ਮਾਮੇ ਨੂੰ ਮਿਲਣ ਆਈ ਭਾਣਜੀ ਨੇ ਮਾਮੇ ਨਾਲ ਹੀ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਪੰਜਾਬ ਵਿੱਚ ਅੱਜਕੱਲ੍ਹ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।ਪਰ ਅੱਜਕੱਲ੍ਹ ਲੋਕ ਇੰਨੇ ਜ਼ਿਆਦਾ ਲਾਲਚੀ ਹੁੰਦੇ ਜਾ ਰਹੇ ਹਨ ਕਿ ਆਪਣੇ ਰਿਸ਼ਤੇਦਾਰਾਂ ਦੇ ਘਰਾਂ ਵਿੱਚ ਹੀ ਚੋਰੀਆਂ ਕਰਦੇ ਹੋਏ ਫੜੇ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਵਿੱਚ ਪੈਂਦੇ ਪਿੰਡ ਧੂਰੇ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਭਾਣਜੀ ਅਤੇ ਉਸ ਦੇ ਘਰਵਾਲੇ ਨੇ ਆਪਣੇ ਹੀ ਮਾਮੇ ਦੇ ਘਰ ਵਿੱਚ ਚੋਰੀ ਕੀਤੀ। ਜਾਣਕਾਰੀ ਮੁਤਾਬਕ ਲੜਕੀ ਦੇ ਮਾਮੇ ਦੀ ਘਰਵਾਲੀ ਦੀ ਮੌਤ ਹੋ ਗਈ ਸੀ,ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਰਿਸ਼ਤੇਦਾਰਾਂ ਦਾ ਆਉਣਾ ਜਾਣਾ ਸੀ।ਇਸੇ ਦੌਰਾਨ ਵਿਅਕਤੀ ਦੀ ਭਾਣਜੀ ਅਤੇ

ਉਸ ਦਾ ਪਤੀ ਘਰ ਵਿੱਚ ਆਏ ਸੀ।ਇਸੇ ਦੌਰਾਨ ਮਾਮੇ ਦੇ ਘਰ ਪੇਟੀ ਵਿੱਚੋਂ ਸੋਨੇ ਦੀ ਚੋਰੀ ਹੋ ਜਾਂਦੀ ਹੈ।ਜਦੋਂ ਮਾਮੇ ਨੂੰ ਇਸ ਬਾਰੇ ਪਤਾ ਚੱਲਦਾ ਹੈ ਤਾਂ ਉਸ ਤੋਂ ਬਾਅਦ ਉਹ ਪੁਲਿਸ ਮੁਲਾਜ਼ਮਾਂ ਨੂੰ ਇਸਦੀ ਸੂਚਨਾ ਦਿੰਦਾ ਹੈ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਇਹ ਦੱਸਦਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਇਸ ਦੇ ਕਾਰਜ ਦੀ ਭਾਣਜੀ ਅਤੇ ਉਸਦਾ ਪਤੀ ਆਏ ਸੀ।ਇਸੇ ਦੌਰਾਨ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਵਿਅਕਤੀ ਦੀ ਭਾਣਜੀ ਅਤੇ ਉਸ ਦੇ ਪਤੀ ਕੋਲੋਂ ਪੁੱਛਗਿੱਛ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ।ਉਸ ਤੋਂ ਬਾਅਦ ਉਨ੍ਹਾਂ ਕੋਲੋਂ ਸੋਨਾ ਬਰਾਮਦ ਕਰ ਲਿਆ ਜਾਂਦਾ ਹੈ ਅਤੇ ਉਹ ਆਪਣਾ ਗੁਨਾਹ

ਕਬੂਲ ਕਰ ਲੈਂਦੇ ਹਨ,ਜਿਸ ਤੋਂ ਬਾਅਦ ਹੁਣ ਇਨ੍ਹਾਂ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਜੇਕਰ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ। ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਨ੍ਹਾਂ ਵਾਰਦਾਤਾਂ ਨੂੰ ਰੋਕਣ ਲਈ ਪੁਲਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਈਮਾਨਦਾਰੀ ਨਾਲ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *