ਲੁਧਿਆਣਾ ਦੇ ਵਿੱਚ ਹੋਇਆ ਭਿਆਨਕ ਹਾਦਸਾ, ਮਿੰਟਾਂ ਸਕਿੰਟਾਂ ਵਿੱਚ ਚਕਨਾਚੂਰ ਹੋਈ ਇਮਾਰਤ

Uncategorized

ਅੱਜਕੱਲ੍ਹ ਲੋਕਾਂ ਵੱਲੋਂ ਬਹੁਤ ਸਾਰੀਆਂ ਲਾਪ੍ਰਵਾਹੀਆਂ ਵਰਤੀਆਂ ਜਾਂਦੀਆਂ ਹਨ, ਜਿਸ ਕਾਰਨ ਕਈ ਵਾਰ ਬੇਕਸੂਰ ਲੋਕਾਂ ਦੀ ਜਾਨ ਵੀ ਖਤਰੇ ਵਿਚ ਪੈ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇੱਕ ਭਿਆਨਕ ਹਾਦਸਾ ਵਾਪਰਿਆ।ਜਦੋਂ ਇਕ ਇਮਾਰਤ ਡਿੱਗਣ ਨਾਲ ਕਰੀਬ ਛੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।ਜਾਣਕਾਰੀ ਮੁਤਾਬਕ ਲੁਧਿਆਣਾ ਚ ਆਰ ਪੀ ਵੂਲਨ ਨਾਂ ਦੀ ਇੱਕ ਫੈਕਟਰੀ ਲੱਗੀ ਹੋਈ ਹੈ।ਪਿਛਲੇ ਸਾਲ ਇਸ ਫੈਕਟਰੀ ਵਿੱਚ ਅੱਗ ਲੱਗ ਗਈ ਸੀ ਜਿਸ ਤੋਂ ਬਾਅਦ ਇਸ ਨੂੰ ਅਣ ਸੁਰੱਖਿਅਤ ਘੋਸ਼ਿਤ ਕਰ ਦਿੱਤਾ

ਗਿਆ ਸੀ ਅਤੇ ਇਸ ਨੂੰ ਸੀਲ ਕੀਤਾ ਗਿਆ ਸੀ।ਇਸ ਫੈਕਟਰੀ ਦੇ ਮਾਲਕ ਨੂੰ ਇਹ ਹੁਕਮ ਦਿੱਤਾ ਗਿਆ ਸੀ ਕਿ ਜਦੋਂ ਤੱਕ ਇਸ ਫੈਕਟਰੀ ਉੱਤੇ ਕੋਈ ਫ਼ੈਸਲਾ ਨਹੀਂ ਆ ਜਾਂਦਾ,ਉਸ ਸਮੇਂ ਤਕ ਇਸ ਫੈਕਟਰੀ ਦੇ ਵਿੱਚ ਕੋਈ ਵੀ ਕੰਮਕਾਰ ਨਹੀਂ ਹੋ ਸਕਦਾ। ਪਰ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਤੋਂ ਇੱਥੇ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ।ਕਿਸੇ ਦੀ ਇਜਾਜ਼ਤ ਤੋਂ ਬਿਨਾਂ ਹੀ ਸੀਲ ਤੋੜ ਦਿੱਤੀ ਗਈ।ਉਸ ਤੋਂ ਬਾਅਦ ਇੱਥੇ ਮਸ਼ੀਨਾਂ ਲਗਾ ਕੇ ਕੰਮ ਕੀਤਾ ਜਾ ਰਿਹਾ ਸੀ ਭਾਵੇਂ ਕਿ ਸਥਾਨਕ ਲੋਕਾਂ ਨੇ ਇੱਥੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਸੀ ਕਿ ਇੱਥੇ ਜੋ ਇਮਾਰਤਾਂ ਹਨ।ਉਹ ਢਹਿ ਢੇਰੀ ਹੋਣ ਵਾਲੀਆਂ ਹਨ ਜਿਸ ਨਾਲ ਕਿਸੇ ਦਾ ਨੁਕਸਾਨ ਹੋ

ਸਕਦਾ ਹੈ।ਪਰ ਦੱਸਿਆ ਜਾ ਰਿਹਾ ਹੈ ਕਿ ਕਿਸੇ ਨੇ ਕਿਸੇ ਦੀ ਕੋਈ ਵੀ ਗੱਲਬਾਤ ਨਹੀਂ ਸੁਣੀ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ ਹੈ ਕਿ ਤਿੰਨ ਮੰਜ਼ਲਾ ਇਮਾਰਤ ਡਿੱਗ ਗਈ।ਜਿਸ ਕਾਰਨ ਦੋ ਮਾਸੂਮ ਬੱਚੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਤੇ ਬਾਕੀ ਵੱਡੀ ਉਮਰ ਦੇ ਲੋਕ ਵੀ ਹਾਦਸੇ ਦਾ ਸ਼ਿਕਾਰ ਹੋਏ ਹਨ।ਇਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਨਾਲ ਇਨਸਾਫ ਹੋਣਾ ਚਾਹੀਦਾ ਹੈ।ਜਿਨ੍ਹਾਂ ਨੇ ਬਿਨਾਂ ਆਗਿਆ ਤੋਂ ਇਥੇ ਕੰਮ ਸ਼ੁਰੂ ਕੀਤਾ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *