ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਬਜਟ ਪੇਸ਼ ਕੀਤਾ। ਇਹ ਪੰਜਾਬ ਦਾ ਪਹਿਲਾ ਪੇਪਰਲੈੱਸ ਬਜਟ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਸੋਦੀਆਂ ਤੇ ਰਾਜ ਸਭਾ ਮੈਂਬਰ ਬਿਕਰਮ ਸਿੰਘ ਸਾਹਨੀ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪੁੱਜੇ। ਚੀਮਾ ਨੇ ਬਜਟ ਆਜ਼ਾਦੀ ਦੀ 75ਵੀਂ ਵਰੇਗੰਢ ‘ਤੇ ਆਜ਼ਾਦੀ ਘੁਲਾਟੀਆਂ ਤੇ ਸੂਰਬੀਰਾਂ ਨੂੰ ਸਮਰਪਿਤ ਕੀਤਾ।ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਹਿਲੇ ਦੋ ਮਹੀਨਿਆਂ ‘ਚ 26454 ਪੋਸਟਾਂ ਕੱਢੀਆਂ ਤੇ ਪਹਿਲੇ ਸਾਲ ਹੀ 26454 ਆਸਾਮੀਆਂ ਭਰਨ ਦੀ ਕਾਰਵਾਈ ਆਰੰਭੀ ਠੇਕੇ ਦੇ ਅਧਾਰ ਉੱਤੇ ਕੰਮ ਕਰ ਰਹੇ 36000 ਮੁਲਾਜ਼ਮਾਂ
ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰੇਕ ਘਰੇਲੂ ਪਰਿਵਾਰ ਨੂੰ ਇਕ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਵਾਂਗੇ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ 8ਵੀ ਤੱਕ ਸਾਰੇ ਵਿਦਿਆਰਥੀਆਂ ਲਈ ਮੁਫ਼ਤ ਵਰਦੀ ਦੀ ਯੂਨੀਵਰਸਲ ਸਕੀਮ ਲਿਆਂਦੀ ਜਾਵੇਗੀ। ਇਸ ਕੰਮ ਲਈ 23 ਕਰੋੜ ਰੁਪਏ ਰੱਖੇ ਹਨ। ਸਾਲ 2047 ਤਕ ਪੰਜਾਬ ਨੂੰ ਦੇਸ਼ ਦਾ ਸਿੱਖਿਆ ‘ਚ ਮੋਹਰੀ ਸੂਬਾ ਬਣਾਉਣਾ ਜਿਸ ਲਈ ਕਈ ਅਹਿਮ ਸੁਧਾਰ ਕੀਤੇ ਜਾ ਰਹੇ ਹਨ। ਤਕਨੀਕੀ ਸਿੱਖਿਆ ਲਈ ਪਿਛਲੇ ਸਾਲ ਨਾਲ਼ੋਂ ਬਜਟ ਵਿੱਚ 47% ਵਾਧਾ ਹੋਇਆ।
ਮੈਡੀਕਲ ਸਿੱਖਿਆ ਲਈ ਪਿਛਲੇ ਸਾਲ ਨਾਲ਼ੋਂ ਬਜਟ ਵਿੱਚ 57% ਵਾਧਾ ਹੋਇਆ। ਸਕੂਲ ਤੇ ਉਚੇਰੀ ਸਿੱਖਿਆ ਲਈ ਪਿਛਲੇ ਸਾਲ ਨਾਲ਼ੋਂ ਬਜਟ ਵਿੱਚ 16% ਵਾਧਾ ਹੋਇਆ। ਸਰਕਾਰੀ ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਤਕ ਸਾਰੇ ਸਟੂਡੈਂਟਸ ਨੂੰ ਮੁਫ਼ਤ ਵਰਦੀ ਮਿਲੇਗੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 200 ਕਰੋੜ ਰੁਪਏ ਰੱਖੇ ਹਨ। ਲੁਧਿਆਣਾ, ਮੁਕਤਸਰ, ਬਰਨਾਲਾ, ਤਰਨ ਤਾਰਨ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਮਾਲੇਰਕੋਟਲਾ, ਪਠਾਨਕੋਟ ਤੇ ਫਾਜਿਲਕਾ 9 ਜ਼ਿਲ੍ਹਿਆਂ ਦੇ ਸਰਕਾਰੀ ਕਾਲਜਾਂ ਵਿੱਚ ਲਾਇਬ੍ਰੇਰੀਆਂ ਦੇ ਬੁਨਿਆਦੀ ਢਾਂਚੇ ਲਈ 30 ਕਰੋੜ ਰੁਪਏ ਰੱਖੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।