕਿ ਇਸ ਦੀ ਭੈਣ ਨੂੰ ਕੈਂਸਰ ਹੈ ਉਸ ਦਾ ਇਲਾਜ ਕਰਵਾਉਣ ਦੇ ਲਈ ਇਨ੍ਹਾਂ ਕੋਲ ਪੈਸੇ ਨਹੀਂ ਹਨ।ਪਰ ਪੈਸੇ ਇਕੱਠੇ ਕਰਨ ਲਈ ਇਸ ਭਰਾ ਨੇ ਪੰਛੀਆਂ ਦਾ ਦਾਣਾ ਵੇਚਣਾ ਸ਼ੁਰੂ ਕਰ

ਦਿੱਤਾ ਤਾਂ ਜੋ ਇਸ ਵੱਲੋਂ ਇਕੱਠੇ ਕੀਤੇ ਗਏ ਪੈਸਿਆਂ ਨਾਲ ਭੈਣ ਦਾ ਇਲਾਜ ਕਰਵਾਇਆ ਜਾ ਸਕੇ।ਭਾਵੇਂ ਕਿ ਉਨ੍ਹਾਂ ਪੈਸਿਆਂ ਦੇ ਨਾਲ ਇਸ ਦੀ ਭੈਣ ਦਾ ਇਲਾਜ ਨਹੀਂ ਹੋ ਸਕੇਗਾ।ਪਰ ਫਿਰ ਵੀ ਬਹੁਤ ਸਾਰੇ ਲੋਕ ਇਸ ਬੱਚੇ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਤਾਰੀਫ਼ ਕਰ ਰਹੇ ਹਨ ਅਤੇ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਖ਼ਬਰ ਨੂੰ ਵੇਖਿਆ ਜਾ ਚੁੱਕਿਆ ਹੈ,ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਜ਼ਿਆਦਾਤਰ ਲੋਕ ਇਸ ਬੱਚੇ ਦੀ ਭੈਣ ਦੀ ਚੰਗੀ ਸਿਹਤ ਲਈ ਦੁਆ ਕਰ ਰਹੇ ਹਨ ਤਾਂ ਜੋ ਇਸ ਦੀ ਭੈਣ ਬਿਲਕੁਲ ਠੀਕ ਹੋ ਜਾਵੇ ਅਤੇ ਇਹ ਹਮੇਸ਼ਾਂ ਹੱਸਦੇ ਵੱਸਦੇ

ਰਹਿਣ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਅੱਗੇ ਵੀ ਗੁਹਾਰ ਲਗਾਈ ਜਾ ਰਹੀ ਹੈ ਕਿ ਇਸ ਬੱਚੇ ਦੀ ਭੈਣ ਦਾ ਇਲਾਜ ਕਰਵਾਉਣ ਲਈ ਇਨ੍ਹਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।ਕਿਉਂਕਿ ਸਾਡੇ ਦੇਸ਼ ਵਿੱਚ ਹਸਪਤਾਲਾਂ ਵਿੱਚ ਇਲਾਜ ਬਹੁਤ ਜ਼ਿਆਦਾ ਮਹਿੰਗੇ ਹੋ ਚੁੱਕੇ ਹਨ, ਜਿਸ ਕਾਰਨ ਗਰੀਬ ਲੋਕ ਜੇਕਰ ਕਿਸੇ ਗੰਭੀਰ ਬੀਮਾਰੀ ਦਾ ਸ਼ਿਕਾਰ ਹੁੰਦੇ ਹਨ ਤਾਂ ਉਨ੍ਹਾਂ ਦੇ ਸਾਹਮਣੇ ਬਹੁਤ ਸਾਰੀਆਂ ਸਮੱਸਿਆਵਾਂ ਆ ਜਾਂਦੀਆਂ ਹਨ।ਇਲਾਜ ਮਹਿੰਗੇ ਹੋਣ ਕਾਰਨ ਬਹੁਤ ਸਾਰੇ ਲੋਕ ਆਪਣਾ ਇਲਾਜ ਨਹੀਂ ਕਰਵਾ ਪਾਉਂਦੇ ਅਤੇ ਤੜਪ ਤੜਪ ਕੇ ਆਪਣੀ ਜਾਨ ਦੇ ਦਿੰਦੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਵਿੱਚ ਸਿਹਤ ਸਹੂਲਤਾਂ ਨੂੰ

ਸੁਧਾਰਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *