ਨਵ ਵਿਆਹੁਤਾ ਲੜਕੀ ਦੇ ਨਾਲ ਪਿੰਡ ਦਾ ਸਰਪੰਚ ਹੀ ਕਰ ਰਿਹਾ ਹੈ ਧੱਕਾ, ਸੁਣੋ ਕੁੜੀ ਤੋਂ ਸਾਰੀ ਕਹਾਣੀ

Uncategorized

ਅੱਜਕੱਲ੍ਹ ਸਾਡੇ ਸਮਾਜ ਵਿੱਚ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ,ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ।ਇੱਕ ਖ਼ਬਰ ਜਲੰਧਰ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਲੜਕਾ ਲੜਕੀ ਦਾ ਕਾਫ਼ੀ ਲੰਬੇ ਸਮੇਂ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਵਿਆਹ ਕਰਵਾ ਲਿਆ।ਪਰ ਜਿਵੇਂ ਹੀ ਇਨ੍ਹਾਂ ਨੇ ਵਿਆਹ ਕਰਵਾਇਆ ਉਸ ਤੋਂ ਬਾਅਦ ਇਨ੍ਹਾਂ ਨੂੰ ਪਿੰਡ ਵਿਚ ਵੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਜਾਣਕਾਰੀ ਮੁਤਾਬਕ ਇਨ੍ਹਾਂ ਦੇ ਪਿੰਡ ਦੇ ਸਰਪੰਚ ਨੇ ਇਨ੍ਹਾਂ ਨੂੰ ਪਿੰਡਾਂ ਤੋਂ ਬਾਹਰ ਰਹਿਣ ਦੇ ਹੁਕਮ ਸੁਣਾਏ ਹਨ।ਕੈਮਰੇ ਅੱਗੇ

ਪਤੀ ਪਤਨੀ ਨੇ ਗੱਲਬਾਤ ਕਰਨ ਦੌਰਾਨ ਦੱਸਿਆ ਕਿ ਇਨ੍ਹਾਂ ਦੀ ਜਾਨ ਨੂੰ ਖ-ਤ-ਰਾ ਹੈ,ਕਿਉਂਕਿ ਪਿੰਡ ਦੇ ਸਰਪੰਚ ਨੇ ਇਨ੍ਹਾਂ ਦੇ ਘਰ ਆ ਕੇ ਭੰਨ ਤੋੜ ਵੀ ਕੀਤੀ ਹੈ। ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਵੀ ਕੀਤੀ ਗਈ ਹੈ।ਇਨ੍ਹਾਂ ਨੇ ਆਪਣੇ ਵਿਆਹ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਇਨ੍ਹਾਂ ਦਾ ਪ੍ਰੇਮ ਸਬੰਧ ਚੱਲ ਰਿਹਾ ਸੀ, ਪਰ ਉਸ ਸਮੇਂ ਇਹ ਨਾਬਾਲਗ ਸੀ। ਪਰ ਹੁਣ ਲੜਕੀ ਦੀ ਉਮਰ ਅਠਾਰਾਂ ਸਾਲ ਤੋਂ ਉੱਪਰ ਹੈ ਅਤੇ ਲੜਕਾ ਵੀ ਬਾਲਗ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਕੋਰਟ

ਮੈਰਿਜ ਕਰਵਾਈ ਹੈ। ਉਸ ਤੋਂ ਬਾਅਦ ਇਨ੍ਹਾਂ ਦੇ ਵਿਆਹ ਦੀਆਂ ਰਸਮਾਂ ਵੀ ਨਿਭਾਈਆਂ ਹਨ, ਜਿਸ ਤੋਂ ਬਾਅਦ ਇਹ ਆਪਣੇ ਘਰ ਵਿੱਚ ਰਹਿਣਾ ਚਾਹੁੰਦੇ ਹਨ।ਪਰ ਪਿੰਡ ਦੇ ਸਰਪੰਚ ਵੱਲੋਂ ਇਨ੍ਹਾਂ ਨੂੰ ਆਗਿਆ ਨਹੀਂ ਦਿੱਤੀ ਜਾ ਰਹੀ,ਇਸ ਲਈ ਇਹ ਇਨਸਾਫ਼ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਤੀ ਬਾਰੇ ਵੀ ਗਲਤ ਬੋਲਿਆ ਜਾ ਰਿਹਾ ਹੈ।ਇਸ ਮਾਮਲੇ ਸਬੰਧੀ ਪੁਲਸ ਮੁਲਾਜ਼ਮਾਂ ਵਲੋਂ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਰੱਖੇ ਜਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇਕੋ ਪਿੰਡ ਦੇ ਲੜਕਾ ਲੜਕੀ ਵਿਆਹ ਕਰਵਾਉਂਦੇ ਹਨ ਤਾਂ ਇਸ ਨਾਲ ਸਮਾਜ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਇੱਥੇ ਇਸ ਦਾ ਲੜਕਾ ਲੜਕੀ ਦੀ ਵੀ ਗਲਤੀ ਹੈ।ਜੇਕਰ ਇਨ੍ਹਾਂ ਨੇ ਵਿਆਹ ਕਰਵਾ ਲਿਆ ਹੈ ਤਾਂ ਇਨ੍ਹਾਂ ਨੂੰ ਪਿੰਡਾਂ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ, ਕਿਉਂਕਿ ਇਸ ਨਾਲ

ਪਿੰਡ ਦੇ ਹੋਰਨਾਂ ਬੱਚਿਆਂ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *