ਹੁਣੇ ਜਾਣੋ ਅੱਜ ਦੀਆ ਮੁੱਖ ਤਾਜਾ ਵੱਡੀਆ ਖ਼ਬਰਾਂ

Uncategorized

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਫ਼ਿਲਮ ‘ਮਸਤਾਨੇ’ ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ ਵਿੱਚ ਹੁਣ ਨਵੇਂ-ਨਵੇਂ ਐਕਸਪੈਰੀਮੈਂਟ ਹੋਣ ਲੱਗੇ ਹਨ। ਪਿਛਲੇ ਕਾਫੀ ਸਮੇਂ ਤੋਂ ਅਣਗੌਲ਼ੇ ਵਿਸ਼ਿਆਂ ‘ਤੇ ਫ਼ਿਲਮਾਂ ਬਣੀਆਂ ਹਨ। ‘ਮਸਤਾਨੇ’ ਇਕ ਇਤਿਹਾਸਕ ਫ਼ਿਲਮ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਡਾ ਇਤਿਹਾਸ ਕੀ ਹੈ। ਨੌਜਵਾਨ ਪੀੜ੍ਹੀ ਨੂੰ ਇਹ ਫ਼ਿਲਮ ਦੇਖ ਕੇ ਆਪਣੇ ਇਤਿਹਾਸ ਦਾ ਪਤਾ ਲੱਗੇਗਾ। ਅਜਿਹੀਆਂ ਫ਼ਿਲਮਾਂ ਸਾਡੇ ਵਿਰਸੇ ਦੀ ਝਲਕ ਦਿਖਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਇਕ ਵੱਡੀ ਫ਼ਿਲਮ ਸਿਟੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਅਸੀਂ ਚਾਹੁੰਦੇ ਹਾਂ ਕਿ ਬਾਲੀਵੁੱਡ ਅਤੇ ਹਾਲੀਵੁੱਡ ਦੇ ਫ਼ਿਲਮ ਨਿਰਮਾਤਾ ਆ ਕੇ ਆਪਣੀਆਂ ਫ਼ਿਲਮਾਂ ਬਣਾਉਣ, ਉਨ੍ਹਾਂ ਦਾ ਪ੍ਰੋਡਕਸ਼ਨ ਕਰਨ ਅਤੇ ਇੱਥੋਂ ਹੀ ਫ਼ਿਲਮਾਂ ਰਿਲੀਜ਼ ਹੋਣ। ਪੰਜਾਬੀ ਸਿਨੇਮਾ ਹੁਣ ਪ੍ਰਯੋਗ ਖੇਤਰ ਤੋਂ ਬਾਹਰ ਆ ਗਿਆ ਹੈ। ਹੁਣ ਪੰਜਾਬੀ ਸਿਨੇਮਾ ਅਤੇ ਪੰਜਾਬੀ ਬੋਲੀ ਖੇਤਰੀ ਨਹੀਂ ਰਹੀ। ਹੁਣ ਜੇਕਰ ਕਿਸੇ ਬਾਲੀਵੁੱਡ ਫ਼ਿਲਮ ਵਿੱਚ ਇਕ ਜਾਂ 2 ਪੰਜਾਬੀ ਗੀਤ ਨਾ ਹੋਣ ਤਾਂ ਉੱਥੋਂ ਦੇ ਬ੍ਰਾਂਡ ਆਪਣੇ ਸੰਗੀਤ ਨੂੰ ਸੁਰੱਖਿਅਤ ਨਹੀਂ ਸਮਝਦੇ।

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਹਨਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ਵਿਚੋਂ ਛੁਡਵਾਉਣ ਜਿਹਨਾਂ ਨੈ ਕਾਂਗਰਸ ਤੇ ਭਾਜਪਾ ਦੀ ਮਦਦ ਨਾਲ ਰਲ ਕੇ ਇਸ ਪ੍ਰਬੰਧ ’ਤੇ ਕਬਜ਼ਾ ਕੀਤਾ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਇਹ ਚੋਣਾਂ ਲੜੇਗੀ।

ਉਹਨਾਂ ਕਿਹਾ ਕਿ ਸਾਡਾ ਸਾਰਾ ਧਿਆਨ ਹਰਿਆਣਾ ਵਿਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦੇਣ ਦਾ ਅਧਿਕਾਰ ਦੇਣਾ ਹੈ ਤੇ ਮੌਜੂਦਾ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਮੁਕਤ ਕਰਵਾਉਣਾ ਹੈ ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਦੇ ਖਿਲਾਫ ਅਧਿਕਾਰਤ ਮੀਟਿੰਗਾਂ ਵਿਚ ਗੰਦੀਆਂ ਗਾਲਾਂ ’ਤੇ ਉਤਰ ਆਉਂਦੇ ਹਨ। ਉਹਨਾਂ ਨੇ ਹਰਿਆਣਾ ਵਿਚ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੀਆਂ ਵੋਟਾਂ ਬਣਵਾਉਣ ਤਾਂ ਜੋ ਸੂਬੇ ਵਿਚ ਆਉਂਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥ ਦਾ ਮਾਣ ਸਤਿਕਾਰ ਬਹਾਲ ਕੀਤਾ ਜਾ ਸਕੇ

ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ  ਹੈ। ਇਥੇ ਦਸੂਹਾ ਪੁਲਿਸ ਦੀ ਕਸਟਡੀ ‘ਚੋਂ ਦੋ ਹਵਾਲਾਤੀ  ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।  ਜਾਣਕਾਰੀ ਅਨੁਸਾਰ ਥਾਣਾ ਦਸੂਹਾ ਪੁਲਿਸ  ਦੋ ਹਵਾਲਾਤੀਆਂ ਨੂੰ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ ਜ਼ਿਲ੍ਹਾ ਕੇਂਦਰੀ ਜੇਲ੍ਹ ਲੈ ਕੇ ਆ ਰਹੀ ਸੀ। ਇਸੇ ਦੌਰਾਨ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਮੁਲਜ਼ਮਾਂ ਦੀ ਪਹਿਚਾਣ ਅਜੇ ਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਅਤੇ ਅਜੇ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਧਰਮਪੁਰਾ ਦਸੂਹਾ ਵਜੋਂ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *