ਹੋਟਲ ਰੈਸਟੋਰੈਂਟਾਂ ਵਿਚ ਖਾਣਾ ਖਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ

Uncategorized

ਹੋਟਲ ਤੇ ਰੈਸਟੋਰੈਂਟ ਦੇ ਬਿੱਲ ’ਚ ਗ਼ਲਤੀ ਨਾਲ ਸਰਵਿਸ ਚਾਰਜ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕੇਂਦਰੀ ਖਪਤਕਾਰ ਮਾਮਲੇ ਮੰਤਰਾਲੇ ਨੇ ਇਸ ਬਾਰੇ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤਾ ਹੈ। ਸਰਵਿਸ ਚਾਰਜ ਖਾਣੇ ਦੇ ਬਿੱਲ ’ਚ ਨਹੀਂ ਜੋਡ਼ਿਆ ਜਾ ਸਕਦਾ। ਇਸ ਨੂੰ ਖਪਤਕਾਰਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਗਿਆ ਹੈ। ਇਸ ਤਰ੍ਹਾਂ ਦੀ ਕੋਈ ਵਸੂਲੀ ਕਿਸੇ ਹੋਰ ਨਾਂ ਨਾਲ ਨਹੀਂ ਕੀਤੀ ਜਾ ਸਕਦੀ। ਦਿਸ਼ਾ ਨਿਰਦੇਸ਼ ’ਚ ਸਾਫ਼ ਤੌਰ ’ਤੇ ਕਿਹਾ ਗਿਆ ਹੈ ਕਿ ਕੋਈ ਵੀ ਹੋਟਲ ਜਾਂ ਰੈਸਟੋਰੈਂਟ ਖਪਤਕਾਰ ਨੂੰ ਸਰਵਿਸ ਚਾਰਜ ਦੇ ਭੁਗਤਾਨ ਲਈ ਮਜਬੂਰ ਨਹੀਂ ਕਰ ਸਕਦਾ। ਹੋਟਲ ਤੇ ਰੈਸਟੋਰੈਂਟ ਆਮ ਤੌਰ ’ਤੇ ਖਾਣੇ ਦੇ ਬਿੱਲ ’ਚ 10 ਫ਼ੀਸਦੀ ਸਰਵਿਸ ਚਾਰਜ ਜੋਡ਼ ਦਿੰਦੇ ਹਨ।ਕੇਂਦਰੀ ਖ਼ਪਤਕਾਰ

ਸੁਰੱਖਿਆ ਅਥਾਰਟੀ (ਸੀਸੀਪੀਏ) ਨੇ ਸੋਮਵਾਰ ਨੂੰ ਜਾਰੀ ਗਾਈਡ ਲਾਈਨ ’ਚ ਕਿਹਾ ਹੈ ਕਿ ਸਰਵਿਸ ਚਾਰਜ ਨੂੰ ਭੋਜਨ ਦੇ ਬਿੱਲ ਨਾਲ ਜੋਡ਼ ਕੇ ਤੇ ਕੁਲ ਰਕਮ ’ਤੇ ਜੀਐੱਸਟੀ ਲਗਾਉਣਾ ਗ਼ਲਤ ਹੋਵੇਗਾ। ਖਪਤਕਾਰ ਇਸ ਤਰ੍ਹਾਂ ਦੀ ਹਰਕਤ ਕਰਨ ਵਾਲੇ ਹੋਟਲ ਤੇ ਰੈਸਟੋਰੈਂਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭੋਜਨ ਦੇ ਬਿੱਲ ’ਚ ਲਗਾਏ ਗਏ ਸਰਵਿਸ ਚਾਰਜ ਨੂੰ ਹਟਾਉਣ ਦੀ ਬੇਨਤੀ ਵੀ ਜੇਕਰ ਮੰਨੀ ਨਹੀਂ ਜਾਂਦੀ ਤਾਂ ਖਪਤਕਾਰ ਫ਼ੌਰੀ ਤੌਰ ’ਤੇ ਇਸ ਦੀ ਸ਼ਿਕਾਇਤ ਰਾਸ਼ਟਰੀ ਖਪਤਕਾਰ ਹੈਲਪਲਾਈਨ (ਐੱਨਸੀਐੱਚ) 1915 ’ਤੇ ਕਾਲ ਕਰ ਕੇ ਜਾਂ ਮੋਬਾਈਲ ਐਪ ਰਾਹੀਂ ਕਰ ਸਕਦੇ ਹਨ। ਇਸ ਸ਼ਿਕਾਇਤ ਨੂੰ ਦਰਜ ਕੇਸ ਦੇ ਬਰਾਬਰ ਮੰਨਦੇ ਹੋਏ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *