ਹਰ ਰੋਜ਼ ਘਰ ਚ ਲੱਗ ਜਾਂਦੀ ਸੀ ਅੱਗ,ਪਰਿਵਾਰ ਸੋਚਦਾ ਸੀ ਭੂਤ ਦਾ ਸਾਇਆ

Uncategorized

ਅਸੀਂ 21ਵੀਂ ਸਦੀ ਵਿੱਚੋਂ ਗੁਜ਼ਰ ਰਹੇ ਹਾਂ। ਇਸ ਯੁੱਗ ਨੂੰ ਵਿਗਿਆਨ ਦਾ ਯੁੱਗ ਕਿਹਾ ਜਾਂਦਾ ਹੈ। ਵਿਗਿਆਨ ਨੇ ਕੁਦਰਤ ਦੇ ਬਹੁਤ ਸਾਰੇ ਭੇਤਾਂ ਤੋਂ ਪਰਦਾ ਚੁੱਕ ਕੇ ਰੋਸ਼ਨੀ ਕੀਤੀ ਹੈ। ਸਮਾਜ ਦੇ ਜ਼ਿਆਦਾਤਰ ਲੋਕ ਰੂੜ੍ਹੀਵਾਦੀ ਸੋਚ ਨੂੰ ਛੱਡਦੇ ਜਾ ਰਹੇ ਹਨ। ਦੂਜੇ ਪਾਸੇ ਅਜੇ ਵੀ ਕੁਝ ਅਜਿਹੇ ਲੋਕ ਹਨ ਜੋ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ। ਉਹ ਕਿਸੇ ਗੱਲ ਦੀ ਤਹਿ ਤਕ ਪਹੁੰਚਣ ਦੀ ਬਜਾਏ, ਇਸ ਨੂੰ ਕਿਸੇ ਗੈਬੀ ਸ਼ਕਤੀ ਨਾਲ ਜੋੜ ਲੈਂਦੇ ਹਨ ਅਤੇ ਫੇਰ ਕੁਝ ਸ਼ਾਤਰ ਦਿਮਾਗ ਲੋਕ ਭੋਲੇ ਭਾਲੇ ਲੋਕਾਂ ਨੂੰ ਆਰਥਿਕ ਤੌਰ ਤੇ ਚੂਨਾ ਲਗਾ ਕੇ ਆਪਣਾ ਉੱਲੂ ਸਿੱਧਾ ਕਰਦੇ ਹਨ। ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੌੜ ਸਿੱਧਵਾਂ ਦਾ ਹੈ।

ਜਿੱਥੇ ਇੱਕ ਪਰਿਵਾਰ ਵਿੱਚ ਕਾਫ਼ੀ ਸਮੇਂ ਤੋਂ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਪਰਿਵਾਰ ਦੇ ਦੱਸਣ ਮੁਤਾਬਕ ਉਹ ਰਾਤ ਸਮੇਂ ਵੀ ਜਾਗਦੇ ਰਹਿੰਦੇ ਸਨ। ਪਤਾ ਨਹੀਂ ਸੀ ਲੱਗਦਾ ਕਿ ਕਦੋਂ ਘਰ ਵਿੱਚ ਕਿੱਥੇ ਅੱਗ ਲੱਗ ਜਾਣੀ ਹੈ? ਕਦੇ ਬੈੱਡਾਂ ਵਿੱਚ ਅੱਗ ਲੱਗ ਜਾਂਦੀ ਸੀ, ਕਦੇ ਰਸੋਈ ਵਿੱਚ ਅੱਗ ਲੱਗ ਜਾਂਦੀ। ਕਦੇ ਪਰਿਵਾਰ ਦੇ ਕਿਸੇ ਜੀਅ ਦੇ ਵਾਲ ਕੱਟੇ ਜਾਂਦੇ। ਪਰਿਵਾਰ ਨੂੰ ਕੁਝ ਸਮਝ ਨਹੀਂ ਸੀ ਆ ਰਿਹਾ। ਸ਼ਾਤਰ ਦਿਮਾਗ ਲੋਕ ਮਸਲੇ ਦੇ ਹੱਲ ਦੇ ਨਾਮ ਤੇ ਪਰਿਵਾਰ ਤੋਂ ਪੈਸੇ ਵਸੂਲਦੇ ਰਹੇ ਪਰ ਕੋਈ ਹੱਲ ਨਾ ਨਿਕਲਿਆ। ਪਰਿਵਾਰ ਦਾ 5-6 ਲੱਖ ਰੁਪਏ ਦਾ ਨੁਕਸਾਨ ਹੋ ਗਿਆ।

ਪਰਿਵਾਰ ਘਰ ਛੱਡ ਕੇ ਹੋਰ ਪਾਸੇ ਜਾਣ ਦੀਆਂ ਵੀ ਵਿਚਾਰਾਂ ਕਰਨ ਲੱਗਿਆ। ਅਖ਼ੀਰ ਪਰਿਵਾਰ ਨੂੰ ਕਿਸੇ ਨੇ ਤਰਕਸ਼ੀਲ ਸੁਸਾਇਟੀ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਅਤੇ ਤਰਕਸ਼ੀਲ ਸੁਸਾਇਟੀ ਦੇ ਪਰਿਵਾਰ ਦਾ ਇਹ ਮਸਲਾ ਸੁਲਝਾ ਦਿੱਤਾ। ਤਰਕਸ਼ੀਲ ਸੁਸਾਇਟੀ ਦੇ ਮੈਂਬਰ ਦਾ ਕਹਿਣਾ ਹੈ ਕਿ ਸਾਨੂੰ ਵਿਗਿਆਨਕ ਸੋਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਇਹ ਹਰਕਤਾਂ ਕਿਸੇ ਗੈਬੀ ਸ਼ਕਤੀ ਦੁਆਰਾ ਨਹੀਂ ਕੀਤੀਆਂ ਜਾਂਦੀਆਂ, ਸਗੋਂ ਘਰ ਵਿੱਚ ਹੀ ਜਾਂ ਗਲੀ ਗੁਆਂਢ ਵਿਚ ਕੋਈ ਅਜਿਹਾ ਵਿਅਕਤੀ ਹੋ ਸਕਦਾ ਹੈ।ਜੋ ਜਾਂ ਤਾਂ ਇਹ ਜਾਣ ਬੁੱਝ ਕੇ ਕਰਦਾ ਹੈ ਜਾਂ ਉਹ ਮਾਨਸਿਕ ਤੌਰ ਤੇ ਠੀਕ ਨਹੀਂ ਹੈ। ਇਸ ਲਈ ਸਾਨੂੰ ਉਸ ਦੀ ਮਾਨਸਿਕ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਲੋਕ ਸਾਧਾਂ ਦੇ ਡੇਰਿਆਂ ਤੇ ਪੁੱਤਰਾਂ ਦੀ ਦਾਤ ਮੰਗਦੇ ਫਿਰਦੇ ਹਨ।

ਉਨ੍ਹਾਂ ਨੇ ਸਮਾਜ ਨੂੰ ਵਿਗਿਆਨਕ ਸੋਚ ਅਪਣਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਉਹ 30-35 ਘਰਾਂ ਦੇ ਮਸਲੇ ਹੱਲ ਕਰਵਾ ਚੁੱਕੇ ਹਨ। ਪਰਿਵਾਰ ਦੇ ਦੱਸਣ ਮੁਤਾਬਕ ਉਹ ਹੁਣ ਖ਼ੁਸ਼ ਹਨ। ਉਨ੍ਹਾਂ ਦੇ ਘਰ ਵਿੱਚ ਹੁਣ ਸਭ ਠੀਕ ਠਾਕ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ,ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਨਵੀਆਂ ਜਾਣਕਾਰੀਆਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ ਤੁਹਾਨੂੰ ਇਹ ਆਰਟੀਕਲ ਕਿਸ ਤਰ੍ਹਾਂ ਦਾ ਲੱਗਿਆ ਆਪਣੀ ਵਿਚਾਰ ਸਾਡੇ ਨਾਲ ਸਾਂਝੇ ਕਰਨਾ ਇਸ ਪੇਜ ਨੂੰ ਲਾਈਕ ਕਰੋ ਕਿਉਂਕਿ ਇਸ ਪੇਜ ਦੇ ਉੱਤੇ ਤੁਹਾਨੂੰ ਹਰ ਨਵੀਂ ਖ਼ਬਰ ਸਭ ਤੋਂ ਪਹਿਲਾਂ ਦੇਖਣ ਨੂੰ ਮਿਲ ਜਾਵੇਗੀ ਧੰਨਵਾਦ

Leave a Reply

Your email address will not be published. Required fields are marked *