ਹੁਣੇ ਹੁਣੇ ਭਗਵੰਤ ਮਾਨ ਨੇ ਜਾਰੀ ਕੀਤੇ ਇਹ ਵੱਡੇ ਸਖ਼ਤ ਹੁਕਮ

Uncategorized

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ

ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ

ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *