ਹੁਣੇ ਹੁਣੇ ਬੈਂਕਾਂ ਦੇ ਗਾਹਕਾਂ ਲਈ ਆਈ ਇਹ ਵੱਡੀ ਖਬਰ ਸਾਹਮਣੇ

Uncategorized

HDFC, ICICI ਤੇ Axis Bank ਦੇ ਗਾਹਕਾਂ ਦੇ ਲਈ ਅਹਿਮ ਖਬਰ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਬੈਂਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਰੱਖਿਆ ਮੰਤਰਾਲੇ ਨੇ ਨਿੱਜੀ ਖੇਤਰ ਦੇ ਤਿੰਨ ਬੈਂਕਾਂ- HDFC ਬੈਂਕ, ICICI ਬੈਂਕ ਅਤੇ ਐਕਸਿਸ ਬੈਂਕ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।ਇਹ ਤਿੰਨੇ ਬੈਂਕ (Bank) ਹੁਣ ਵਿਦੇਸ਼ੀ ਖਰੀਦਦਾਰੀ ਲਈ ਲੈਟਰ ਆਫ ਕ੍ਰੈਡਿਟ (letters of credit) ਤੇ ਡਾਇਰੈਕਟ ਬੈਂਕ ਟ੍ਰਾਂਸਫਰ ਕਾਰੋਬਾਰ ਪ੍ਰਦਾਨ ਕਰਨ ਦੇ ਯੋਗ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਸਿਰਫ ਸਰਕਾਰੀ ਬੈਂਕਾਂ (Government Bank) ਕੋਲ ਹੀ ਇਹ ਅਧਿਕਾਰ ਸੀ ਪਰ ਹੁਣ ਇਨ੍ਹਾਂ ਤਿੰਨਾਂ ਨਿੱਜੀ ਬੈਂਕਾਂ (Private Bank) ਨੂੰ ਵੀ ਇਹ ਅਧਿਕਾਰ ਮਿਲੇਗਾ।ਇਹ ਪਹਿਲੀ ਵਾਰ ਹੈ

ਜਦੋਂ ਸਰਕਾਰ ਨੇ ਨਿੱਜੀ ਖੇਤਰ ਦੇ ਤਿੰਨ ਬੈਂਕਾਂ ਨੂੰ ਵੀ ਵਿਦੇਸ਼ੀ ਖਰੀਦਦਾਰੀ ਲਈ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਦੀ ਇਜਾਜ਼ਤ ਦਿੱਤੀ ਹੈ। ਸਰਕਾਰ ਦਾ ਵਿਚਾਰ ਹੈ ਕਿ ਇਨ੍ਹਾਂ ਬੈਂਕਾਂ ਨੂੰ ਪੂੰਜੀ ਅਤੇ ਮਾਲੀਆ ਪੱਖੋਂ ਇੱਕ ਸਾਲ ਦੀ ਮਿਆਦ ਲਈ 2000 ਕਰੋੜ ਰੁਪਏ ਦੇ ਕਰਜ਼ੇ ਦੇ ਪੱਤਰ ਜਾਰੀ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।ਇਸ ਦਾ ਐਲਾਨ ਕਰਦੇ ਹੋਏ ਰੱਖਿਆ ਮੰਤਰਾਲੇ ਨੇ ਕਿਹਾ ਕਿ ਚੋਣਵੇਂ ਬੈਂਕਾਂ ਨੂੰ 2,000 ਕਰੋੜ ਰੁਪਏ ਦੇ ਲੈਟਰਸ ਆਫ ਕਰੈਡਿਟ ਕਾਰੋਬਾਰ ਲਈ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਵਿੱਚ ਸਾਰੇ ਬੈਂਕ ਇੱਕ ਸਾਲ ਲਈ ਪੂੰਜੀ ਅਤੇ ਮਾਲੀਆ ਦੋਵਾਂ ਮੋਰਚੇ ‘ਤੇ 666 ਕਰੋੜ ਰੁਪਏ ਅਲਾਟ ਕਰ ਸਕਦੇ ਹਨ। ਰੱਖਿਆ ਮੰਤਰਾਲੇ ਮੁਤਾਬਕ ਇਨ੍ਹਾਂ ਬੈਂਕਾਂ ਦੀ ਕਾਰਗੁਜ਼ਾਰੀ ‘ਤੇ ਨਿਯਮਤ ਤੌਰ ‘ਤੇ ਨਜ਼ਰ ਰੱਖੀ ਜਾਵੇਗੀ ਤਾਂ ਜੋ ਲੋੜ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *