ਜਲਦੀ ਦੇਖੋ ਪੰਜਾਬ ਚ ਪਈ ਵੱਡੀ ਬਿਪਤਾ ਲੋਕ ਪ੍ਰੇਸ਼ਾਨ ਤਾਜ਼ਾ ਵੱਡੀ ਖ਼ਬਰ

Uncategorized

ਪਿੰਡ ਧਨੋਵਾਲੀ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਸ਼ੁੱਕਰਵਾਰ ਸਵੇਰੇ ਦੋ ਧਿਰਾਂ ਵਿਚਾਲੇ ਹਿੰਸਾ ਭੜਕ ਗਈ। ਇਸ ਦੌਰਾਨ ਇਕ ਧਿਰ ਦੇ ਲੋਕਾਂ ਨੇ ਦੂਜੇ ਧਿਰ ਦੇ ਨੌਜਵਾਨ ਦਾ ਹੱਥ ਵੱਢ ਦਿੱਤਾ। ਉਸ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਪੁਲਿਸ ਕੰਟਰੋਲ ਰੂਮ ਰਾਹੀਂ ਫੋਨ ਆਇਆ ਕਿ ਪਿੰਡ ਧਨੋਵਾਲੀ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ

ਵਿੱਚ ਹਿੰਸਕ ਝੜਪ ਹੋ ਗਈ। ਇਸ ਮਗਰੋਂ ਜਦੋਂ ਉਹ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ ਤਾਂ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸਨ ਜਦੋਂਕਿ ਪਿੰਡ ਧਨੋਵਾਲੀ ਦਾ ਰਹਿਣ ਵਾਲਾ ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹਾਲਤ ’ਚ ਪਿਆ ਸੀ। ਪੁਲਿਸ ਨੇ ਜ਼ਖ਼ਮੀ ਨੂੰ ਜਦੋਂ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਹੱਥ ਦੀਆਂ ਨਸਾਂ ਕੱਟੀਆਂ ਗਈਆਂ ਹਨ, ਜਿਸ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਜ਼ਖਮੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਦੇ ਬਿਆਨ ਦਰਜ ਨਹੀਂ ਕੀਤੇ ਜਾ

ਸਕੇ। ਅਜਿਹੇ ਚ ਉਹ ਜੋ ਵੀ ਬਿਆਨ ਦੇਵੇਗਾ, ਉਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੀੜਤ ਨੇ ਜ਼ਮੀਨੀ ਝਗੜੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਤੇ ਪੁਲਿਸ ਨੂੰ ਮਾਮਲੇ ਦਾ ਛੇਤੀ ਨਿਬੇੜਾ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ। ਜ਼ਖਮੀ ਦੇ ਭਰਾ ਨੇ ਦੱਸਿਆ ਕਿ ਉਹ ਫੌਜ ਚ ਹੈ। ਉਸ ਨੇ ਪਿੰਡ ’ਚ ਜ਼ਮੀਨ ਖਰੀਦੀ ਸੀ ਪਰ ਕੁਝ ਲੋਕ ਉਕਤ ਜ਼ਮੀਨ ’ਤੇ ਆਪਣਾ ਦਾਅਵਾ ਕਰ ਰਹੇ ਸਨ।

ਇਸ ਕਾਰਨ ਵਿਵਾਦ ਚੱਲ ਰਿਹਾ ਹੈ। ਸ਼ੁੱਕਰਵਾਰ ਜਦੋਂ ਉਸ ਦਾ ਵੱਡਾ ਭਰਾ ਜਤਿੰਦਰ ਜ਼ਮੀਨ ’ਤੇ ਗਿਆ ਤਾਂ ਦੂਜੀ ਧਿਰ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਭਰਾ ਦਾ ਹੱਥ ਵੱਢ ਦਿੱਤਾ। ਪੁਲਿਸ ਨੇ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *