ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਮਾੜੀ ਖਬਰ

Uncategorized

ਚੰਡੀਗੜ੍ਹ ਦੇ ਸੈਕਟਰ-43 ਬੱਸ ਅੱਡੇ ’ਤੇ ਬੱਸਾਂ ਦੇ ਟਾਈਮ ਟੇਬਲ ਨੂੰ ਲੈ ਕੇ ਪੰਜਾਬ ਰੋਡਵੇਜ਼ ਤੇ ਸੀਟੀਯੂ ਵਿਚਕਾਰ ਸ਼ੁਰੂ ਹੋਇਆ ਟਕਰਾਅ ਵਧਦਾ ਜਾ ਰਿਹਾ ਹੈ। ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਸ਼ਹਿਰ ਵਿੱਚ ਦਾਖ਼ਲ ਨਹੀਂ ਹੋ ਰਹੀਆਂ। ਮੰਗਲਵਾਰ ਨੂੰ ਪੀਆਰਟੀਸੀ, ਪੰਜਾਬ ਰੋਡਵੇਜ਼ ਤੇ ਪਨਬਸ ਦੀਆਂ ਪੰਜਾਬ ਤੋਂ ਆਉਣ ਵਾਲੀਆਂ ਬੱਸਾਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਥਾਂ ਜ਼ੀਰਕਪੁਰ ਤੇ ਮੁਹਾਲੀ ਫੇਜ਼-6 ਵਿੱਚ ਸਥਿਤ ਬੱਸ ਅੱਡੇ ’ਚ ਵੀ ਸਵਾਰੀਆਂ ਉਤਾਰ ਕੇ ਵਾਪਸ ਚਲੀਆਂ ਗਈਆਂ। ਇਸ ਕਾਰਨ ਲੋਕਾਂ ਨੂੰ ਵੀ ਖੱਜਲ-ਖੁਆਰ ਹੋਣਾ ਪੈ

ਰਿਹਾ ਹੈ।ਪੀਆਰਟੀਸੀ, ਪਨਬਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਚੰਡੀਗੜ੍ਹ ਦੇ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਬੱਸਾਂ ਦੀ ਟਾਈਮਿੰਗ ਵਿੱਚ ਮਨਮਰਜ਼ੀ ਨਾਲ ਬਦਲਾਅ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੀਆਂ ਬੱਸਾਂ ਨੂੰ ਅੱਡੇ ’ਤੇ ਬਹੁਤ ਘੱਟ ਸਮਾਂ ਦਿੱਤਾ ਜਾ ਰਿਹਾ ਹੈ ਜਦੋਂਕਿ ਸੀਟੀਯੂ ਵੱਲੋਂ ਆਪਣੇ ਕੋਲ ਵਾਧੂ ਸਮਾਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2008 ਵਿੱਚ ਹੋਏ ਸਮਝੌਤੇ ਅਨੁਸਾਰ ਸੀਟੀਯੂ ਦੀਆਂ ਬੱਸਾਂ 27 ਹਜ਼ਾਰ ਕਿਲੋਮੀਟਰ ਸਫ਼ਰ ਕਰ ਸਕਦੀਆਂ ਹਨ, ਪਰ ਉਹ ਰੋਜ਼ਾਨਾ 45 ਹਜ਼ਾਰ ਕਿਲੋਮੀਟਰ

ਸਫ਼ਰ ਕਰ ਰਹੀਆਂ ਹਨ।ਯੂਨੀਅਨ ਆਗੂ ਨੇ ਕਿਹਾ ਕਿ ਸੀਟੀਯੂ ਵੱਲੋਂ ਚੰਡੀਗੜ੍ਹ ਦੇ ਬੱਸ ਅੱਡਾ ਸੈਕਟਰ-43 ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤੋਂ 600 ਰੁਪਏ ਫੀਸ ਵਜੋਂ ਵਸੂਲੇ ਜਾ ਰਹੇ ਹਨ ਤੇ ਮੁਲਾਜ਼ਮਾਂ ਨੂੰ ਰਾਤ ਦੇ ਠਹਿਰਾਅ ਵਾਸਤੇ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੈਕਟਰ-43 ਬੱਸ ਅੱਡੇ ਦੀਆਂ ਦੁਕਾਨਾਂ ’ਤੇ ਵੀ ਸਾਮਾਨ ਕੀਮਤ ਨਾਲੋਂ ਮਹਿੰਗੇ ਭਾਅ ’ਤੇ ਵਿਕ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *