ਹਰਫ਼ ਚੀਮਾ ਨੇ ਕਿਸਾਨੀ ਅੰਦੋਲਨ ਨੂੰ ਮਾੜਾ ਕਹਿਣ ਵਾਲਿਆਂ ਦੀ ਠੋਕੀ ਮੰਜੀ

Uncategorized

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ।ਇਸੇ ਦੌਰਾਨ ਬਹੁਤ ਸਾਰੇ ਕਲਾਕਾਰਾਂ ਵੱਲੋਂ ਵੀ ਆਪਣੀ ਇੱਕ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕਨਵਰ ਗਰੇਵਾਲ ਅਤੇ ਹਰਫ ਚੀਮਾ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਇਸ ਅੰਦੋਲਨ ਨਾਲ ਜੋੜ ਕੇ ਰੱਖਿਆ ਹੋਇਆ ਹੈ।ਜਦੋਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਗਏ ਹਨ ਉਸ ਸਮੇਂ ਤੋਂ ਲੈ ਕੇ ਇਹ ਕਲਾਕਾਰ ਵੀ ਉੱਥੇ ਹੀ ਦਿਖਾਈ ਦਿੰਦੇ ਹਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ ਕਿ ਉਹ ਕਿਸਾਨੀ ਅੰਦੋਲਨ ਨਾਲ ਜੁੜਨਾ ਤਾਂ ਜੋ ਇਸ ਅੰਦੋਲਨ ਨੂੰ ਜਿੱਤਿਆ ਜਾ ਸਕੇ। ਅਕਸਰ ਹੀ ਉਹ ਬਹੁਤ ਸਾਰੀਆਂ ਅਜਿਹੀਆਂ

ਗੱਲਾਂ ਬਾਤਾਂ ਨੌਜਵਾਨਾਂ ਨਾਲ ਸਾਂਝੀਆਂ ਕਰਦੇ ਹਨ,ਜਿਸ ਉੱਤੇ ਪੰਜਾਬ ਦੇ ਨੌਜਵਾਨਾਂ ਨੂੰ ਵਿਚਾਰ ਕਰਨ ਦੀ ਜ਼ਰੂਰਤ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਪੰਜਾਬ ਵਿਚ ਕਾਮਰੇਡ ਸ਼ਬਦ ਬਹੁਤ ਜ਼ਿਆਦਾ ਵਰਤਿਆ ਜਾਣ ਲੱਗਿਆ ਸੀ।ਇਸ ਮਾਮਲੇ ਉੱਤੇ ਬੋਲਦੇ ਹੋਏ ਹਰਫ਼ ਚੀਮਾ ਨੇ ਕਿਹਾ ਕਿ ਸਾਨੂੰ ਅਜਿਹੇ ਸ਼ਬਦਾਂ ਦਾ ਪ੍ਰਯੋਗ ਨਹੀਂ ਕਰਨਾ ਚਾਹੀਦਾ।ਸਰਕਾਰ ਭਾਵੇਂ ਸਾਨੂੰ ਕੁਝ ਵੀ ਕਹੀ ਚੱਲੇ, ਪਰ ਅਸੀਂ ਆਪਣੇ ਲੋਕਾਂ ਨੂੰ ਕਾਮਰੇਡ ਕਹਿ ਕੇ ਨਹੀਂ ਬੁਲਾ ਸਕਦੇ।ਉਨ੍ਹਾਂ ਨੇ ਕਿਹਾ ਕਿ ਜਿਸ ਵਿਅਕਤੀ ਨੇ ਅੰਮ੍ਰਿਤ ਛਕਿਆ ਹੁੰਦਾ ਹੈ

ਅਤੇ ਸਿਰ ਤੇ ਦਸਤਾਰ ਸਜਾਈ ਹੁੰਦੀ ਹੈ।ਜਦੋਂ ਉਸ ਨੂੰ ਕਾਮਰੇਡ ਕਹਿ ਕੇ ਬੁਲਾਇਆ ਜਾਂਦਾ ਹੈ ਤਾਂ ਉਸ ਦੀਆਂ ਅੱਖਾਂ ਵਿਚੋਂ ਹੰਝੂ ਆ ਜਾਂਦੇ ਹਨ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਹੋਰ ਬਹੁਤ ਸਾਰੀਆਂ ਗੱਲਾਂ ਕਹੀਆਂ ਹਨ। ਨਾਲ ਹੀ ਬਹੁਤ ਸਾਰੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਗੀਤ ਵੀ ਗਾਏ।ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੇ ਵਿੱਚ ਜੋਸ਼ ਭਰਿਆ ਹੋਇਆ ਦਿਖਾਈ ਦਿੱਤਾ,ਉਨ੍ਹਾਂ ਦੇ ਹੌਸਲੇ ਬੁਲੰਦ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਘਰਾਂ ਨੂੰ ਵਾਪਸ ਨਹੀਂ ਜਾਣਗੇ।ਇਸ ਦੌਰਾਨ ਹਰਫ ਚੀਮਾ ਨੇ ਉਨ੍ਹਾਂ ਨੌਜਵਾਨਾਂ ਨੂੰ ਵੀ ਇੱਕੋ ਸਲਾਹ ਦਿੱਤੀ ਹੈ ਜਿਹੜੇ ਅਜੇ ਤਕ ਘਰਾਂ ਵਿੱਚ ਬੈਠੇ ਹਨ ਅਤੇ ਇਹ ਸੋਚ ਰਹੇ ਹਨ ਕਿ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਣ

ਨਾਲ ਕੁਝ ਵੀ ਪੱਲੇ ਨਹੀਂ ਪੈਣਾ ਤਾਂ ਉਨ੍ਹਾਂ ਲਈ ਹਰਫ਼ ਚੀਮਾ ਨੇ ਇੰਨਾ ਹੀ ਕਿਹਾ ਹੈ ਕਿ ਜੇਕਰ ਉਹ ਘਰਾਂ ਦੇ ਵਿੱਚ ਬੈਠੇ ਰਹਿਣਗੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਵੀ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *