ਪਿੰਡਾਂ ਦੇ ਵਿੱਚ ਲੀਡਰਾਂ ਦਾ ਵੜਨਾ ਹੋਇਆ ਔਖਾ ,ਲੋਕਾਂ ਨੇ ਘਰਾਂ ਦੇ ਬਾਹਰ ਲਾਏ ਇਹ ਪੋਸਟਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ,ਪਰ ਫਿਰ ਵੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਕਿਸਾਨਾਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਸਰਕਾਰਾਂ ਉੱਤੇ ਦਬਾਅ ਬਣਾਇਆ ਜਾ ਸਕੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰਵਾਇਆ ਜਾ ਸਕੇ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਨੇ ਵੀ ਕਿਸਾਨਾਂ ਦਾ ਕੁਝ ਖ਼ਾਸ ਸਾਥ ਨਹੀਂ ਦਿੱਤਾ।ਜਿਸ

ਕਾਰਨ ਇਹ ਕਾਨੂੰਨ ਰੱਦ ਨਹੀਂ ਹੋ ਸਕੇ।ਜਿਸ ਕਾਰਨ ਅੱਜਕੱਲ੍ਹ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਦਿਖਾਈ ਦੇ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ, ਜਿਸ ਕਾਰਨ ਕੁਝ ਸਿਆਸੀ ਲੀਡਰ ਪਿੰਡਾਂ ਜਾਂ ਸ਼ਹਿਰਾਂ ਦੇ ਵਿਚ ਜਾ ਕੇ ਆਪਣੀਆਂ ਪਾਰਟੀਆਂ ਸਬੰਧੀ ਪ੍ਰਚਾਰ ਕਰਦੇ ਹਨ।ਜਿਨ੍ਹਾਂ ਦਾ ਸਖ਼ਤ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਹੁਣ ਕੁਝ ਪਿੰਡਾਂ ਵਿਚ ਅਜਿਹੇ ਬੋਰਡ ਦਿਖਾਈ ਦੇ ਰਹੇ ਹਨ।ਜਿਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਦੀਆਂ ਨੀਂਦਾ ਉਡਾ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਬਠਿੰਡਾ ਦੇ ਕੁਝ ਪਿੰਡਾਂ

ਦੇ ਵਿਚ ਬੋਰਡ ਲਗਾਏ ਗਏ ਹਨ,ਜਿਨ੍ਹਾਂ ਉੱਤੇ ਲਿਖਿਆ ਗਿਆ ਹੈ ਕਿ ਪਿਛਲੇ ਪਚੱਤਰ ਸਾਲਾਂ ਤੋਂ ਸਰਕਾਰੀ ਖ਼ਜ਼ਾਨਿਆਂ ਵਿੱਚੋਂ ਪੰਜ ਪੰਜ ਪੈਨਸ਼ਨਾਂ ਲੈਣ ਵਾਲੇ ਸਿਆਸੀ ਪਾਰਟੀਆਂ ਦੇ ਲੀਡਰਾਂ ਅਤੇ ਅਵਾਰਾ ਪਸ਼ੂਆਂ ਦਾ ਪਿੰਡ ਵਿੱਚ ਵੜਨਾ ਮਨ੍ਹਾ ਹੈ।ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਜੇਕਰ ਕੋਈ ਵੀ ਲੀਡਰ ਜਾਂ ਪਸ਼ੂ ਪਿੰਡ ਵਿਚ ਦਿਖਾਈ ਦਿੰਦਾ ਹੈ ਤਾਂ ਉਸ ਦੀ ਹਾਲਤ ਮਾੜੀ ਕਰ ਦਿੱਤੀ ਜਾਵੇਗੀ।ਸੋ ਇਸ ਬੋਰਡ ਵਿੱਚ ਲਿਖੇ ਸ਼ਬਦਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਲੋਕ ਇਨ੍ਹਾਂ ਸਿਆਸੀ

ਪਾਰਟੀਆਂ ਦੀ ਤੁਲਨਾ ਪਸ਼ੂਆਂ ਦੇ ਨਾਲ ਕਰ ਰਹੇ ਹਨ।ਦੱਸ ਦਈਏ ਕਿ ਇਨ੍ਹਾਂ ਬੋਰਡਾਂ ਦੇ ਉੱਤੇ ਬੀਜੇਪੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਲਈ ਚਿੰਨ ਲਗਾਏ ਗਏ ਹਨ।

Leave a Reply

Your email address will not be published. Required fields are marked *