ਕੁੜਤਿਆਂ ਥੱਲੋਂ ਦੀ ਗਾਤਰਾ ਸਾਹਿਬ ਪਾਉਣ ਵਾਲਿਆਂ ਤੇ ਭੜਕੀ ਬੀਬੀ ਜਗੀਰ ਕੌਰ

Uncategorized

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਕਸਰ ਹੀ ਚਰਚਾ ਵਿੱਚ ਰਹਿੰਦੇ ਹਨ।ਉਨ੍ਹਾਂ ਵੱਲੋਂ ਕਈ ਅਜਿਹੇ ਬਿਆਨ ਦਿੱਤੇ ਜਾਂਦੇ ਹਨ, ਜਿਸ ਤੇ ਬਹੁਤ ਸਾਰੇ ਲੋਕਾਂ ਵੱਲੋਂ ਸਵਾਲ ਵੀ ਖੜ੍ਹੇ ਕੀਤੇ ਜਾਂਦੇ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਮਹੀਨਿਆਂ ਤੋਂ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਪੰਥ ਨਾਲ ਸਬੰਧਿਤ ਬਹੁਤ ਸਾਰੇ ਸਵਾਲ ਪੁੱਛੇ ਜਾ ਰਹੇ ਹਨ।ਪਰ ਫਿਰ ਵੀ ਉਨ੍ਹਾਂ ਵੱਲੋਂ ਇਨ੍ਹਾਂ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾ ਰਹੇ।ਉਨ੍ਹਾਂ ਨੇ ਇਹ ਸਵਾਲ ਪੁੱਛਣ ਵਾਲੇ ਪ੍ਰਚਾਰਕਾਂ ਉੱਤੇ ਹੀ ਕਈ ਪ੍ਰਕਾਰ ਦੇ ਆਰੋਪ ਲਗਾ ਦਿੱਤੇ ਸੀ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ,ਜਿਸ ਵਿੱਚ ਬੀਬੀ ਜਗੀਰ ਕੌਰ

ਸਿੱਖ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਪ੍ਰਚਾਰਕ ਅਜਿਹੇ ਹਨ, ਜੋ ਆਪਣੇ ਸ੍ਰੀ ਸਾਹਿਬ ਨੂੰ ਆਪਣੇ ਕੁੜਤਿਆਂ ਦੇ ਹੇਠੋਂ ਦੀ ਪਾ ਕੇ ਰੱਖਦੇ ਹਨ।ਉਨ੍ਹਾਂ ਦਾ ਮੰਨਣਾ ਹੈ ਕਿ ਇਹ ਪ੍ਰਚਾਰਕ ਆਪਣੇ ਆਪ ਨੂੰ ਗੁਰੂ ਦਾ ਸਿੰਘ ਕਹਾਉਣ ਵਿੱਚ ਸ਼ਰਮ ਮਹਿਸੂਸ ਕਰਦੇ ਹਨ। ਨਾਲ ਹੀ ਉਹ ਆਪਣੇ ਵੱਲ ਵੀ ਸਾਰਿਆਂ ਦਾ ਧਿਆਨ ਕੇਂਦਰਤ ਕਰਦੇ ਹੋਏ ਦਿਖਾਈ ਦਿੱਤੇ।ਉਨ੍ਹਾਂ ਨੇ ਕਿਹਾ ਕਿ ਤੁਸੀਂ ਦੇਖੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀ ਸਾਹਿਬ ਨੂੰ ਕੁੜਤੇ ਦੇ ਉੱਪਰ ਦੀ ਧਾਰਨ ਕਰਦੀ ਹੈ ਤਾਂ ਤੁਹਾਨੂੰ ਵੀ ਅਜਿਹਾ ਹੀ

ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਇਸ ਗੱਲਬਾਤ ਅਤੇ ਬਹੁਤ ਸਾਰੇ ਲੋਕਾਂ ਨੇ ਸਹਿਮਤੀ ਵੀ ਜਤਾਈ ਹੈ।ਪਰ ਉੱਥੇ ਹੀ ਬਹੁਤ ਸਾਰੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਨੂੰ ਪੰਥ ਨਾਲ ਸਬੰਧਤ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਤਾਂ ਜੋ ਲੋਕਾਂ ਦਾ ਭਰੋਸਾ ਉਨ੍ਹਾਂ ਤੇ ਬਣਿਆ ਰਹੇ।ਕਿਉਂਕਿ ਬਹੁਤ ਸਾਰੇ ਲੋਕ ਅਜਿਹੇ

ਹਨ ਜੋ ਇਹ ਜਾਨਣਾ ਚਾਹੁੰਦੇ ਹਨ ਕਿ ਬੇਅਦਬੀ ਮਾਮਲਿਆਂ ਦੇ ਵਿੱਚ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।

Leave a Reply

Your email address will not be published. Required fields are marked *