ਹੁਣੇ ਹੁਣੇ ਪੰਜਾਬ ਵਿੱਚ ਲੱਗੀ ਇਹ ਸਖ਼ਤ ਪਾਬੰਦੀ

Uncategorized

ਅਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਹਰ ਸਾਲ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ। ਅਰਦਾਸ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ। ਇਸ ਵਾਰ ਕੁਝ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਪੁਲਿਸ ਨੇ ਵੀ ਸਿੱਖ-ਹਿੰਦੂ ਤੇ ਸ਼ਿਵ ਸੈਨਾ ਵਿਚਾਲੇ ਟਕਰਾਅ ਦਾ ਖ਼ਦਸ਼ਾ ਪ੍ਰਗਟਾਇਆ ਹੈ, ਜਿਸ ਕਾਰਨ ਅੰਮ੍ਰਿਤਸਰ ‘ਚ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ।ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਦੇ ਹੁਕਮਾਂ ਅਨੁਸਾਰ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਸ਼ਹਿਰ ਵਿੱਚ ਸਿੱਖ ਜਥੇਬੰਦੀਆਂ, ਸ਼ਿਵ ਸੈਨਾ, ਹਿੰਦੂ ਜਥੇਬੰਦੀਆਂ ਵੱਲੋਂ ਧਾਰਮਿਕ ਪ੍ਰੋਗਰਾਮ ਕੀਤੇ ਜਾ ਰਹੇ ਹਨ ਤੇ ਸ਼ਹਿਰ ਦੇ ਵੱਖ-

ਵੱਖ ਹਿੱਸਿਆਂ ਵਿੱਚ ਰੋਡ ਮਾਰਚ ਕੱਢੇ ਜਾਣਗੇ। ਦੋਵਾਂ ਜਥੇਬੰਦੀਆਂ ਵਿਚਾਲੇ ਟਕਰਾਅ ਦੀ ਸੰਭਾਵਨਾ ਹੈ। ਇਸ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਅਮਨ-ਕਾਨੂੰਨ ਨੂੰ ਵਿਗਾੜ ਸਕਦਾ ਹੈ ਜਿਸ ਕਾਰਨ 10 ਜੂਨ ਤੱਕ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਹੈ।ਘੱਲੂਘਾਰਾ ਹਫ਼ਤਾ ਜੂਨ 2022 ਦੇ ਪਹਿਲੇ ਹਫ਼ਤੇ ਮਨਾਇਆ ਜਾ ਰਿਹਾ ਹੈ ਤੇ ਇਹ ਹੁਕਮ 10 ਜੂਨ 2022 ਤੱਕ ਲਾਗੂ ਰਹਿਣਗੇ।ਡੀਸੀਪੀ ਨੇ ਦੱਸਿਆ ਕਿ ਲੋਕ ਹਿੱਤ

ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਵਿੱਚ ਹਰ ਕਿਸਮ ਦਾ ਅਸਲਾ, ਲਾਇਸੰਸਸ਼ੁਦਾ ਹਥਿਆਰ, ਵਿਸਫੋਟਕ, ਜਲਣਸ਼ੀਲ ਪਦਾਰਥ ਤੇ ਬਰਛੇ ਸਮੇਤ ਤੇਜ਼ਧਾਰ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ ਪਰ ਫੌਜ ਦੇ ਜਵਾਨ, ਪੈਰਾ-ਮਿਲਟਰੀ ਬਲ ਅਤੇ ਪੁਲਿਸ ਕਰਮਚਾਰੀਆਂ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *