ਮੌਸਮ ਵਿਭਾਗ ਨੇ ਜਾਰੀ ਕੀਤਾ ਵੱਡਾ ਅਲਰਟ

Uncategorized

ਪੰਜਾਬ ‘ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹੀ ਮੀਂਹ ਪਵੇਗਾ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ। mਦੂਜੇ ਪਾਸੇ ਸ਼ੁੱਕਰਵਾਰ ਨੂੰ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਇਸ ਦੌਰਾਨ ਫ਼ਰੀਦਕੋਟ ਦਾ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 36.4 ਡਿਗਰੀ, ਲੁਧਿਆਣਾ ਵਿੱਚ 34.0, ਪਟਿਆਲਾ ਵਿੱਚ 34.7, ਪਠਾਨਕੋਟ ਵਿੱਚ 36.5, ਬਠਿੰਡਾ ਵਿੱਚ 37.2, ਗੁਰਦਾਸਪੁਰ ਵਿੱਚ 34.5, ਐਸਬੀਐਸ ਨਗਰ ਵਿੱਚ 33.2, ਫਿਰੋਜ਼ਪੁਰ ਵਿੱਚ 37.5,

ਹੁਸ਼ਿਆਰਪੁਰ ਵਿੱਚ 36.2, ਸ੍ਰੀ ਮੁਕਤਸਰ ਸਾਹਿਬ ਵਿੱਚ 35.33 ਅਤੇ ਰੋਜਾਨਾ ਦਰਜ ਕੀਤਾ ਗਿਆ। ਜ਼ਿਕਰ ਕਰ ਦਈਏ ਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *