ਮੌਸਮ ਬਾਰੇ ਆਈ ਤਾਜ਼ਾ ਵੱਡੀ ਅਪਡੇਟ ਹੁਣੇ ਦੇਖੋ

Uncategorized

ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਜਿਸ ਨਾਲ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਮਾਨਸੂਨ ਦੀ ਆਮਦ ਹੋ ਚੁੱਕੀ ਹੈ। ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵੀ ਆਮ ਨਾਲੋਂ 6.5 ਡਿਗਰੀ ਸੈਲਸੀਅਸ ਤੱਕ ਥੱਲੇ ਡਿੱਗ ਗਿਆ ਹੈ। ਇਸੇ ਦੌਰਾਨ ਮੌਸਮ ਵਿਗਿਆਨੀਆਂ ਵੱਲੋਂ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ।

ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 MM. ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 MM. ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 7.3 MM. ਮੀਂਹ ਹੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45 ਫੀਸਦੀ, ਹੁਸ਼ਿਆਰਪੁਰ ਵਿੱਚ 38 ਫੀਸਦੀ ਅਤੇ ਐਸਬੀਐਸ ਨਗਰ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ ‘ਤੇ ਅਲਰਟ ਜਾਰੀ ਕਰਦਾ ਰਹੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *