ਇਹ ਛੋਟੀ ਜਿਹੀ ਗਲਤੀ ਤੁਹਾਡੀ ਸਾਰੀ ਉਮਰ ਦੀ ਕਮਾਈ ਖਾ ਜਾਵੇਗੀ

Uncategorized

ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ।ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ,ਜਿੱਥੇ ਆਮ ਜਨਤਾ ਲੁੱਟਖੋਹ ਦੀ ਸਾਕਾਰ ਹੋ ਰਹੀ ਹੈ।ਇੱਕ ਪਾਸੇ ਸਰਕਾਰ ਵੱਲੋਂ ਹਰ ਇੱਕ ਚੀਜ਼ ਦੀ ਕੀਮਤ ਵਧਾਈ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ। ਦੂਜੇ ਪਾਸੇ ਚੋਰਾਂ ਅਤੇ ਲੁਟੇਰਿਆਂ ਨੇ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕੋ ਵਿਅਕਤੀ ਨਾਲ ਸਾਢੇ ਚਾਰ ਲੱਖ ਰੁਪਏ ਦੀ ਲੁੱਟਖੋਹ ਹੋਈ ਹੈ।ਜਾਣਕਾਰੀ ਮੁਤਾਬਕ ਇਹ ਵਿਅਕਤੀ ਟਾਇਰਾਂ ਦਾ ਬਿਜ਼ਨਸ ਕਰਦਾ ਹੈ,ਜਿਸ ਸਬੰਧੀ ਇਸ ਨੂੰ ਫਿਰੋਜ਼ਪੁਰ ਵਿਚ ਕੋਈ ਕੰਮ ਸੀ।ਇਸ ਸਮੇਂ ਇਸ ਕੋਲ ਸਾਢੇ ਚਾਰ ਲੱਖ ਰੁਪਿਆ ਸੀ।ਇਹ ਆਟੋ ਤੇ

ਸਵਾਰ ਹੋ ਕੇ ਫ਼ਿਰੋਜ਼ਪੁਰ ਵਿੱਚ ਦਾਖ਼ਲ ਹੋਇਆ ਸੀ।ਇਸੇ ਦੌਰਾਨ ਮੋਟਰਸਾਈਕਲ ਤੇ ਤਿੰਨ ਜਣੇ ਸਵਾਰ ਹੋ ਕੇ ਆਉਂਦੇ ਹਨ ਅਤੇ ਇਸ ਕੋਲੋਂ ਸਾਢੇ ਚਾਰ ਲੱਖ ਰੁਪਏ ਵਾਲਾ ਬੈਗ ਖੋਹ ਕੇ ਫਰਾਰ ਹੋ ਜਾਂਦੇ ਹਨ।ਜਿਸ ਤੋਂ ਬਾਅਦ ਇਹ ਵਿਅਕਤੀ ਕਾਫੀ ਜ਼ਿਆਦਾ ਘਬਰਾ ਜਾਂਦਾ ਹੈ।ਇਸ ਕੋਲੋਂ ਆਪਣੇ ਨਾਲ ਹੋਈ ਘਟਨਾ ਵੀ ਸਹੀ ਤਰੀਕੇ ਨਾਲ ਨਹੀਂ ਦੱਸੀ ਜਾ ਰਹੀ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੱਤੀ ਜਾਂਦੀ ਹੈ।ਪੁਲੀਸ ਮੁਲਾਜ਼ਮ ਮੌਕੇ ਤੇ ਪਹੁੰਚਦੇ ਹਨ ਉਨ੍ਹਾਂ ਵੱਲੋਂ ਇਸ ਮਾਮਲੇ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨਾਲ ਇਹ ਘਟਨਾ ਹੋਈ ਹੈ ਉਹ ਕਾਫੀ ਜ਼ਿਆਦਾ

ਘਬਰਾਇਆ ਹੋਇਆ ਹੈ।ਜਿਸ ਕਾਰਨ ਉਸ ਨੇ ਅਜੇ ਤਕ ਸਹੀ ਤਰੀਕੇ ਨਾਲ ਬਿਆਨ ਨਹੀਂ ਲਿਖਵਾਏ।ਜਿਵੇਂ ਹੀ ਉਹ ਸ਼ਾਂਤ ਹੋ ਜਾਂਦਾ ਹੈ ਉਸ ਤੋਂ ਬਾਅਦ ਉਸ ਦੇ ਬਿਆਨ ਲਏ ਜਾਣਗੇ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਨਾਲ ਹੀ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾਣਗੇ ਤਾਂ ਜੋ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਸੁਲਝਾਇਆ ਜਾ ਸਕੇ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।ਸੋ ਅਜਿਹੇ ਮਾਮਲਿਆਂ ਦੇ ਬਹੁਤ ਸਾਰੇ ਕਾਰਨ ਹਨ।ਅੱਜਕੱਲ੍ਹ ਸਰਕਾਰ ਵੱਲੋਂ ਵੀ ਅਜਿਹੇ ਮੌਕੇ ਨਹੀਂ ਕੱਢੇ ਜਾ ਰਹੇ,ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣਾ ਪਵੇ।ਇਸ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਵਲੋਂ ਵੀ ਚੋਰ ਸ਼ਿਕਾਰੀਆਂ ਦੇ

ਖ਼ਿਲਾਫ਼ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਉਹ ਦਿਨੋਂ ਦਿਨ ਬੇਖੌਫ ਹੋ ਰਹੇ ਹਨ ਅਤੇ ਆਮ ਲੋਕਾਂ ਦਾ ਨੁਕਸਾਨ ਕਰ ਰਹੇ ਹਨ।

Leave a Reply

Your email address will not be published. Required fields are marked *