ਬਜ਼ੁਰਗ ਜੋੜੇ ਨੂੰ ਪਿਸਤੌਲ ਦੀ ਨੋਕ ਤੇ ਦੇਖੋ ਚੋਰਾਂ ਨੇ ਕਿਵੇਂ ਲੁੱਟਿਆ

Uncategorized

ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕ ਬਜ਼ੁਰਗ ਜੋੜੇ ਦੇ ਘਰ ਵਿੱਚ ਕੁਝ ਲੁਟੇਰਿਆਂ ਨੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਰਾਤ ਦੇ ਸਮੇਂ ਬਜ਼ੁਰਗ ਜੋੜਾ ਆਪਣੇ ਘਰ ਦੇ ਵਿਹਡ਼ੇ ਵਿਚ ਸੁੱਤਾ ਪਿਆ ਸੀ।ਇਸੇ ਦੌਰਾਨ ਘਰ ਵਿੱਚ ਚਾਰ ਵਿਅਕਤੀ ਦਾਖ਼ਲ ਹੁੰਦੇ ਹਨ।ਉਸ ਤੋਂ ਬਾਅਦ ਬਜ਼ੁਰਗ ਜੋੜੇ ਦੇ ਸਿਰ ਤੇ ਪਿ-ਸ-ਤੌ-ਲ ਤਾਣ ਲੈਂਦੇ ਹਨ ਅਤੇ ਇਨ੍ਹਾਂ ਦੇ ਹੱਥ ਬੰਨ੍ਹ ਦਿੰਦੇ ਹਨ।ਉਸ ਤੋਂ ਬਾਅਦ ਇਨ੍ਹਾਂ ਨੂੰ ਅੰਦਰ ਲੈ ਜਾਂਦੇ

ਹਨ ਅਤੇ ਘਰ ਦੀ ਫਰੋਲਾ ਫਰਾਲੀ ਕਰਨ ਲੱਗ ਜਾਂਦੇ ਹਨ।ਇਸ ਦੌਰਾਨ ਉਹ ਘਰ ਵਿੱਚ ਸਾਰੇ ਸਾਮਾਨ ਦਾ ਖਿਲਾਰਾ ਪਾ ਦਿੰਦੇ ਹਨ ਅਤੇ ਲੱਖਾਂ ਰੁਪਏ ਦੇ ਗਹਿਣੇ ਲੈ ਕੇ ਫ਼ਰਾਰ ਹੋ ਜਾਂਦੇ ਹਨ।ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਬਜ਼ੁਰਗ ਜੋੜੇ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਆਪਣੇ ਘਰ ਵਿਚ ਸੌਂ ਰਹੇ ਸੀ ਤਾਂ ਉਸੇ ਸਮੇਂ ਲੁਟੇਰੇ ਉਨ੍ਹਾਂ ਦੇ ਘਰ ਵਿੱਚ ਆਏ ਅਤੇ ਇਨ੍ਹਾਂ ਨੂੰ ਡ-ਰਾ ਧ-ਮ-ਕਾ ਕੇ ਉਨ੍ਹਾਂ ਦੇ ਘਰ ਦਾ ਸਾਮਾਨ ਲੈ ਫ਼ਰਾਰ ਹੋ ਗਏ ਹਨ।ਹੋਰਨਾਂ ਪਰਿਵਾਰਕ ਮੈਂਬਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ

ਚੁੱਕਿਆ ਹੈ,ਜਿਸ ਕਾਰਨ ਉਨ੍ਹਾਂ ਨੇ ਰੋਂਦੇ ਹੋਏ ਆਪਣਾ ਹੀ ਦੁਖੜਾ ਸਾਰਿਆਂ ਨਾਲ ਸਾਂਝਾ ਕੀਤਾ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ। ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਲੁਟੇਰੇ ਬੇਖੌਫ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਜਿਸ ਦੇ ਬਹੁਤ ਸਾਰੇ ਕਾਰਨ ਹਨ ਪੰਜਾਬ ਵਿੱਚ ਬੇਰੁਜ਼ਗਾਰੀ, ਮਹਿੰਗਾਈ ਲਗਾਤਾਰ ਵਧ ਰਹੀ

ਹੈ। ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਵੀ ਆਪਣਾ ਕੰਮਕਾਰ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੁਟੇਰੇ ਦਿਨੋਂ ਦਿਨ ਬੇਖੌਫ ਹੋ ਰਹੇ ਹਨ ਅਤੇ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਦੀ ਖਬਰ ਸਾਹਮਣੇ ਆਉਂਦੀ ਹੈ।

Leave a Reply

Your email address will not be published. Required fields are marked *