ਪਨਬਸ ਬੱਸਾਂ ਨੂੰ ਲੈ ਕੇ ਵਿੱਤ ਵਿਭਾਗ ਨੇ ਕਰ ਦਿੱਤਾ ਵੱਡਾ ਫੈਸਲਾ

Uncategorized

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬੱਸ ਬੱਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਮਿਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਵਿੱਤੀ ਸਾਲ ਦੌਰਾਨ ਇਸ ਫੈਸਲੇ ਨਾਲ ਹੋਣ ਵਾਲੇ 73 ਕਰੋੜ ਰੁਪਏ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿਚ ਸਿਰਫ 115 ਬੱਸਾਂ ਹੀ ਬਚੀਆਂ ਹਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ ਵਧ ਕੇ 486 ਹੋ ਜਾਵੇਗੀ।

ਇਸ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਇਸ ਵਿੱਤੀ ਸਾਲ ਦੌਰਾਨ 90 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਪ੍ਰਸਤਾਵ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਅਨੁਮਾਨਤ ਖਰਚ 109.61 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ, ਜਿਸ ਦੀ ਆਮਦਨ 109.61 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ 8 ਮਹੀਨਿਆਂ ਦੇ ਸੋਧੇ ਹੋਏ ਅਨੁਮਾਨ ਅਨੁਸਾਰ ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਆਮਦਨ ਅਤੇ 73 ਕਰੋੜ ਰੁਪਏ ਦੇ ਖਰਚਿਆਂ ਦੀ ਕਟੌਤੀ ਤੋਂ ਬਾਅਦ 17 ਕਰੋੜ ਰੁਪਏ ਦਾ ਲਾਭ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਉਨ੍ਹਾਂ ਸਾਰੇ ਵਿਭਾਗਾਂ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜੋ ਕਦੇ ਸੂਬੇ ਦਾ ਮਾਣ ਸਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਬਕਾਇਦਾ ਮੀਟਿੰਗਾਂ ਕਰ ਰਿਹਾ ਹੈ। ਇਸ ਸਬੰਧ ਵਿੱਚ ਇੱਕ ਰਣਨੀਤੀ ਤਿਆਰ ਕਰਨਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *