ਲਉ ਜੀ ਪੰਜਾਬ ਵਿਚ ਹੁਣ ਇਹ ਹੋਣਾ ਬਾਕੀ ਸੀ, ਦੇਖੋ ਨੌਜਵਾਨਾਂ ਨੇ ਕਰ ਦਿੱਤਾ ਵੱਡਾ ਕਾਂਡ

Uncategorized

ਪੰਜਾਬ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ।ਜਿਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਰੋਜ਼ਾਨਾ ਹੀ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਦੀਆਂ ਖਬਰਾਂ ਆ ਰਹੀਆਂ ਹਨ।ਇਸੇ ਤਰ੍ਹਾਂ ਦੀ ਇੱਕ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ,ਜਿੱਥੋਂ ਦੇ ਇਕ ਪਿੰਡ ਵਿਚ ਬਣੇ ਪੈਟਰੋਲ ਪੰਪ ਤੇ ਦਿਨ ਦਿਹਾੜੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਦੋ ਨੌਜਵਾਨ ਆਉਂਦੇ ਹਨ।

ਇਸ ਮੌਕੇ ਪੈਟਰੋਲ ਪੰਪ ਤੇ ਕੰਮ ਕਰ ਰਹੇ ਕਰਮਚਾਰੀ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਵਿਚ ਤੇਲ ਪਾਇਆ ਜਾਣ ਲੱਗਦਾ ਹੈ।ਪਰ ਇਸੇ ਦੌਰਾਨ ਸਕੂਟਰੀ ਤੇ ਸਵਾਰ ਦੋ ਲੜਕੇ ਹੋਰ ਆਉਂਦੇ ਹਨ ਜਿਨ੍ਹਾਂ ਨੇ ਪਿ-ਸ-ਤੌ-ਲ ਦੀ ਨੋਕ ਤੇ ਪੈਟਰੋਲ ਪੰਪ ਦੇ ਕਰਮਚਾਰੀ ਤੋਂ ਪੈਸੇ ਖੋਹੇ ਅਤੇ ਉਥੋਂ ਫ਼ਰਾਰ ਹੋ ਗਏ।ਇਸ ਘਟਨਾ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਵੀ ਦਿੱਤੀ ਗਈ ਹੈ। ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਦੀ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਵਿਚ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਜੇਕਰ ਦੇਖਿਆ ਜਾਵੇ

ਤਾਂ ਪੰਜਾਬ ਦੇ ਹਾਲਾਤ ਵਿਗੜਨ ਦੇ ਬਹੁਤ ਸਾਰੇ ਕਾਰਨ ਹਨ।ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ।ਪਰ ਸਰਕਾਰ ਵੱਲੋਂ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ,ਜਿਸ ਨਾਲ ਇਸ ਨੂੰ ਘੱਟ ਕੀਤਾ ਜਾ ਸਕੇ।ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਆਪਣੀ ਡਿਊਟੀ ਨੂੰ ਇਮਾਨਦਾਰੀ ਨਾਲ ਨਹੀਂ ਨਿਭਾਇਆ ਜਾ ਰਿਹਾ ਹੈ,ਜਿਸ ਕਾਰਨ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ।ਜਿਸ ਕਾਰਨ ਆਮ

ਲੋਕਾਂ ਦੀ ਜ਼ਿੰਦਗੀ ਖ਼-ਤ-ਰੇ ਵਿੱਚ ਪੈ ਰਹੀ ਹੈ ਅਤੇ ਉਨ੍ਹਾਂ ਦਾ ਬਹੁਤ ਸਾਰਾ ਨੁਕਸਾਨ ਹੋ ਜਾਂਦਾ ਹੈ।

Leave a Reply

Your email address will not be published. Required fields are marked *