ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਮੌਸਮ ਵਿਭਾਗ ਨੇ ਰਾਹਤ ਦੇਣ ਵਾਲੀ ਭਵਿੱਖਬਾਣੀ ਕੀਤੀ ਹੈ | ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ‘ਚ ਦੋ ਦਿਨਾਂ ਤੱਕ ਯੈਲੋ ਅਲਰਟ ਰਹਿਣ ਵਾਲਾ ਹੈ। ਹਾਲਾਂਕਿ ਇਹ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ‘ਚ ਕੋਈ ਬਹੁਤੀ ਤਬਦੀਲੀ ਨਹੀਂ ਦੇਖਣ ਨੂੰ ਮਿਲੇਗੀ। ਪੰਜਾਬ ਦੇ ਸ਼ਹਿਰਾਂ ‘ਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ
ਵਿਚਕਾਰ ਰਹਿ ਸਕਦਾ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਰਿਹਾ ਹੈ। ਮਾਨਸੂਨ ਤੋਂ ਅਗਸਤ ਮਹੀਨੇ ‘ਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ। ਪਰ 1 ਤੋਂ 5 ਅਗਸਤ ਤੱਕ ਮਾਨਸੂਨ ਫਿਰ ਤੋਂ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪੰਜਾਬ ‘ਚ ਇਨ੍ਹਾਂ 5 ਦਿਨਾਂ ‘ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ‘ਚ ਚੰਗੀ ਬਾਰਿਸ਼ ਹੋ ਰਹੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਨੂੰ ਰੈੱਡ ਅਤੇ
ਯੈਲੋ ਜ਼ੋਨ ‘ਚ ਰੱਖਿਆ ਗਿਆ ਹੈ | ਓਧਰ ਪਹਾੜੀ ਇਲਾਕਿਆਂ ‘ਚ ਮੀਂਹ ਤੇ ਹੜ੍ਹਾਂ ਕਾਰਨ ਸਥਿਤੀ ਖਰਾਬ ਹੈ। ਹਿਮਾਚਲ ਪ੍ਰਦੇਸ਼ ‘ਚ ਆਈ ਕੁਦਰਤੀ ਆਫ਼ਤ ਕਾਰਨ ਲੋਕਾਂ ਦੇ ਘਰ ਰੁੜ੍ਹ ਗਏ। ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ‘ਚ ਆਉਣ ਵਾਲੇ 2 ਦਿਨਾਂ ਤੱਕ ਚੰਗੀ ਬਾਰਿਸ਼ ਆਉਣ ਦੀ ਉਮੀਦ ਹੈ | ਇਸਦੇ ਮੱਦੇਨਜ਼ਰ IMD ਵਲੋਂ 7 ਅਗਸਤ ਨੂੰ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕ